02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 01-08-2026

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਰੁਪੱਈਆਂਵਾਲਾ ਤੋਂ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਜੋਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਦੀਪ ਸਿੰਘ ਵਾਲਾ ਰੋਡ, ਬੱਸ ਅੱਡਾ, ਪਿੰਡ ਰੁਪੱਈਆਂਵਾਲਾ ਤੋਂ ਗੁਪਤ ਸੂਚਨਾ ਦੇ ਆਧਾਰ ’ਤੇ ਧਰਮਿੰਦਰ ਸਿੰਘ ਉਰਫ਼ ਹਰਮੰਦਰ ਸਿੰਘ ਵਾਸੀ ਸ਼ਿਮਰੇਵਾਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 480 ਨਸ਼ੇ ਦੀਆਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਮੈਜਸਿਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਸੰਬੰਧੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮਤੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਪੰਜਗਰਾਈਂ ਕਲਾਂ ’ਚ 19ਵਾਂ ‘ਤੀਆਂ ਤੀਜ ਦੀਆਂ’ ਦਾ ਮੇਲਾ ਕਰਵਾਇਆ
Ad Position 24
No active advertisement