05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਰਕਾਰ ਦੀ ਪੇਸ਼ਕਸ਼ ਨੂੰ ਠੁਕਰਾ ਕੇ ਸਫ਼ਾਈ ਸੇਵਕਾਂ ਵਲੋਂ ਹੜਤਾਲ ਜਾਰੀ

Ad Position 21
No active advertisement
ਅਜੀਤ ਡੈਸਕ 29-07-2026

ਫ਼ਰੀਦਕੋਟ, 28 ਜੁਲਾਈ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਤਨਖਾਹਾਂ ਦੁਗਣੀਆਂ ਕਰਨ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਸਫ਼ਾਈ ਸੇਵਕਾਂ ਵਲੋਂ ਆਪਣੀ ਹੜਤਾਲ ਨੂੰ ਜਾਰੀ ਰੱਖਿਆ ਗਿਆ ਹੈ। ਅੱਜ ਵੀ ਦੁਬਾਰਾ ਕੀਤੀ ਗਈ ਹੜਤਾਲ ਦੇ 22ਵੇਂ ਦਿਨ ਸਫ਼ਾਈ ਸੇਵਕਾਂ ਵਲੋਂ ਕੰਮ ਬੰਦ ਰੱਖਦੇ ਹੋਏ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਸੰਤ ਰਾਮ, ਅਸ਼ੋਕ ਸਾਰਵਾਨ, ਸੂਬਾ ਪ੍ਰਧਾਨ, ਰਮੇਸ਼ ਕੁਮਾਰ ਨਿਨੂੰ ਖਜ਼ਾਨਚੀ, ਕੁਲਦੀਪ ਸ਼ਰਮਾ ਮੁੱਖ ਸਲਾਹਕਾਰ, ਕੁਲਦੀਪ ਕੁਮਾਰ ਜਥੇਬੰਧਕ ਸਕੱਤਰ ਤੇ ਸੰਜੇ ਕੁਮਾਰ ਮੀਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੁਝ ਨੁਮਾਇੰਦਿਆਂ ਵਲੋਂ ਬੀਤੇ ਕੱਲ ਸੋਚੀ ਸਮਝੀ ਸਾਜਿਸ਼ ਤਹਿਤ ਤਨਖਾਹਾਂ ਵਿਚ ਨਿਗੁਣਾ ਜਿਹਾ ਵਾਧਾ ਕਰਕੇ ਹੜਤਾਲ ਨੂੰ ਖਤਮ ਕਰਨ ਦੀ ਜੋ ਬਿਆਨਬਾਜ਼ੀ ਕੀਤੀ ਗਈ ਹੈ ਉਹ ਕੋਰੀ ਅਫ਼ਵਾਹ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਵਲੋਂ ਇਸ ਦਾ ਖੰਡਨ ਕੀਤਾ ਜਾਂਦਾ ਹੈ ਕਿਉਂਕਿ ਸਾਰੀਆਂ ਮੰਗਾ ਜਿਉਂ ਦੀਆਂ ਤਿਉਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਤਾਂ ਸਰਕਾਰ ਨੇ ਕੋਈ ਧਿਆਨ ਹੀ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿਰਫ਼ ਤਨਖਾਹ ਵਿਚ ਵਾਧਾ ਹੀ ਸਾਡੀ ਮੰਗ ਨਹੀਂ, ਸਾਡੀਆਂ ਮੰਗਾਂ ਪਿਛਲੇ 10-12 ਸਾਲਾਂ ਤੋਂ ਕੱਚਾ ਸਫਾਈ ਕਾਮਾ ਕੰਮ ਕਰ ਰਿਹਾ ਹੈ ਉਸ ਨੂੰ ਬਿਨਾਂ ਸ਼ਰਤ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਆਉਟਸੋਰਸ ਕਾਮਿਆਂ ਨੂੰ ਇਨਸੋਰਸ ਕਰਨਾ, ਕਿਸੇ ਸਫ਼ਾਈ ਕਾਮੇ ਦੀ ਮੌਤ ਹੋ ਜਾਣ ’ਤੇ ਪਰਿਵਾਰ ਨੂੰ ਬਿਨਾਂ ਸ਼ਰਤ ਨੌਕਰੀ ਦੇਣਾ ਆਦਿ ਹਨ ਜਿਨ੍ਹਾਂ ਪ੍ਰਤੀ ਸਰਕਾਰ ਵਲੋਂ ਕੋਈ ਗੱਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ 30 ਜੁਲਾਈ ਦਿਨ ਵੀਰਵਾਰ ਨੂੰ ਜੋ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ ਉਹ ਉਸੇ ਤਰ੍ਹਾਂ ਜਾਰੀ ਹੈ। ਉਨ੍ਹਾਂ ਹੋਰ ਭਰਾਤਰੀ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੂੰ ਇਸ ਹੜਤਾਲ ਵਿਚ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਦੂਜੇ ਪਾਸੇ ਅੱਜ ਸ਼ਹਿਰ ਵਿਚ ਮੀਂਹ ਪੈਣ ਕਾਰਨ ਸਾਰਾ ਕੂੜਾ ਪਾਣੀ ਨਾਲ ਸੜਕਾਂ ਤੇ ਨਾਲਿਆਂ ਵਿਚ ਵਹਿ ਗਿਆ। ਜਿਸ ਕਾਰਨ ਸ਼ਹਿਰ ਵਿਚ ਸਾਰੇ ਪਾਸੇ ਪਾਣੀ ਭਰ ਗਿਆ ਅਤੇ ਕੂੜਾ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਅੱਗੇ ਇਕੱਠਾ ਹੋ ਗਿਆ। ਲੋਕਾਂ ਨੂੰ ਇਸ ਕੂੜੇ ਕਾਰਨ ਸ਼ਹਿਰ ਵਿਚ ਬਿਮਾਰੀਆਂ ਫ਼ੈਲਣ ਦਾ ਡਰ ਸਤਾ ਰਿਹਾ ਹੈ। ਸੁਖਵਿੰਦਰ ਸਿੰਘ ਮਿੰਟੂ, ਸੰਦੀਪ ਕੱਕੜ, ਹਰਮਨਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਰਹਿਣਾ ਅਤੇ ਆਪਣੇ ਪਰਿਵਾਰ ਨੂੰ ਬਚਾਅ ਕੇ ਰੱਖਣਾ ਮੁਸ਼ਕਿਲ ਹੋ ਗਿਆ ਹੈ। ਕੂੜੇ ਦੇ ਢੇਰਾਂ ਨਾਲ ਫੈਲ ਰਹੀ ਗੰਦਗੀ ਕਾਰਨ ਬਿਮਾਰੀਆਂ ਦਾ ਡਰ ਸਤਾ ਰਿਹਾ ਹੈ ਅਤੇ ਕੋਈ ਨਾ ਕੋਈ ਮਹਾਮਾਰੀ ਫ਼ੈਲਣ ਦਾ ਡਰ ਬਣਿਆ ਹੋਇਆ ਹੈ। ਸ਼ਹਿਰ ਵਿਚ ਹਰ ਪਾਸੇ ਗੰਦਗੀ ਅਤੇ ਬਦਬੋ ਹੀ ਬਦਬੋ ਹੈ। ਲੋਕਾਂ ਵਲੋਂ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਕਿ ਇਸ ਗੰਦਗੀ ਤੋਂ ਉਨ੍ਹਾਂ ਦਾ ਖਹਿੜਾ ਛੁਡਾਇਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਧਰਨਿਆਂ, ਮੁਜ਼ਾਹਿਰਆਂ ਨੂੰ ਰੋਕਣ ਲਈ ਸਰਕਾਰਾਂ ਅਪਣਾ ਰਹੀਆਂ ਤਾਨਾਸ਼ਾਹੀ ਰਵੱਈਆ-ਢਿੱਲਵਾਂ ਅਗਲੀ ਖ਼ਬਰ ਪਿੰਡ ਦਾਇਆ ਕਲਾਂ ਵਿਖੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਲੋਕਾਂ ਦੇ ਰੂਬਰੂ ਹੋਏ
Ad Position 24
No active advertisement