06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਡੇਰਾ ਬਾਬਾ ਮੋਹਨ ਦਾਸ ਉਦਾਸੀਨ ਆਸ਼ਰਮ ਜੈਤੋ ਵਿਖੇ ਸ਼ਰਧਾ ਨਾਲ ਧਾਰਮਿਕ ਝੰਡਾ ਚੜ੍ਹਾਇਆ

Ad Position 21
No active advertisement
ਅਜੀਤ ਡੈਸਕ 30-07-2026
ਜੈਤੋ, 29 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਗੁਰੂ ਪੁੰਨਿਆਂ ਦੇ ਪਵਿੱਤਰ ਦਿਹਾੜੇ ਮੌਕੇ ਡੇਰਾ ਬਾਬਾ ਮੋਹਨ ਦਾਸ ਉਦਾਸੀਨ ਆਸ਼ਰਮ ਜੈਤੋ ਵਿਖੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਡੇਰਾ ਸੰਚਾਲਕ ਮਹੰਤ ਕਮਲ ਦਾਸ ਅਤੇ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਰਧਾ ਅਤੇ ਰਵਾਇਤੀ ਰੀਤ ਅਨੁਸਾਰ ਧਾਰਮਿਕ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਦੌਰਾਨ ਉਦਾਸੀਨ ਪੰਚਾਇਤੀ ਅਖਾੜਾ ਬੜਾ ਜਮਾਤ ਉੱਤਰ ਪੰਗਤ ਦੇ ਮੁਖੀਆ ਸ੍ਰੀ ਮਹੰਤ ਸੱਤ ਮੁਨੀ ਡੇਰਾ ਬਾਬਾ ਭਾਈ ਭਗਤੂ ਭਗਤੂਆਣਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਡੇਰਾ ਬਾਬਾ ਮੋਹਨ ਦਾਸ ਉਦਾਸੀਨ ਆਸ਼ਰਮ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਮਹੰਤ ਸੱਤ ਮੁਨੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮਹੰਤ ਕਮਲ ਦਾਸ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਨਾਮ ਸਿਮਰਨ ਕਰਨ ਅਤੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦਾ ਮਨੁੱਖ ਦੁਨਿਆਵੀ ਦੌੜ-ਭੱਜ ਅਤੇ ਕੰਮ-ਕਾਜ ਦੀਆਂ ਵਿਅਸਤਤਾਵਾਂ ਵਿਚ ਇਸ ਕਦਰ ਉਲਝ ਗਿਆ ਹੈ ਕਿ ਉਹ ਮਾਨਸਿਕ ਤਣਾਅ ਅਤੇ ਇਕੱਲੇਪਣ ਦਾ ਸ਼ਿਕਾਰ ਹੋ ਰਿਹਾ ਹੈ। ਅਜਿਹੇ ਸਮੇਂ ਵਿਚ ਪ੍ਰਭੂ ਭਗਤੀ, ਪਰਿਵਾਰਕ ਸਾਂਝ ਅਤੇ ਸਮਾਜਿਕ ਜੀਵਨ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਸਮਾਗਮ ਦੌਰਾਨ ਪਿੰਡ ਰੋੜੀਕਪੂਰਾ, ਰਾਮੂਵਾਲਾ (ਡੇਲਿਆਂਵਾਲੀ) ਅਤੇ ਕੋਠੇ ਦਿਹਾਤੀ ਜੈਤੋ ਤੋਂ ਪਹੁੰਚੀਆਂ ਸੰਗਤਾਂ ਨੇ ਵੱਖ-ਵੱਖ ਧਾਰਮਿਕ ਸੇਵਾਵਾਂ ਨਿਭਾਈਆਂ। ਅੰਤ ਵਿਚ ਹਾਜ਼ਰ ਸਮੂਹ ਸੰਗਤਾਂ ਨੂੰ ਅਤੁੱਟ ਗੁਰੂ ਕਾ ਲੰਗਰ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਨੈਤਿਕ ਸਿੱਖਿਆ ਪ੍ਰੀਖਿਆ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24
No active advertisement