09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਕਾਂਗਰਸ ਨੂੰ 2027 ’ਚ ਸੱਤਾ ’ਚ ਆਉਣ ਤੋਂ ਕੋਈ ਨਹੀਂ ਰੋਕ ਸਕਦਾ: ਅੰਮ੍ਰਿਤਪਾਲ ਸਿੰਘ ਬਰਾੜ

Ad Position 21
No active advertisement
ਅਜੀਤ ਡੈਸਕ 28-07-2026
ਜੈਤੋ, 27 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਬਲਾਕ ਜਨਰਲ ਸਕੱਤਰ ਯੂਥ ਪੰਜਾਬ ਪ੍ਰਦੇਸ਼ ਕਾਂਗਰਸ ਅੰਮ੍ਰਿਤਪਾਲ ਸਿੰਘ ਬਰਾੜ ਰੋੜੀਕਪੂਰਾ ਨੇ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਆਗੂ, ਵਰਕਰ ਅਤੇ ਅਹੁਦੇਦਾਰ ਆਪਸੀ ਮਤਭੇਦ ਭੁਲਾ ਕੇ ਇਕ ਮੰਚ ’ਤੇ ਇਕੱਠੇ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਦੇ ਹਨ ਤਾਂ ਕਾਂਗਰਸ ਨੂੰ ਸੱਤਾ ਵਿਚ ਆਉਣ ਤੋਂ ਕੋਈ ਵੀ ਸਿਆਸੀ ਪਾਰਟੀ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਸੂਬੇ ਨੂੰ ਇਕ ਮਜ਼ਬੂਤ, ਤਜਰਬੇਕਾਰ ਅਤੇ ਲੋਕ-ਹਿਤੈਸ਼ੀ ਸਰਕਾਰ ਦੀ ਲੋੜ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਕਾਂਗਰਸ ਕੋਲ ਤਜਰਬੇਕਾਰ ਲੀਡਰਸ਼ਿਪ, ਮਜ਼ਬੂਤ ਸੰਗਠਨ ਅਤੇ ਲੋਕਾਂ ਨਾਲ ਜੁੜਿਆ ਹੋਇਆ ਆਧਾਰ ਹੈ, ਜਿਸ ਦੇ ਸਹਾਰੇ ਪਾਰਟੀ ਇਕ ਵਾਰ ਫਿਰ ਪੰਜਾਬ ਵਾਸੀਆਂ ਦਾ ਭਰੋਸਾ ਜਿੱਤ ਸਕਦੀ ਹੈ। ਅੰਮ੍ਰਿਤਪਾਲ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸਦੇ ਸਮਰਪਿਤ ਵਰਕਰ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਮਤਭੇਦਾਂ ਅਤੇ ਗੁੱਟਬਾਜ਼ੀ ਤੋਂ ਉੱਪਰ ਉੱਠ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ, ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਕਜੁੱਟ ਕਾਂਗਰਸ ਹੀ ਪੰਜਾਬ ਨੂੰ ਮੁੜ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੀ ਰਾਹ ’ਤੇ ਲੈ ਕੇ ਜਾ ਸਕਦੀ ਹੈ ਅਤੇ 2027 ਦੀਆਂ ਚੋਣਾਂ ਵਿਚ ਲੋਕ ਕਾਂਗਰਸ ਨੂੰ ਭਾਰੀ ਸਮਰਥਨ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਦੇ ਸਾਵਣ ਮੇਲੇ ਦੀ ਖੁਸ਼ੀ ’ਚ ਕੜ੍ਹੀ ਚਾਵਲਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੀਆਂ ਡੀ.ਐਨ.ਟੀ ਜਾਤੀਆਂ ਨੂੰ ਵੱਖਰਾ 10% ਕੋਟਾ ਦੇਵੇ : ਦੇਸੂ ਯੋਧਾ
Ad Position 24