05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਜ਼ੋਨ ਪੱਧਰੀ ਸਕੂਲੀ ਖ਼ੇਡਾਂ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 29-07-2026
ਸਾਦਿਕ, 28 ਜੁਲਾਈ (ਆਰ.ਐਸ.ਧੁੰਨਾ)-ਸਾਲਾਨਾ ਜ਼ੋਨ ਪੱਧਰੀ ਸਕੂਲੀ ਖੇਡਾਂ ਦੀ ਸ਼ੁਰੂਆਤ ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਧੂਮ-ਧਾਮ ਨਾਲ ਕੀਤੀ ਗਈ। ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇਨ੍ਹਾਂ ਖੇਡਾਂ ’ਚ ਬਾਸਕਿਟਬਾਲ ਦਾ ਮੈਚ ਅਕਾਲ ਅਕੈਡਮੀ ਜੰਡ ਸਾਹਿਬ ਅਤੇ ਤਾਜ ਪਬਲਿਕ ਸਕੂਲ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਜਿਸ ਵਿਚ ਤਾਜ ਪਬਲਿਕ ਸਕੂਲ ਦੀ ਟੀਮ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੈਚ ਨੂੰ 26.2 ਪੁਆਇੰਟ ਨਾਲ ਆਪਣੇ ਨਾਂਅ ਕਰ ਲਿਆ। ਇਸ ਦੇ ਨਾਲ ਹੀ ਬਾਸਕਿਟਬਾਲ ਅੰਡਰ-14 (ਲੜਕੀਆਂ) ਦੀ ਟੀਮ ਨੇ ਫ਼ਾਈਨਲ ਮੈਚ ਵਿਚ ਜਿੱਤ ਪ੍ਰਾਪਤ ਕੀਤੀ। ਫੁੱਟਬਾਲ ਮੈਚ ਅੰਡਰ-19 ਲੜਕੀਆਂ ਐਸ.ਬੀ.ਆਰ.ਐਸ ਅਤੇ ਅਕਾਲ ਅਕੈਡਮੀ ਦੀਆਂ ਟੀਮਾਂ ਵਿਚਕਾਰ ਹੋਇਆ ਅਤੇ ਅਕਾਲ ਅਕੈਡਮੀ ਨੇ 1-0 ਨਾਲ ਜਿੱਤ ਪ੍ਰਾਪਤ ਕੀਤੀ। ਤਾਜ ਪਬਲਿਕ ਸਕੂਲ ਜੰਡ ਸਾਹਿਬ ਦੀ ਅੰਡਰ-14 ਟੀਮ ਨੇ ਸਤਰੰਜ਼ ਵਿਚ ਜਿੱਤ ਪ੍ਰਾਪਤ ਕਰਕੇ ਆਪਣੀ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਥਾਂ ਬਣਾਈ। ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਕਿਹਾ ਕਿ ਖਿਡਾਰੀਆਂ ਨੇ ਜ਼ੋਨ ਪੱਧਰੀ ਖ਼ੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਮੈਨੇਜਮੈਂਟ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਵਧੀਆ ਖੇਡ ਪ੍ਰਦਰਸ਼ਨ ਤੇ ਵਧਾਈਆਂ ਦਿੱਤੀਆਂ। ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ, ਚੇਅਰਪਰਨ ਰਮਨਦੀਪ ਕੌਰ ਸੰਧੂ, ਸ਼ਮਨਪ੍ਰੀਤ ਕੌਰ ਸੰਧੂ, ਸਤਰੰਜ਼ ਕੋਚ ਜੈ ਅਵੀਨਾਸ਼ ਸਿੰਘ, ਫ਼ੁੱਟਬਾਲ ਕੋਚ ਰਾਕੇਸ਼ ਸ਼ਰਮਾ, ਫੁੱਟਬਾਲ ਕੋਚ ਕਰਨਵੀਰ ਸਿੰਘ, ਕ੍ਰਿਕਟ ਕੋਚ ਪ੍ਰਦੀਪ ਟੰਡਨ, ਅਥਲੈਟਿਕਸ ਕੋਚ ਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਵਿਦਿਆਰਥੀ ਸਨਮਾਨ ਸਮਾਰੋਹ ਕੱਲ੍ਹ ਅਗਲੀ ਖ਼ਬਰ ਅੱਜ ਮੁੱਖ ਮੰਤਰੀ ਦੇ ਨਿਵਾਸ ਸਥਾਨ ਦਾ ਘਿਰਾਓ ਕੀਤਾ ਜਾਵੇਗਾ-ਡੋਡ, ਭੋਲੂਵਾਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਅਹਿਮ ਮੀ...
Ad Position 24
No active advertisement