02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਤਰੰਜ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 31-07-2026

ਫ਼ਰੀਦਕੋਟ, 30 ਜੁਲਾਈ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਸੇਂਟ ਮੈਰੀਜ਼ ਕਾਨਵੈਂਟ ਸਕੂਲ ਵਿਖੇ ਕਰਵਾਏ ਗਏ ਅੰਡਰ-14 ਜ਼ੋਨਲ ਸ਼ਤਰੰਜ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਵਿਹਾਨ ਭੱਲਾ, ਜਸਕੀਰਤ ਸਿੰਘ, ਕਰਮਨਦੀਪ ਸਿੰਘ ਗੁਲਾਟੀ, ਜਨਵੀਰ ਸਿੰਘ ਅਤੇ ਮਾਰਵਿਨ ਦੀ ਸਕੂਲ ਟੀਮ ਨੇ ਆਪਣੀ ਸ਼ਾਨਦਾਰ ਅਥਲੈਟਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਵਿਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਕਰਮਨਦੀਪ ਸਿੰਘ ਗੁਲਾਟੀ ਨੂੰ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਲਈ ਚੁਣਿਆ ਗਿਆ। ਸਕੂਲ ਦੇ ਚੇਅਰਮੈਨ ਚਮਨ ਲਾਲ ਗੁਲਾਟੀ ਅਤੇ ਪ੍ਰਿੰਸੀਪਲ ਰਜਨੀ ਠਾਕੁਰ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਸਮਰਪਿਤ ਖ਼ੇਡ ਕੋਚਾਂ ਅਤੇ ਡੀਪੀਈਜ਼ ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਦੀ ਨਿਰੰਤਰ ਅਗਵਾਈ ਅਤੇ ਸਖ਼ਤ ਮਿਹਨਤ ਨੂੰ ਦਿੱਤਾ। ਸਕੂਲ ਪਰਿਵਾਰ ਨੇ ਕਰਮਦੀਪ ਸਿੰਘ ਗੁਲਾਟੀ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੇ ਵਿਰੋਧੀ ਪਾਰਟੀਆਂ ਦੇ ਮੂੰਹ ਬੰਦ ਕਰਵਾਏ-ਵਿਧਾਇਕ ਅਮੋਲਕ ਸਿੰਘ ਅਗਲੀ ਖ਼ਬਰ ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ’ਚ ਬੈਠੇ ਪੰਜ ਸ਼ੱਕੀ ਕਾਬੂ
Ad Position 24
No active advertisement