09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ

Ad Position 21
No active advertisement
ਅਜੀਤ ਡੈਸਕ 28-07-2026
ਕੋਟਕਪੂਰਾ, 27 ਜੁਲਾਈ (ਮੋਹਰ ਸਿੰਘ ਗਿੱਲ)-ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ ਗਏ। ਸਮਾਗਮ ਵਿਚ ਸੁਖਜਿੰਦਰ ਸਿੰਘ ਸਿੱਖਿਆ ਕੋਆਰਡੀਨੇਟਰ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ, ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਹਰਬੰਸ ਕੌਰ ਮਿਊੁਂਸੀਪਲ ਕਮਿਸ਼ਨਰ, ਸੁਖਵੰਤ ਸਿੰਘ ਯੂਥ ਆਗੂ ਆਪ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਦਿੱਤੀ ਹੈ। ਆਧੁਨਿਕ ਬੁਨਿਆਦੀ ਢਾਂਚਾ, ਸਮਾਰਟ ਕਲਾਸ ਰੂਮ, ਲੋੜੀਂਦੀਆਂ ਸਹੂਲਤਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਕਾਰਨ ਅੱਜ ਸਰਕਾਰੀ ਸਕੂਲ ਸਿੱਖਿਆ ਖੇਤਰ ਵਿਚ ਲਗਾਤਾਰ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਬਰਾਬਰ ਦੀ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਮਿਹਨਤ, ਵਿਦਿਆਰਥੀਆਂ ਦੀ ਲਗਨ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਦਕਾ ਸਰਕਾਰੀ ਸਕੂਲਾਂ ਦੇ ਨਤੀਜੇ ਹਰ ਸਾਲ ਸ਼ਾਨਦਾਰ ਅਤੇ ਲਗਪਗ 100 ਫ਼ੀਸਦੀ ਰਹਿ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿਚ ਵੀ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਉਚੇ ਟੀਚੇ ਨਿਰਧਾਰਤ ਕਰਕੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਪਿ੍ਰੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਕੁੱਲ 918 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ ਗਏ। ਉਨ੍ਹਾਂ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਕੁਲਵਿੰਦਰ ਸਿੰਘ ਵਲੋਂ ਨਿਭਾਈ ਗਈ। ਇਸ ਮੌਕੇ ਮਾਸਟਰ ਹਰਦੀਪ ਸਿੰਘ, ਡਿੰਪਲ ਸਮਾਜ ਸੇਵੀ, ਰਜਿੰਦਰ ਸਿੰਘ, ਚੰਦਨ ਕੌਰ ਸੋਢੀ, ਸ਼ਵਿੰਦਰ ਕੌਰ, ਗੁਰਵਿੰਦਰ ਕੌਰ, ਸੰਦੀਪ ਕੌਰ, ਅਮਰਜੀਤ ਕੌਰ, ਕੰਚਨ ਅਗਰਵਾਲ, ਵਿਵੇਕ ਕਪੂਰ, ਨਵਦੀਪ ਕੱਕੜ, ਸਵਰਨਜੀਤ ਸਿੰਘ, ਅਮਿਤ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ -ਫ਼ਾਰਮੇਸੀ ਅਫ਼ਸਰ ਪੇਪਰ ਲੀਕ ਮਾਮਲਾ— ਜਥੇਬੰਦੀਆਂ ਵਲੋਂ ਭਲਕੇ ਯੂਨੀਵਰਸਿਟੀ ਅੱਗੇ ਪੱਕੇ ਧਰਨੇ ਦਾ ਐਲਾਨ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਦੇ ਸਾਵਣ ਮੇਲੇ ਦੀ ਖੁਸ਼ੀ ’ਚ ਕੜ੍ਹੀ ਚਾਵਲਾਂ ਦਾ ਲੰਗਰ ਲਗਾਇਆ
Ad Position 24