08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2026 ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 28-07-2026
ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿਚ ਮੇਲੇ ਨਾਲ ਸਬੰਧਿਤ ਵੱਖ ਵੱਖ ਕਮੇਟੀਆਂ ਦੇ ਚੇਅਰਮੈਨ, ਮੈਂਬਰਾਂ ਤੇ ਅਧਿਕਾਰੀਆਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਫ਼ਰੀਦ ਆਗਮਨ ਪੁਰਬ ’ਤੇ ਹੋਣ ਵਾਲਾ ਸਮਾਗਮ 19 ਤੋਂ 23 ਤੱਕ ਕਰਵਾਇਆ ਜਾਵੇਗਾ। ਜਦੋਂ ਕਿ ਕਰਾਫ਼ਟ ਮੇਲਾ 19 ਸਤੰਬਰ ਤੋਂ 28 ਸਤੰਬਰ ਤੱਕ ਦਾਣਾ ਮੰਡੀ ਫ਼ਿਰੋਜ਼ਪੁਰ ਰੋਡ, ਫ਼ਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਮੇਲੇ ਦੌਰਾਨ ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫ਼ਟ ਮੇਲਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਦਸਤਕਾਰੀ ਨਾਲ ਸਬੰਧਿਤ ਕਲਾਕਾਰਾਂ ਅਤੇ ਕਾਰੀਗਰਾਂ ਦੀਆਂ ਨੁਮਾਇਸ਼ਾ ਲਗਾਈਆਂ ਜਾਣਗੀਆਂ ਜੋ ਕਿ ਲਗਾਤਾਰ 8 ਦਿਨ ਚੱਲਣਗੀਆਂ ਜਦਕਿ ਮੁੱਖ ਮੇਲਾ 5 ਦਿਨ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੇਲਾ ਪੂਰੀ ਤਰਾਂ ਬਾਬਾ ਸ਼ੇਖ ਫ਼ਰੀਦ ਦੀਆਂ ਸਿੱਖਿਆਵਾਂ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੀ ਸਮੱਰਥਾ ਅਨੁਸਾਰ ਮੇਲੇ ਦੀਆਂ ਤਿਆਰੀਆਂ ਵਿਚ ਹੁਣੇ ਤੋਂ ਹੀ ਜੁੱਟ ਜਾਣ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਪਵੇ ਸੜਕਾਂ ਆਦਿ ਦੀ ਮੁਰੰਮਤ ਅਤੇ ਸਫਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਮੁੱਖ ਮੇਲੇ, ਕਰਾਫ਼ਟ ਮੇਲੇ, ਝੂਲਿਆਂ ਵਾਲੀ ਆਦਿ ਥਾਵਾਂ ’ਤੇ ਸੁਰੱਖਿਆਂ ਅਤੇ ਪਾਰਕਿੰਗ ਸਥਾਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਦੀ ਸਫ਼ਲਤਾ ਲਈ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਅੰਤਰ ਰਾਸ਼ਟਰੀ ਪ੍ਰਸਿੱਧੀ ਵਾਲੇ ਮੇਲੇ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਿਰਕਤ ਹੋ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ. ਰਜਿੰਦਰ ਸਿੰਘ, ਐਸ.ਡੀ.ਐਮ. ਜੈਤੋ ਵਿਕਰਮਜੀਤ, ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸਲ, ਸੈਕਟਰੀ ਰੈਡ ਕਰਾਸ ਮਨਦੀਪ ਮੌਂਗਾ, ਪ੍ਰੋਜੈਕਟ ਡਾਇਰੈਕਟਰ ਆਤਮਾ ਅਮਨਦੀਪ ਕੇਸ਼ਵ, ਜਸਬੀਰ ਜੱਸੀ, ਪ੍ਰੋ. ਨਰਿੰਦਰਜੀਤ ਸਿੰਘ ਬਰਾੜ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਮੁਕਤ ਜਾਤੀਆਂ ਦੇ ਆਗੂਆਂ ਵਲੋਂ ਸੰਮੇਲਨ ਲਈ ਬਰਗਾੜੀ ਇਲਾਕੇ ਦੇ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਪਿੰਡ ਰਾਮੇਆਣਾ ਵਿਖੇ ਆਮ ਆਦਮੀ ਕਲੀਨਿਕ ਕੀਤਾ ਲੋਕ ਅਰਪਣ
Ad Position 24