06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨੈਤਿਕ ਸਿੱਖਿਆ ਪ੍ਰੀਖਿਆ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 30-07-2026
ਕੋਟਕਪੂਰਾ, 29 ਜੁਲਾਈ (ਮੋਹਰ ਸਿੰਘ ਗਿੱਲ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਤਿਕ ਸਿੱਖਿਆ ਪ੍ਰੀਖਿਆ ਵਿਚ ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਪਿ੍ਰੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਈ ਗਈ ਨੈਤਿਕ ਸਿੱਖਿਆ ਇਮਤਿਹਾਨ ਵਿਚ ਇਸ ਸੰਸਥਾ ਦੀਆਂ 6 ਵਿਦਿਆਰਥਣਾਂ ਨੇ ਸਫ਼ਲਤਾ ਹਾਸਿਲ ਕੀਤੀ। ਇਨ੍ਹਾਂ ਵਿਚ ਹਰਜੋਤ ਕੌਰ ਪੁੱਤਰੀ ਮਹਿੰਦਰਪਾਲ ਸਿੰਘ, ਪ੍ਰਭਦੀਪ ਕੌਰ ਪੁੱਤਰੀ ਹਰਦੀਪ ਸਿੰਘ, ਆਣਜੋਤ ਕੌਰ ਪੁੱਤਰੀ ਕੁਲਦੀਪ ਸਿੰਘ, ਡੌਲੀ ਪੁੱਤਰੀ ਪ੍ਰਭਦਿਆਲ, ਪ੍ਰੇਮ ਰਾਣੀ ਪੁੱਤਰੀ ਸੋਨੀ ਸ਼ਰਮਾ ਅਤੇ ਮਹਿਕ ਪੁੱਤਰੀ ਰਾਮ ਕੁਮਾਰ ਦੇ ਨਾਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਸਕੂਲ ਲਈ ਫ਼ਖਰ ਵਾਲੀ ਗੱਲ ਹੈ। ਇਹ ਵਿਦਿਆਰਥਣਾਂ ਸਕੂਲ ਦੀਆਂ ਹੋਰਨਾਂ ਬੱਚੀਆਂ ਲਈ ਪ੍ਰੇਰਣਾਦਾਇਕ ਬਣੀਆਂ ਹਨ। ਸਹੋਤਾ ਨੇ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸ਼ਨ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਗਵਾਈ ਦੇਣ ਵਾਲੇ ਅਧਿਆਪਕ ਕੁਲਵਿੰਦਰ ਸਿੰਘ, ਮੈਡਮ ਪਰਮਜੀਤ ਕੌਰ ਅਤੇ ਮਨਜੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿੰਨ੍ਹਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਇਹ ਸਫ਼ਲਤਾ ਸੰਭਵ ਹੋਈ ਹੈ ਅਤੇ। ਉਨ੍ਹਾਂ ਬਾਕੀ ਵਿਦਿਆਰਥਣਾਂ ਨੂੰ ਵੀ ਮੁਕਾਬਲੇ ਦੀਆਂ ਅਜਿਹੀਆਂ ਪ੍ਰੀਖਿਆਵਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੰਦਨ ਕੌਰ ਸੋਢੀ, ਸ਼ਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਵਿਵੇਕ ਕਪੂਰ, ਨਵਦੀਪ ਕੱਕੜ, ਕੁਲਵਿੰਦਰ ਸਿੰਘ, ਸਵਰਨਜੀਤ ਸਿੰਘ, ਰਾਜਿੰਦਰ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਅੰਡਰ-17 ਲੜਕਿਆਂ ਨੇ ਕ੍ਰਿਕਟ ਮੈਚ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਡੇਰਾ ਬਾਬਾ ਮੋਹਨ ਦਾਸ ਉਦਾਸੀਨ ਆਸ਼ਰਮ ਜੈਤੋ ਵਿਖੇ ਸ਼ਰਧਾ ਨਾਲ ਧਾਰਮਿਕ ਝੰਡਾ ਚੜ੍ਹਾਇਆ
Ad Position 24
No active advertisement