ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਿਤੀ 29 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਿਵਾਸ ਸਥਾਨ ਦਾ ਘਿਰਾਓ ਦੇ ਐਲਾਨੇ ਗਏ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸਬੰਧੀ ਅੱਜ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਦਲੇਰ ਸਿੰਘ ਡੋਡ ਦੀ ਅਗਵਾਈ ਹੇਠ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ 29 ਜੁਲਾਈ ਦੇ ਰੋਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੁੱਚੇ ਜ਼ਿਲ੍ਹੇ ਵਿਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਮੌਕੇ ਹਲਕਾ ਵਾਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਅਤੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਲੋਕਾਂ ਤੱਕ ਪਹੁੰਚ ਕੇ ਇਸ ਸੰਘਰਸ਼ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਨ ਲਈ ਕਿਹਾ ਗਿਆ। ਜ਼ਿਲ੍ਹਾ ਪ੍ਰਧਾਨ ਦਲੇਰ ਸਿੰਘ ਡੋਡ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਕਿਸੇ ਇਕ ਵਿਅਕਤੀ ਜਾਂ ਪਾਰਟੀ ਦਾ ਨਹੀਂ, ਸਗੋਂ ਇਨਸਾਫ਼, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪੰਥਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਜ਼ੁਲਮ ਅਤੇ ਬੇਇਨਸਾਫ਼ੀ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗਾ। ਮਨਪ੍ਰੀਤ ਸਿੰਘ ਭੋਲੂਵਾਲਾ ਨੇ ਕਿਹਾ ਕਿ 29 ਜੁਲਾਈ ਨੂੰ ਹੋਣ ਵਾਲਾ ਮੁੱਖ ਮੰਤਰੀ ਘਿਰਾਓ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੋਵੇਗਾ। ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ, ਨੌਜਵਾਨਾਂ, ਬੀਬੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਸ ਲੋਕਤੰਤਰੀ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰਨ। ਇਸ ਮੌਕੇ ਰਘਵੀਰ ਸਿੰਘ ਹਸਨਭੱਟੀ, ਲਾਲਜੀਤ ਸਿੰਘ ਜਟਾਣਾ ਝੋਟੀਵਾਲਾ, ਕੁਲਬੀਰ ਸਿੰਘ ਮੱਤਾ, ਪ੍ਰਿਤਪਾਲ ਸਿੰਘ ਕੋਹਲੀ, ਜਗਦੇਵ ਸਿੰਘ, ਹਰਬੰਸ ਸਿੰਘ ਸੁਬੇਦਾਰ ਸਰਕਲ ਪ੍ਰਧਾਨ ਸਾਦਿਕ, ਕਾਕਾ ਸਿੰਘ ਬਰਾੜ ਖਾਰਾ, ਗੁਰਪ੍ਰੀਤ ਸਿੰਘ ਸਰਕਲ ਪ੍ਰਧਾਨ ਕੋਟਕਪੂਰਾ, ਡਾ. ਸੁਖਵੰਤ ਸਿੰਘ ਮੋਰਾਂਵਾਲੀ, ਪਰਗਟ ਸਿੰਘ ਸ਼ਿਮਰੇਵਾਲਾ, ਵਿਸ਼ਵਦੀਪ ਸਿੰਘ ਸ਼ਿਮਰੇਵਾਲਾ, ਬਾਕੁਮਾਰ ਗੋਲੇਵਾਲਾ, ਦੀਦਾਰ ਸਿੰਘ ਗ੍ਰੰਥੀ ਗੋਦੜੀ ਸਾਹਿਬ, ਜਸਵੰਤ ਸਿੰਘ ਸਰਕਲ ਪ੍ਰਧਾਨ ਫ਼ਰੀਦਕੋਟ, ਗੁਰਜੰਟ ਸਿੰਘ ਪੱਖੀ ਕਲਾਂ, ਅਮਰੀਕ ਸਿੰਘ ਭੋਲੂਵਾਲਾ, ਦਿਲਪ੍ਰੀਤ ਸਿੰਘ ਹਸਨਭੱਟੀ, ਹਰਵੰਤ ਸਿੰਘ, ਜਸਵੀਰ ਸਿੰਘ ਜੱਸੀ, ਰਾਜਪ੍ਰੀਤ ਸਿੰਘ, ਜਸਵਿੰਦਰ ਸਿੰਘ ਸਾਦਿਕ, ਰਾਜਵਿੰਦਰ ਸਿੰਘ ਗੋਲੇਵਾਲਾ, ਸੁਖਮੰਦਰ ਸਿੰਘ ਸ਼ੇਖੂਪੁਰਾ, ਗੁਰਸ਼ਵਿੰਦਰ ਸਿੰਘ ਚੱਕ ਕਲਿਆਣ, ਸੁਖਦੇਵ ਸਿੰਘ ਦਲੇਰ, ਕਸ਼ਮੀਰ ਸਿੰਘ ਕਾਬਲਵਾਲਾ, ਮਨਪ੍ਰੀਤ ਸਿੰਘ, ਗਮਦੂਰ ਸਿੰਘ ਮੋਰਾਂਵਾਲੀ ਅਤੇ ਸਰਵਣ ਸਿੰਘ ਢੀਮਾਂਵਾਲੀ ਆਦਿ ਹਾਜ਼ਰ ਸਨ।