ਇਕ ਮਹੀਨੇ ’ਚ ਚੋਰਾਂ ਨੇ ਕਿਸਾਨਾਂ ਦੀਆਂ 34 ਮੋਟਰਾਂ ਚੋਰੀ ਕੀਤੀਆਂ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਿਸਾਨਾਂ ਦੇ ਹੱਕ ’ਚ ਨਿੱਤਰੀ
ਸਾਦਿਕ, 1 ਅਗਸਤ (ਗੁਰਭੇਜ ਸਿੰਘ ਚੌਹਾਨ, ਆਰ. ਐਸ.
ਟ
ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਣ ਉਪਰੰਤ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਅਤੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਰ ਸਾਹਿਬਾਨ। ਅਜੀਤ ਤਸਵੀਰ
02-08-2026
ਸਾਦਿਕ, 1 ਅਗਸਤ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਸਾਦਿਕ ਇਲਾਕੇ ਦੇ ਪਿੰਡਾਂ ਵਿਚ ਦਿਨ-ਬ-ਦਿਨ ਵੱਧ ਰਹੀਆਂ ਮੋਟਰ ਚੋਰੀ ਦੀਆਂ ਵਾਰਦਾਤਾਂ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ਹੈ। ਪਿਛਲੇ ਕੁਝ ਸਮੇਂ ਤੋਂ ਚੱਲ ਰਿਹਾ ਮੋਟਰਾਂ ਚੋਰੀ ਹੋਣ ਦਾ ਸਿਲਸਿਲਾ ਹੁਣ ਬੇਕਾਬੂ ਹੁੰਦਾ ਜਾ ਰਿਹਾ ਹੈ। ਚੋਰਾਂ ਵਲੋਂ ਲਗਾਤਾਰ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਸਹਿਮ ਅਤੇ ਪ੍ਰਸ਼ਾਸਨ ਪ੍ਰਤੀ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਮਹਿਜ਼ ਇਕ ਮਹੀਨੇ ਦੇ ਅੰਦਰ-ਅੰਦਰ ਚੋਰਾਂ ਨੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਸ ਇਲਾਕੇ ਦੇ ਪਿੰਡ ਸਾਧੂ ਵਾਲਾ ਤੋਂ 10 ਮੋਟਰਾਂ ਅਤੇ ਪਿੰਡ ਸਾਦਿਕ ਦੇ ਖੇਤਾਂ ਵਿਚੋਂ 10 ਮੋਟਰਾਂ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸੇ ਤਰ੍ਹਾਂ ਪਿੰਡ ਜਨੇਰੀਆ ਵਿਚ ਵੀ ਚੋਰਾਂ ਨੇ ਪਿਛਲੇ ਇਕ ਮਹੀਨੇ ਦੌਰਾਨ 9 ਮੋਟਰਾਂ ਚੋਰੀ ਕਰ ਲਈਆਂ ਹਨ। ਕਿਸਾਨਾਂ ਦੇ ਹੋ ਰਹੇ ਇਸ ਵੱਡੇ ਆਰਥਿਕ ਨੁਕਸਾਨ ਨੂੰ ਦੇਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੀੜਤ ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜ੍ਹ ਗਈ ਹੈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਸੀਨੀਅਰ ਪ੍ਰਧਾਨ ਸਾਦਿਕ ਲਵਪ੍ਰੀਤ ਸਿੰਘ ਅਤੇ ਬਲਾਕ ਪ੍ਰਧਾਨ ਨਾਇਬ ਸਿੰਘ, ਦਿਲਬਾਗ ਸਿੰਘ ਜਨੇਰੀਆਂ, ਸੁਖਮੰਦਰ ਸਿੰਘ ਜਨੇਰੀਆਂ, ਜਗਜੀਤ ਸਿੰਘ ਸਾਧੂਵਾਲਾ, ਜਗਰੂਪ ਸਿੰਘ ਸਾਧੂਵਾਲਾ, ਹਰਚਰਨ ਸਿੰਘ ਸਾਧੂਵਾਲਾ, ਸਤਨਾਮ ਸਿੰਘ ਸਾਧੂਵਾਲਾ, ਸਵਰਨ ਸਿੰਘ ਸਾਧੂਵਾਲਾ, ਭਗਵਾਨ ਸਿੰਘ ਸਾਦਿਕ, ਗੁਰਪਿਆਰ ਸਿੰਘ ਸਾਦਿਕ ਨੇ ਕਿਸਾਨ ਆਗੂਆਂ ਦੀ ਅਗਵਾੲ ’ਚ ਚੋਰੀ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਯੂਨੀਅਨ ਦੇ ਆਗੂਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਇਕ ਪਾਸੇ ਜਿੱਥੇ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਅਤੇ ਫ਼ਸਲਾਂ ਦੇ ਸੰਕਟ ਨਾਲ ਜੂਝ ਰਹੇ ਹਨ, ਉੱਥੇ ਹੀ ਦੂਜੇ ਪਾਸੇ ਚੋਰਾਂ ਵਲੋਂ ਲੱਖਾਂ ਰੁਪਏ ਦੀਆਂ ਮੋਟਰਾਂ ਅਤੇ ਤਾਂਬਾ ਚੋਰੀ ਕਰਕੇ ਕਿਸਾਨਾਂ ਦਾ ਲੱਕ ਤੋੜਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਅਤੇ ਰਾਤ ਸਮੇਂ ਪਿੰਡਾਂ ਵਿਚ ਗਸ਼ਤ ਨਾ ਹੋਣ ਕਾਰਨ ਹੀ ਚੋਰ ਨਿੱਡਰ ਹੋ ਕੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰੀਆਂ ਦੇ ਸਿਲਸਿਲੇ ਨੂੰ ਤੁਰੰਤ ਨੱਥ ਪਾਉਣ ਲਈ ਰਾਤ ਦੀ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਿਸਾਨਾਂ ਦਾ ਹੋਇਆ ਨੁਕਸਾਨ ਪੂਰਾ ਕਰਵਾਇਆ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਜਲਦ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਮੋਰਚਾ ਖੋਲਿ੍ਹਆ ਜਾਵੇਗਾ।