08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸੀ.ਪੀ.ਆਈ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 28-07-2026
ਫ਼ਰੀਦਕੋਟ, 27 ਜੁਲਾਈ (ਸਰਬਜੀਤ ਸਿੰਘ)-ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਕੌਂਸਲ ਦੀ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਤੇ ਵਿਦਿਆਰਥੀਆਂ ਦੇ ਅੰਦੋਲਨ ਨੇ ਖੱਬੇ ਪੱਖੀ ਲਹਿਰ ਨੂੰ ਮਜ਼ਬੂਤ ਕਰਨ ਵੱਲ ਤੇਜ਼ੀ ਨਾਲ ਕਦਮ ਅੱਗੇ ਵਧਾਏ ਹਨ। ਇਸ ਸੰਘਰਸ਼ ਨੇ ਸੰਘਰਸ਼ਾਂ ਦੇ ਇਤਿਹਾਸ ਵਿਚ ਕਿਸਾਨ ਅੰਦੋਲਨ, ਪੰਜਾਬ ਯੂਨੀਵਸਟੀ ਚੰਡੀਗੜ੍ਹ ਦੇ ਅੰਦੋਲਨ ਤੋਂ ਬਾਅਦ ਹੁਣ ਤੀਜੀ ਵਾਰ ਲੋਕ ਸੰਘਰਸ਼ ਅੱਗੇ ਝੁਕਣ ਲਈ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੂੰ ਮਜਬੂਰ ਕੀਤਾ ਹੈ। ਕਾਮਰੇਡ ਅਰਸ਼ੀ ਨੇ ਕਿਹਾ ਕਿ ਵਿਦਿਆਰਥੀ ਸੰਗਠਨਾਂ ਦੀ ਇਹ ਜਿੱਤ ਖੱਬੇ ਪੱਖ ਲਈ ਇਕ ਮਹੱਤਵਪੂਰਨ ਸਫ਼ਲਤਾ ਮੰਨੀ ਜਾ ਰਹੀ ਹੈ ਕਿਉਂਕਿ ਖੱਬੇ ਪੱਖੀ ਵਿਦਿਆਰਥੀ ਸੰਗਠਨਾਂ ਨੇ ਇਸ ਅੰਦੋਲਨ ਵਿਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਇਸ ਕਰਕੇ ਹੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅੰਦੋਲਨ ਅੱਗੇ ਝੁਕਦਿਆਂ ਅਸਤੀਫਾ ਦੇਣ ਅਤੇ ਹੁਕਮਰਾਨ ਮੋਦੀ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਿਆ। ਇਹ ਸਭ ਕੁਝ ਖੱਬੇ ਪੱਖੀ ਲਹਿਰ ਲਈ ਇਕ ਸ਼ੁਭ ਸੰਕੇਤ ਕਿਹਾ ਜਾ ਸਕਦਾ ਹੈ। ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਮੀਤ ਸਕੱਤਰ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਵਿੱਤ ਸਕੱਤਰ ਗੁਰਚਰਨ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਵੀਰ ਸਿੰਘ ਕੰਮੇਆਣਾ, ਕਾਮਰੇਡ ਗੋਰਾ ਪਿਪਲੀ ਅਤੇ ਸਲਾਹਕਾਰ ਬਲਕਾਰ ਸਿੰਘ ਸਹੋਤਾ, ਨੌਜਵਾਨ ਆਗੂ ਚਰਨਜੀਤ ਸਿੰਘ ਚਮੇਲੀ ਨੇ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਦੀ ਕੌਮੀ ਕਮੇਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ 1 ਸਤੰਬਰ ਨੂੰ ਦਿੱਲੀ ਚੱਲੋ ਬਦਲਾਅ ਰੈਲੀ ਅਤੇ ਇਸ ਰੈਲੀ ਦੀ ਤਿਆਰੀ ਲਈ 6 ਅਗਸਤ ਤੋਂ 15 ਅਗਸਤ ਤੱਕ ਪਿੰਡ ਪੱਧਰ ਤੇ ਜਨ ਸੰਪਰਕ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਨ੍ਹਾਂ ਪ੍ਰੋਗਰਾਮਾਂ ਦੀ ਤਿਆਰੀ ਲਈ 3 ਅਗਸਤ ਨੂੰ ਸਵੇਰੇ 8:30 ਵਜੇ ਸ਼ਹੀਦ ਕਾਮਰੇਡ ਅਮੋਲਕ ਭਵਨ ਫ਼ਰੀਦਕੋਟ ਵਿਖੇ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਕਰਕੇ ਸਮੁੱਚੇ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਤੋਂ ਸੈਂਕੜੇ ਵਰਕਰ 1 ਸਤੰਬਰ ਦੀ ਦਿੱਲੀ ਰੈਲੀ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਗਿੱਲ, ਪ੍ਰਦੀਪ ਸਿੰਘ ਬਰਾੜ, ਜਗਤਾਰ ਸਿੰਘ ਸਾਬਕਾ ਸਰਪੰਚ ਭਾਣਾ, ਮੁਖਤਿਆਰ ਸਿੰਘ ਭਾਣਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਜਸਪਾਲ ਸਿੰਘ ਦੀਪ ਸਿੰਘ ਵਾਲਾ, ਜਗਤਾਰ ਸਿੰਘ ਪੱਪੀ ਰਾਜੋ ਵਾਲਾ, ਗੁਰਦੀਪ ਭੋਲਾ, ਬੋਹੜ ਸਿੰਘ ਔਲਖ, ਰੇਸ਼ਮ ਸਿੰਘ ਜਿਉਣ ਵਾਲਾ, ਨਾਇਬ ਸਿੰਘ ਘਣੀਏਵਾਲਾ, ਸ਼ਿਵ ਕੁਮਾਰ ਸ਼ਰਮਾ ਤੇ ਕੁਲਵੰਤ ਸਿੰਘ ਕੰਤਾ ਔਲਖ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਵਕੀਲਾਂ ਨੇ ਅੰਮ੍ਰਿਤਾ ਵੜਿੰਗ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਢਿਲਵਾਂ ਕਲਾਂ ਦੇ ਦਫ਼ਤਰ ਦਾ ਉਦਘਾਟਨ ਹੋਇਆ
Ad Position 24