05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅਮਰਜੀਤ ਸਿੰਘ ਪਰਮਾਰ ਵਿਮੁਕਤ ਜਾਤੀ ਵੈੱਲਫ਼ੇਅਰ ਬੋਰਡ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 30-07-2026
ਸਾਦਿਕ, 29 ਜੁਲਾਈ (ਗੁਰਭੇਜ ਸਿੰਘ ਚੌਹਾਨ)-ਮਾਸਟਰ ਅਮਰਜੀਤ ਸਿੰਘ ਪਰਮਾਰ ਨੂੰ ਗਰਦਿੱਤ ਸਿੰਘ ਸੇਖੋਂ ਹਲਕਾ ਵਿਧਾਇਕ ਦੀ ਸਿਫ਼ਾਰਸ਼ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਦੀਆਂ ਪਾਰਟੀ ਸਬੰਧੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਵਿਮੁਕਤ ਜਾਤੀ ਵੈਲਫ਼ੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ: ਪਰਮਾਰ ਪਾਰਟੀ ਵਿਚ 2012 ਤੋਂ ਕੰਮ ਕਰਦੇ ਆ ਰਹੇ ਹਨ ਅਤੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਉਹ ਅਧਿਆਪਨ ਦੇ ਕਿੱਤੇ ਵਿਚ 38 ਸਾਲ ਦੀ ਸਰਵਿਸ ਤੋਂ ਬਾਅਦ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਅਹੁਦੇ ਤੋਂ ਸੇਵਾ ਮੁਕਤ ਹਨ। ਉਹ ਪਿੰਡ ਚੇਤ ਸਿੰਘ ਵਾਲਾ ਦੇ ਜੰਮਪਲ ਹਨ। ਪਾਰਟੀ ਵਲੋਂ ਉਨ੍ਹਾਂ ਨੂੰ ਚੇਅਰਮੈਨ ਦੇ ਅਹੁਦੇ ਦੀ ਜ਼ਿੰਮੇਵਾਰੀ ਦੇ ਕੇ ਵਰਕਰਾਂ ਅਤੇ ਸਾਰੇ ਇਲਾਕੇ ਦਾ ਮਾਣ ਵਧਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਪਿੰਡ ਭਾਗਥਲਾ ਦੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਪਰਿਵਾਰ ਤੱਕ ਪਹੁੰਚਾਇਆ
Ad Position 24
No active advertisement