05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪਿੰਡ ਭਾਗਥਲਾ ਦੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਪਰਿਵਾਰ ਤੱਕ ਪਹੁੰਚਾਇਆ

Ad Position 21
No active advertisement
ਅਜੀਤ ਡੈਸਕ 30-07-2026
ਫ਼ਰੀਦਕੋਟ, 29 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਪਿੰਡ ਭਾਗਥਲਾ ਖੁਰਦ ਦਾ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਦੀ ਮੌਤ ਲਗਪਗ ਮਹੀਨਾ ਪਹਿਲਾਂ ਦੁਬਈ ਵਿਖੇ ਹੋ ਗਈ ਸੀ। ਗਰੀਬ ਮਜ਼ਦੂਰ ਪਰਿਵਾਰ ਪੁੱਤਰ ਦੀ ਲਾਸ਼ ਲਈ ਪੈਸਿਆਂ ਦਾ ਪ੍ਰਬੰਧ ਨਹੀਂ ਕਰ ਸਕਦਾ ਸੀ। ਸਰਬੱਤ ਦਾ ਭਲਾ ਟਰੱਸਟ ਦੇ ਉਪਰਾਲੇ ਨਾਲ ਨੌਜਵਾਨ ਗੁਰਪ੍ਰੀਤ ਸਿੰਘ ਲਾਸ਼ ਦੁਬਈ ਤੋਂ ਲਿਆ ਕੇ ਪਰਿਵਾਰ ਨੂੰ ਸੌਂਪੀ ਗਈ। ਜਿੱਥੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਗੁਰਪ੍ਰੀਤ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ। ਸਰਬੱਤ ਦਾ ਭਲਾ ਟਰੱਸਟ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਭਰਪੂਰ ਸਿੰਘ ਤੇ ਪਰਦੀਪ ਚਮਕ ਨੇ ਦੱਸਿਆ ਕਿ ਪਿਛਲੇ ਦਿਨੀਂ ਆਪਣੇ ਪਿੱਛੇ ਡੇਢ ਸਾਲ ਦੇ ਬੱਚੇ ਸਮੇਤ ਪਤਨੀ ਅਤੇ ਬਜ਼ੁਰਗ ਮਾਤਾ ਪਿਤਾ ਨੂੰ ਛੱਡ ਕੇ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਪਹੁੰਚਿਆ ਸੀ ਪ੍ਰੰਤੂ ਗੁਰਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਉਥੇ ਮੌਤ ਹੋ ਗਈ। ਪਰਿਵਾਰ ਦੁਬਈ ਤੋਂ ਪਿੰਡ ਭਾਗਥਲਾ ਤੱਕ ਆਪਣੇ ਬੇਟੇ ਦੀ ਮ੍ਰਿਤਕ ਦੇ ਵਾਪਸ ਲਿਆਉਣ ਦੇ ਅਸਮਰੱਥ ਸੀ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਇਕਾਈ ਫ਼ਰੀਦਕੋਟ ਦੇ ਮੈਂਬਰਾਂ ਨਾਲ ਸੰਪਰਕ ਕੀਤਾ ਗਿਆ ਜਿਨ੍ਹਾਂ ਨੇ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਰਾਹੀਂ ਟਰੱਸਟ ਦੇ ਬਾਨੀ ਐਸ.ਪੀ.ਸਿੰਘ ਓਬਰਾਏ ਨੂੰ ਮ੍ਰਿਤਕ ਦੇਹ ਮੰਗਵਾਉਣ ਦੀ ਬੇਨਤੀ ਕੀਤੀ। ਡਾ. ਐਸ ਪੀ ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ 28 ਜੁਲਾਈ ਦੀ ਸ਼ਾਮ ਨੂੰ ਉਨ੍ਹਾਂ ਦੇ ਪਿੰਡ ਭਾਗਥਲਾ ਵਿਖੇ ਲਿਆ ਕੇ ਪਰਿਵਾਰ ਨੂੰ ਸਪੁਰਦ ਕੀਤੀ ਗਈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਫ਼ਰੀਦਕੋਟ ਦੇ ਮੈਂਬਰ ਭਰਪੂਰ ਸਿੰਘ, ਜਗਪਾਲ ਸਿੰਘ ਬਰਾੜ ਅਤੇ ਗੁਰਜੰਗ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਸਿੰਘ ਪਰਮਾਰ ਵਿਮੁਕਤ ਜਾਤੀ ਵੈੱਲਫ਼ੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਕੁਰਾਸ਼ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਜੇਤੂ
Ad Position 24
No active advertisement