05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਜਗੀਰ ਸੱਧਰ ਕਾਵਿ-ਚਿੰਤਨ ਅਤੇ ਸਨਮਾਨ’ ਸਮਾਗਮ 4 ਅਗਸਤ ਨੂੰ ਕਰਵਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 29-07-2026
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵਲੋਂ ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਮਿਤੀ 4 ਅਗਸਤ 2026 ਨੂੰ ‘ਜਗੀਰ ਸੱਧਰ ਕਾਵਿ-ਚਿੰਤਨ ਅਤੇ ਸਨਮਾਨ’ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦਾ ਉਦੇਸ਼ ਪੰਜਾਬੀ ਸਾਹਿਤ ਦੇ ਉੱਘੇ ਰਚਨਾਕਾਰ ਜਗੀਰ ਸੱਧਰ ਦੀ ਸਾਹਿਤਕ ਦੇਣ ਨੂੰ ਯਾਦ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀਆਂ ਰਚਨਾਵਾਂ ਨਾਲ ਜੋੜਨਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਮਨਜੀਤ ਪੁਰੀ ਨੇ ਦੱਸਿਆ ਕਿ ਜਗੀਰ ਸੱਧਰ ਪੰਜਾਬ ਦੇ ਸਾਹਿਤ ਅਤੇ ਕਲਾ ਖੇਤਰ ਦੀ ਵਿਲੱਖਣ ਸ਼ਖ਼ਸੀਅਤ ਹਨ। ਉਨ੍ਹਾਂ ਅਨੇਕਾਂ ਪ੍ਰਸਿੱਧ ਗੀਤਾਂ ਦੀ ਰਚਨਾ ਕਰਨ ਦੇ ਨਾਲ-ਨਾਲ ਕਹਾਣੀ ਅਤੇ ਕਵਿਤਾ ਦੀਆਂ ਪੁਸਤਕਾਂ ਰਾਹੀਂ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਸੁਖਚੈਨ ਸਿੰਘ ਬਰਾੜ ਚੇਅਰਮੈਨ ਮੇਜਰ ਅਜਾਇਬ ਸਿੰਘ ਐਜੂਕੇਸ਼ਨਲ ਐਂਡ ਸੋਸ਼ਲ ਸਰਵਿਸਜ਼ ਸੁਸਾਇਟੀ ਫ਼ਰੀਦਕੋਟ ਹੋਣਗੇ। ਜਦਕਿ ਪ੍ਰਧਾਨਗੀ ਗੁਰਤੇਜ ਕੋਹਾਰਵਾਲਾ ਅਤੇ ਹਰਮੀਤ ਵਿਦਿਆਰਥੀ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਾਹਿਤਕ ਸਮਾਗਮ ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਹਾਲ ਵਿਚ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਇਸ ਮੌਕੇ ਡਾ. ਜਗਵਿੰਦਰ ਜੋਧਾ ਅਤੇ ਡਾ. ਦੇਵਿੰਦਰ ਸੈਫ਼ੀ ਜਗੀਰ ਸੱਧਰ ਦੀ ਸਾਹਿਤਕ ਦੇਣ ਬਾਰੇ ਆਪਣੇ ਖੋਜ-ਪਰਚੇ ਪੇਸ਼ ਕਰਨਗੇ, ਜਦਕਿ ਡਾ. ਜਲੌਰ ਸਿੰਘ ਖੀਵਾ, ਵਿਜੇ ਵਿਵੇਕ ਅਤੇ ਕੁਮਾਰ ਜਗਦੇਵ ਸਿੰਘ ਇਨ੍ਹਾਂ ਖੋਜ-ਪਰਚਿਆਂ ’ਤੇ ਆਪਣੇ ਵਿਚਾਰ ਪੇਸ਼ ਕਰਨਗੇ। ਸਮਾਗਮ ਦੌਰਾਨ ‘ਸੁਰ ਆਂਗਣ’ ਦੇ ਕਲਾਕਾਰਾਂ ਵਲੋਂ ਜਗੀਰ ਸੱਧਰ ਦੀਆਂ ਰਚਨਾਵਾਂ ਦਾ ਕਾਵਿ-ਗਾਇਨ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਪੁਸਤਕਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਰਾਹੀਂ ਸਾਹਿਤ ਪ੍ਰੇਮੀਆਂ ਨੂੰ ਪੰਜਾਬੀ ਪੁਸਤਕਾਂ ਨਾਲ ਰੂ-ਬ-ਰੂ ਹੋਣ ਦਾ ਮੌਕਾ ਮਿਲੇਗਾ। ਸਮਾਗਮ ਦਾ ਮੰਚ ਸੰਚਾਲਨ ਨਵਪ੍ਰੀਤ ਨਵੀ ਵਲੋਂ ਕੀਤਾ ਜਾਵੇਗਾ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਸਮੂਹ ਸਾਹਿਤਕਾਰਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿਚ ਸ਼ਮੂਲੀਅਤ ਕਰਕੇ ਪੰਜਾਬੀ ਸਾਹਿਤ ਦੇ ਇਸ ਮਹੱਤਵਪੂਰਨ ਸਮਾਗਮ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਟੈਲੇਂਟ ਹੰਟ ਸ਼ੋਅ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰ ਦੇ ਪੱਖ ’ਚ ਖੜ੍ਹਨ ਵਾਲੇ ਵਕੀਲਾਂ ਦੇ ਲਾਇਸੰਸ ਮੁਅੱਤਲ ਕਰਨ ਦਾ ਮਤਾ ਪਾਸ
Ad Position 24
No active advertisement