01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ-ਜਥੇਦਾਰ ਕੁਲਦੀਪ ਸਿੰਘ ਗੜਗੱਜ

Ad Position 21
No active advertisement
ਅਜੀਤ ਡੈਸਕ 01-08-2026
ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਚ ਸ਼ਾਮਿਲ ਸਿੱਖ ਵਿਧਾਇਕ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰਕੇ ਕੀਤੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਆਪਣਾ ਬਣਦਾ ਰੋਲ ਨਿਭਾਉਣ। ਉਨ੍ਹਾਂ ਕਿਹਾ ਕਿ ਸਿੱਖ ਲਈ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਹੈ। ਜੋ ਵੀ ਗੱਲ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਗੁਰੂ ਪੰਥ ਦੇ ਸਿਧਾਂਤਾਂ ਦੇ ਵਿਰੁੱਧ ਹੋਵੇਗੀ, ਉਸ ਨੂੰ ਸਿੱਖ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਾਏ ਜਾ ਰਹੇ ਐਕਟ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਹਕੀਕਤ ਨਹੀਂ ਹੈ। ਇਸੇ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਆਮ ਸੰਸਥਾ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਸਥਾਪਿਤ ਉਹ ਸਰਵਉੱਚ ਅਸਥਾਨ ਹੈ ਜੋ ਗੁਰਮਤਿ ਸਿਧਾਂਤਾਂ ਦੀ ਰੱਖਿਆ ਅਤੇ ਪੰਥ ਦੀ ਅਗਵਾਈ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਉੱਤੇ ਸਵਾਲ ਖੜ੍ਹੇ ਕਰਨ ਅਤੇ ਇਸ ਦੇ ਅਧਿਕਾਰਾਂ ਨੂੰ ਸੀਮਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਹਰ ਮਨੁੱਖ ਨੂੰ ਸਮਝਣਾ ਚਾਹੀਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਦੁਨਿਆਵੀ ਤਖ਼ਤ ਨਹੀਂ, ਸਗੋਂ ਅਕਾਲ ਪੁਰਖ ਦਾ ਤਖ਼ਤ ਹੈ, ਜਿਸ ਦੀ ਮਰਯਾਦਾ ਅਤੇ ਫ਼ੈਸਲੇ ਸਿੱਖ ਪੰਥ ਲਈ ਸਰਵਉੱਚ ਹਨ। ਇਸ ਤੋਂ ਬਾਅਦ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਫ਼ਰੀਦਕੋਟ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ, ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਹਰਪ੍ਰੀਤ ਸਿੰਘ ਸੰਧੂ, ਪਰਮਵੀਰ ਸਿੰਘ, ਸਰਬਜੋਤ ਸਿੰਘ ਸਾਹਨੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਡਿਗਰੀ ਐਲੋਪੈਥਿਕ ਕਲੀਨਿਕ ਚਲਾਉਣ ਵਾਲਾ ਕਾਬੂ, ਕੇਸ ਦਰਜ ਅਗਲੀ ਖ਼ਬਰ ਡੀ.ਸੀ. ਦਫ਼ਤਰ ਦੇ ਦੋ ਸੂਪਰਡੈਂਟ ਅਤੇ ਤਹਿਸੀਲਦਾਰ ਦੀ ਸੇਵਾ ਮੁਕਤੀ ’ਤੇ ਦਿੱਤੀ ਨਿੱਘੀ ਵਿਦਾਇਗੀ
Ad Position 24
No active advertisement