06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਾਈ ਭਾਰਤ ਪੋਰਟਲ ਅਧੀਨ ਵਿਕਸਿਤ ਵਿਬਰਾਂਤ ਵਿਲੇਜ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 29-07-2026
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵਲੋਂ ਮਾਈ ਭਾਰਤ ਪੋਰਟਲ ਅਧੀਨ ਮਿੰਨੀ ਸਕਤਰੇਤ ਵਿਖੇ ਕਰਵਾਏ ਗਏ ਵਿਕਸਿਤ ਵਿਬਰਾਂਤ ਵਿਲੇਜ ਪ੍ਰੋਗਰਾਮ 2026 ’ਚ ਮੇਰਾ ਯੁਵਾ ਭਾਰਤ ਫ਼ਰੀਦਕੋਟ ਦੀ ਸਮੁੱਚੀ ਟੀਮ ਵਲੋਂ ਹਿੱਸਾ ਲਿਆ ਗਿਆ। ਇਸ ਵਿਚ 20 ਤੋਂ ਵੱਧ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਅਤੇ ਆਈ ਟੀ ਆਈ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਅਫ਼ਸਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਨਾਲ ਵੱਧ ਤੋਂ ਵੱਧ ਜੋੜਨਾ ਚਾਹੀਦਾ ਹੈ। ਨੌਜਵਾਨਾਂ ਲਈ ਇਕ ਮਜ਼ਬੂਤ ਮੰਚ ਹੈ ਅਤੇ ਆਪਣੇ ਗਿਆਨ ਵਿਚ ਵਾਧਾ ਕਰਨ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ’ਤੇ ਰਜਿਸਟਰ ਹੋਣਾ ਚਾਹੀਦਾ ਹੈ। ਵਿਕਸਿਤ ਵਿਬਰਾਂਤ ਵਿਲੇਜ ਪ੍ਰੋਗਰਾਮ 2026 ਵਿਚ ਹਿੱਸਾ ਲੈਣ ਲਈ ਫ਼ਰੀਦਕੋਟ ਜ਼ਿਲ੍ਹੇ ਦੇ ਬਲਰਾਮ ਸਿੰਘ ਨੂੰ ਪਥੋਰ ਗੜ ਵਿਖੇ ਜਾਣ ਦਾ ਮੌਕਾ ਮਿਲਿਆ ਅਤੇ ਭਾਰਤ ਦੇ ਵੱਖ ਵੱਖ ਹਿੱਸਿਆਂ ਤੋਂ ਵਿਦਿਆਰਥੀਆਂ ਨੂੰ ਭਾਰਤ ਦੇ ਵੱਖ ਵੱਖ ਰਾਜਾਂ ਦੇ ਬਾਰਡਰ ਏਰੀਆ ਵਿਚ ਜਾਣ ਦਾ ਮੌਕਾ ਮਿਲਿਆ ਅਤੇ ਨੌਜਵਾਨਾਂ ਨੂੰ ਸਥਾਨਕ ਲੋਕਾਂ ਦੀਆਂ ਭਾਵਨਾਵਾਂ, ਸਮੱਸਿਆਵਾਂ, ਜੀਵਨ ਸ਼ੈਲੀ ਅਤੇ ਇਤਿਹਾਸਕ ਸ਼ਹਿਰ ਦੇ ਅਧਿਐਨ ਕਰਨ ਦਾ ਮੌਕਾ ਮਿਲਿਆ। ਇਹ ਪ੍ਰੋਗਰਾਮ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਵਾਲਾ ਅਤੇ ਵੱਖ ਵੱਖ ਲੋਕਾਂ ਦੀ ਭਾਸ਼ਾ, ਰਹਿਣ ਸਹਿਣ, ਵਿਰਾਸਤ ਨੂੰ ਸੰਭਾਲਣ ਲਈ ਪ੍ਰੇਰਿਤ ਕਰਨ ਵਾਲਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਨ ਵਾਲਾ ਕਦਮ ਸੀ। ਇਸ ਮੌਕੇ ਤਨਵੀ ਅਗਰਵਾਲ ਜ਼ਿਲ੍ਹਾ ਯੂਥ ਅਫ਼ਸਰ ਅਤੇ ਅਤੇ ਡੀ ਈ ਓ ਅੰਜਨਾ ਕੌਸ਼ਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਚਾਰ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਟੈਲੇਂਟ ਹੰਟ ਸ਼ੋਅ ਮੁਕਾਬਲੇ ਕਰਵਾਏ
Ad Position 24
No active advertisement