09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 28-07-2026
ਫ਼ਰੀਦਕੋਟ, 27 ਜੁਲਾਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਐਸ.ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਅਰਾਈਆਂਵਾਲਾ ਕਲਾਂ ਤੋਂ ਗੁਰਜਿੰਦਰ ਸਿੰਘ ਜੀਵਨ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਅਰਾਈਆਂਵਾਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 18 ਨਸ਼ੇ ਦੀਆਂ ਪਾਬੰਦੀਸ਼ੁਦਾ ਚਿੱਟੇ ਰੰਗ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਬੇਗੂਵਾਲਾ ਤੋਂ ਜੱਸਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਅਰਾਈਆਂ ਵਾਲਾ ਕਲਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 25 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ’ਚ ਸਿਆਸੀ ਬਦਲਾਖੋਰੀ ਤਹਿਤ ਵਿਦਿਆਰਥੀ ਆਗੂ ਦਾ ਦਾਖਲਾ ਰੋਕਣਾ ਗਲ਼ਤ : ਜਥੇਬੰਦੀਆਂ ਅਗਲੀ ਖ਼ਬਰ ਹੈਰੋਇਨ ਸਮਤੇ ਦੋ ਕਾਬੂ
Ad Position 24