ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗਡੇਲ ਸਕੂਲ ਕੋਟਕਪੂਰਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਸ਼ਬਦਾਵਲੀ ਅਤੇ ਸਪੈਲਿੰਗ ਦੀ ਯੋਗਤਾ ਨੂੰ ਨਿਖ਼ਾਰਨ ਦੇ ਉਦੇਸ਼ ਨਾਲ ‘ਸਪੈਲਿੰਗ ਬੀ’ ਮੁਕਾਬਲੇ ਦਾ ਪ੍ਰਬੰਧ ਕੀਤਾ ਗਿਆ। ਇਸ ਵਿਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ, ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਅਤੇ ਜਮਾਤ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਿੰਨ ਦਿਨਾਂ ਦੇ ਪ੍ਰੋਗਰਾਮ ’ਚ ਹਿੱਸਾ ਲਿਆ। ਮੁਕਾਬਲੇ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦੀ ਹੌਂਸਲਾ-ਅਫ਼ਜਾਈ ਕੀਤੀ ਗਈ। ਸਕੂਲ ਦੇ ਪਿ੍ਰੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਚ ਭਾਗ ਲੈਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਵਿਚ ਸਾਹਸ ਅਤੇ ਲਗਨ ਪੈਦਾ ਹੋ ਸਕੇ। ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ ਆਤਮ-ਵਿਸਵਾਸ਼, ਭਾਸ਼ਾਈ ਗਿਆਨ ਅਤੇ ਸਿੱਖਣ ਦੀ ਰੁਚੀ ਨੂੰ ਹੋਰ ਵਧਾਉਂਦੇ ਹਨ।