09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹੈਰੋਇਨ ਸਮਤੇ ਦੋ ਕਾਬੂ

Ad Position 21
No active advertisement
ਅਜੀਤ ਡੈਸਕ 28-07-2026
ਫ਼ਰੀਦਕੋਟ, 27 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਵੀਰੇਵਾਲਾ ਰੋਡ ਫ਼ਰੀਦਕੋਟ ਤੋਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਵੀਰੇਵਾਲਾ ਰੋਡ, ਨਜ਼ਦੀਕ ਰਾਧਾ ਕਿ੍ਰਸ਼ਨ ਧਾਮ ਮੌਜੂਦ ਸਨ ਤਾਂ ਲਵਪ੍ਰੀਤ ਸਿੰਘ ਉਰਫ਼ ਗੋਲਡੀ ਪੁੱਤਰ ਗੁਰਚਰਨ ਸਿੰਘ ਅਤੇ ਜਬਰਜੰਗ ਸਿੰਘ ਉਰਫ਼ ਸਨੀ ਪੁੱਤਰ ਸਵ. ਚੰਨਣ ਸਿੰਘ ਵਾਸੀ ਡੋਗਰ ਬਸਤੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 7 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਢੁੱਡੀ ਦੇ ਗੁਰੂ ਨਾਨਕ ਸਕੂਲ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾB
Ad Position 24