06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 30-07-2026

ਫ਼ਰੀਦਕੋਟ, 29 ਜੁਲਾਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਬੇਗੂਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਬੇਗੂਵਾਲਾ ਮੌਜੂਦ ਸਨ ਤਾਂ ਮਨਪ੍ਰੀਤ ਸਿੰਘ ਮਨੀ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਅਰਾਈਆਂ ਵਾਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 19 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਮੋਹਨ ਦਾਸ ਉਦਾਸੀਨ ਆਸ਼ਰਮ ਜੈਤੋ ਵਿਖੇ ਸ਼ਰਧਾ ਨਾਲ ਧਾਰਮਿਕ ਝੰਡਾ ਚੜ੍ਹਾਇਆ ਅਗਲੀ ਖ਼ਬਰ ਨਿਰਮਲਾ ਦੇਵੀ ਗਰਗ ਨੇ ਨਗਰ ਕੌਂਸਲ ਜੈਤੋ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਹੇਠ ਬਣੀ...
Ad Position 24
No active advertisement