08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਸੇਵਕਾਂ ਦੀ ਹੜਤਾਲ 20ਵੇਂ ਦਿਨ ਵੀ ਜਾਰੀ- 30 ਦੇ ਪੰਜਾਬ ਬੰਦ ਦੇ ਸੱਦੇ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 28-07-2026
ਫ਼ਰੀਦਕੋਟ, 27 ਜੁਲਾਈ (ਸਰਬਜੀਤ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ, ਪੰਜਾਬ ਮਿਉਂਸੀਪਲ ਮੁਲਾਜ਼ਮ ਯੂਨੀਅਨ ਤੇ ਸਾਂਝਾ ਫਰੰਟ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਸਫ਼ਾਈ ਕਾਮਿਆਂ ਵਲੋਂ ਲਗਾਤਾਰ 20 ਦਿਨਾਂ ਤੋਂ ਸੂਬਾ ਪੱਧਰੀ ਹੜਤਾਲ ਕੀਤੀ ਹੋਈ ਹੈ। ਜਿਸ ਤਹਿਤ ਫ਼ਰੀਦਕੋਟ ਵਿਖੇ ਵੀ ਅੱਜ ਨਗਰ ਕੌਂਸਲ ਦੇ ਦਫ਼ਤਰ ਅੱਗੇ ਰੋਸ ਧਰਨਾ ਜਾਰੀ ਰਿਹਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ’ਤੇ ਸ਼ਾਂਤਮਈ ਤਰੀਕੇ ਨਾਲ ਚੱਲ ਰਹੇ ਰੋਸ ਪ੍ਰਦਰਸ਼ਨ ਕਰਦੇ ਸਫ਼ਾਈ ਸੇਵਕਾਂ ਉੱਪਰ ਅੰਨਾ ਤਸ਼ੱਸ਼ਦ ਢਾਹਿਆ ਜਾ ਰਿਹਾ ਹੈ। ਪ੍ਰਧਾਨ ਸੰਤ ਰਾਮ, ਅਸ਼ੋਕ ਸਾਰਵਾਨ, ਸੂਬਾ ਪ੍ਰਧਾਨ, ਰਮੇਸ਼ ਕੁਮਾਰ ਨਿਨੂੰ ਖਜ਼ਾਨਚੀ ਤੇ ਕੁਲਦੀਪ ਸ਼ਰਮਾ ਮੁੱਖ ਸਲਾਹਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੜੀਅਲ ਰਵੱਈਏ ਕਾਰਨ ਉਨ੍ਹਾਂ ਨੂੰ ਹੜਤਾਲ ਕਰਨੀ ਪੈ ਰਹੀ ਹੈ। ਜਦੋਂ ਕਿ ਸਫਾਈ ਸੇਵਕ ਯੋਧੇ ਆਪਣੀਆਂ ਕੀਮਤੀ ਜਾਨਾਂ ਜੋਖ਼ਮ ਵਿਚ ਪਾ ਕੇ ਸ਼ਹਿਰ ਨਿਵਾਸੀਆਂ ਨੂੰ ਚੰਗਾ ਵਾਤਾਵਰਨ ਪ੍ਰਦਾਨ ਕਰਨ ਲਈ ਸਭ ਤੋਂ ਮੂਹਰਲੀ ਕਤਾਰ ਵਿਚ ਖੜੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਉਸ ਟਾਈਮ ਘਰਾਂ ਤੋਂ ਨਿਕਲ ਦੇ ਹਨ ਜਦੋਂ ਦੇਸ਼ ਦੇ ਲੋਕਾਂ ਆਪਣੇ ਘਰਾਂ ਦੇ ਅੰਦਰ ਸੁੱਤੇ ਹੁੰਦੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਵਰਦੀਧਾਰੀ ਗੁੰਡਿਆਂ ਨੂੰ ਸਸਪੈਂਡ ਕਰਕੇ ਗੋਂਗਲੂਆ ਤੋਂ ਮਿੱਟੀ ਝਾੜ ਰਹੀ ਹੈ ਜੋ ਨਾ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੁੱਚੜ ਅਫ਼ਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਤੇ ਐਸ.ਸੀ/ਐਸ.ਟੀ ਐਕਟ ਅਧੀਨ ਇਰਾਦਾ ਕਤਲ ਦਾ ਪਰਚਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਪੰਜਾਬ ਭਰ ਦੇ ਸਫਾਈ ਸੇਵਕ ਹੋਰ ਵੱਡਾ ਸੰਘਰਸ਼ ਵਿੱਡਣਗੇ। ਸਿੱਟੇ ਵਜੋਂ ਸਫਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਉਣ ਵਾਲੀ 30 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਬੰਦ ਦੇ ਕਰਨ ਸਬੰਧੀ ਸ਼ਹਿਰ ਦੀਆਂ ਵੱਖ-ਵੱਖ ਜਥਬੰਦੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿਚ ਸ਼ਹਿਰ ਨਿਵਾਸੀਆਂ ਤੇ ਵੱਖ - ਵੱਖ ਜਥਬੰਦੀਆਂ ਦੇ ਆਗੂਆਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ’ਤੇ ਸਹਿਮਤੀ ਜਤਾਈ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਫਿਰ ਵੀ ਮੰਗਾਂ ਨੂੰ ਨਹੀਂ ਮੰਨਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕੁਲਦੀਪ ਕੁਮਾਰ ਜਥੇਬੰਧਕ ਸਕੱਤਰ, ਸੰਜੇ ਕੁਮਾਰ ਮੀਤ ਪ੍ਰਧਾਨ, ਭੋਲਾ ਰਾਮ ਜ਼ਿਲ੍ਹਾ ਮੀਤ ਪ੍ਰਧਾਨ, ਰਾਹੁਲ ਖਜ਼ਾਨਚੀ, ਵਿੱਕੀ ਪ੍ਰਧਾਨ, ਕਲਫੁ, ਵਿੱਕੀ ਗੈਚੰਡ ਜ਼ਿਲ੍ਹਾ ਸੈਕਟਰੀ, ਨਿਸ਼ਾਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਮਨਦੀਪ ਕੁਮਾਰ, ਅਸ਼ਵਨੀ, ਪ੍ਰੈਸ ਸਕੱਤਰ, ਪਰਮਾਨੰਦ, ਗੁਰਬਿੰਦਰ ਸਿੰਘ ਕੁੱਕੀ, ਸਲਾਹਕਾਰ, ਅਮੀ ਚੰਦ ਪ੍ਰਧਾਨ ਸਿਵਰਮੈਂਨ, ਬਲਤੇਜ ਸਿੰਘ ਮੈਂਬਰ ਆਦਿ ਤੋਂ ਇਲਾਵਾ ਪ੍ਰੇਮ ਸਿੰਘ ਸਫਰੀ ਸਰਪੰਚ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਸਟੂਡੈਂਟ ਯੂਨੀਅਨ ਦੀ ਆਗੂ ਹਰਵੀਰ ਕੌਰ ਨੇ ਸਾਥੀਆਂ ਸਮੇਤ ਧਰਨੇ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਢਿਲਵਾਂ ਕਲਾਂ ਦੇ ਦਫ਼ਤਰ ਦਾ ਉਦਘਾਟਨ ਹੋਇਆ ਅਗਲੀ ਖ਼ਬਰ ਡੀ.ਟੀ.ਐਫ. ਫ਼ਰੀਦਕੋਟ ਵਲੋਂ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ
Ad Position 24