06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕੰਪਿਊਟਰ ਅਧਿਆਪਕ 31 ਜੁਲਾਈ ਨੂੰ ਸੁਨਾਮ ’ਚ ਕਰਨਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 30-07-2026
ਪੰਜਗਰਾਈ ਕਲਾਂ, 29 ਜੁਲਾਈ (ਸੁਖਮੰਦਰ ਸਿੰਘ ਬਰਾੜ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ 31 ਜੁਲਾਈ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਅੱਜ ਕੰਪਿਊਟਰ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਈ। ਆਗੂਆਂ ਨੇ ਦੱਸਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ, ਪਰ ਅਮਲੀ ਰੂਪ ਵਿਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। ਉਨ੍ਹਾਂ ਕਿਹਾ ਕਿ 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ, ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 114 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ, ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ ਉਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਜਗਸੀਰ ਸਿੰਘ ਬਰਾੜ, ਹਰਮਿੰਦਰ ਸਿੰਘ ਸੰਧੂ, ਕੁਲਦੀਪ ਸਿੰਘ ਚਹਿਲ, ਦੀਪਤੀ ਗਰਗ, ਨਵਦੀਪ ਕੌਰ, ਜਸਪਾਲ ਸਿੰਘ, ਜਸਵਿੰਦਰ ਸਿੰਘ, ਨਰਪਿੰਦਰਜੀਤ ਅਤੇ ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸਮਾਜ ਸੇਵੀ ਕਰਨ ਗੋਇਲ ਨੇ ਆਰ. ਓ. ਲਵਾ ਕੇ ਮਨਾਇਆ ਜਨਮ ਦਿਨ
Ad Position 24
No active advertisement