02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

06.64 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋਟਕਪੂਰਾ, 1 ਅਗਸਤ (ਮੋਹਰ ਸਿੰਘ ਗਿੱਲ)-ਹੌਲਦਾਰ ਜਗਮੀਤ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਢਿੱਲਵਾਂ ਕਲਾਂ ਤੋਂ ਹੁੰਦੇ ਹੋਏ ਲਿੰਕ ਰੋਡ ਰਾਹੀਂ ਪਿੰਡ ਕੋਠੇ ਦਰਜੀਆਂ ਵਾਲੇ ਨੂੰ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਨੈਸ਼ਨਲ ਹਾਈਵੇ ਉਪਰ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਲਿੰਕ ਰੋਡ ਦੇ ਖੱਬੇ ਹੱਥ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਰੁਕ ਗਿਆ ਅਤੇ ਆਪਣੇ ਸੱਜੇ ਹੱਥ ਵਿਚੋਂ ਕੋਈ ਵਸਤੂ ਹੇਠਾਂ ਜ਼ਮੀਨ ਉਪਰ ਘਾਹ ਫ਼ੂਸ ਵਿਚ ਸੁੱਟ ਦਿੱਤੀ।

Ad Position 21
No active advertisement
ਅਜੀਤ ਡੈਸਕ 02-08-2026
ਕੋਟਕਪੂਰਾ, 1 ਅਗਸਤ (ਮੋਹਰ ਸਿੰਘ ਗਿੱਲ)-ਹੌਲਦਾਰ ਜਗਮੀਤ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਢਿੱਲਵਾਂ ਕਲਾਂ ਤੋਂ ਹੁੰਦੇ ਹੋਏ ਲਿੰਕ ਰੋਡ ਰਾਹੀਂ ਪਿੰਡ ਕੋਠੇ ਦਰਜੀਆਂ ਵਾਲੇ ਨੂੰ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਨੈਸ਼ਨਲ ਹਾਈਵੇ ਉਪਰ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਲਿੰਕ ਰੋਡ ਦੇ ਖੱਬੇ ਹੱਥ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਰੁਕ ਗਿਆ ਅਤੇ ਆਪਣੇ ਸੱਜੇ ਹੱਥ ਵਿਚੋਂ ਕੋਈ ਵਸਤੂ ਹੇਠਾਂ ਜ਼ਮੀਨ ਉਪਰ ਘਾਹ ਫ਼ੂਸ ਵਿਚ ਸੁੱਟ ਦਿੱਤੀ। ਪੁਲਿਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਸ ਨੇ ਆਪਣੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਕੋਟਸੁਖੀਆ, ਜ਼ਿਲ੍ਹਾ ਫ਼ਰੀਦਕੋਟ ਵਜੋਂ ਕਰਵਾਈ। ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੂੰ ਉਸ ਕੋਲੋਂ 6.64 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਉਸ ਵਿਰੁੱਧ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਇਕ ਮਹੀਨੇ ’ਚ ਚੋਰਾਂ ਨੇ ਕਿਸਾਨਾਂ ਦੀਆਂ 34 ਮੋਟਰਾਂ ਚੋਰੀ ਕੀਤੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਿਸਾਨਾਂ ਦੇ... ਅਗਲੀ ਖ਼ਬਰ ਨਿੱਜੀ ਹਸਪਤਾਲ ’ਚ ਜਣੇਪੇ ਦੌਰਾਨ ਨਵਜਾਤ ਬੱਚੇ ਦੀ ਮੌਤ ਕਾਰਨ ਪਰਿਵਾਰ ਵਲੋਂ ਧਰਨਾ
Ad Position 24
No active advertisement