208 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ
3 ਮੋਬਾਇਲ ਫੋਨ, ਇਕ ਸਪਲੈਡਰ ਮੋਟਰਸਾਈਕਲ ਵੀ ਬਰਾਮਦ
ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਸੀ. ਆਈ.
ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਨੇ 208 ਗਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ ਕਰਕੇ 3 ਮੋਬਾਈਲ ਫ਼ੋਨ, ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਐਸ.ਪੀ. ਇੰਨਵੈਸਟੀਗੇਸ਼ਨ ਫ਼ਰੀਦਕੋਟ ਜੋਗੇਸ਼ਵਰ ਸਿੰਘ ਗੋਰਾਇਆ ਦੀ ਰਹਿਨੁਮਾਈ ਹੇਠ ਹੌਲਦਾਰ ਗੁਰਵਿੰਦਰ ਸਿੰਘ ਨੰ: 442 / ਫ਼ਰੀਦਕੋਟ ਸੀ.ਆਈ.ਏ. ਫ਼ਰੀਦਕੋਟ ਸਮੇਤ ਸਾਥੀ ਕਰਮਚਾਰੀਆਂ ਦੇ ਬਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਦਾਣਾ ਮੰਡੀ ਫ਼ਿਰੋਜ਼ਪੁਰ ਰੋਡ ਫ਼ਰੀਦਕੋਟ ਪਾਸ ਮੌਜੂਦ ਸੀ ਤਾਂ ਦਾਣਾ ਮੰਡੀ ਦੇ ਸ਼ੈੱਡ ਥੱਲੇ ਇਕ ਸਪਲੈਂਡਰ ਮੋਟਰਸਾਈਕਲ ’ਤੇ ਦੋ ਨੌਜਵਾਨ ਬੈਠੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਇਕਦਮ ਘਬਰਾਹ ਕੇ ਮੋਟਰਸਾਈਕਲ ਸਟਾਰਟ ਕਰਕੇ ਮੌਕੇ ਤੋਂ ਖਿਸ਼ਕਣ ਲੱਗੇ ਤਾਂ ਪੁਲਿਸ ਪਾਰਟੀ ਵਲੋਂ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੰਬਰੀ (ਪੀ.ਬੀ 05 ਏ. ਐਸ. 7745) ’ਤੇ ਬੈਠੇ 2 ਨੌਜਵਾਨਾ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਉਨ੍ਹਾਂ ਦੇ ਕਬਜ਼ਾ ਵਿਚੋਂ 208 ਗ੍ਰਾਮ ਹੈਰੋਇੰਨ ਸਮੇਤ ਪਾਰਦਰਸ਼ੀ ਮੋਮੀ ਲਿਫਾਫ਼ਾ ਅਤੇ ਸਪਲੈਂਡਰ ਮੋਟਰਸਾਈਕਲ, ਤਿੰਨ ਫ਼ੋਨ ਮਾਰਕਾ ਵੀਵੋ, ਆਈਫ਼ੋਨ 13 ਅਤੇ ਓਪੋ ਵੀ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਨੂੰ ਅਤੇ ਹਰਪ੍ਰੀਤ ਸਿੰਘ ਉਰਫ਼ ਹੈਰੀ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਨਸ਼ੇ ਦੀ ਖੇਪ ਸਰਹੱਦੀ ਏਰੀਆ ਵਿਚੋਂ ਬਰਾਮਦ ਹੋਈ ਸੀ, ਜਿਸਨੂੰ ਇਨ੍ਹਾਂ ਦੋਸ਼ੀਆਂ ਵਲੋਂ ਅੱਗੇ ਸਪਲਾਈ ਕੀਤਾ ਜਾਣਾ ਸੀ, ਜਿਸ ਨੂੰ ਫ਼ਰੀਦਕੋਟ ਪੁਲਿਸ ਨੇ ਕਾਰਵਾਈ ਕਰਦੇ ਹੋਏ ਬਰਾਮਦ ਕੀਤਾ ਹੈ। ਮੁੱਢਲੀ ਤਫ਼ਤੀਸ਼ ਦੌਰਾਨ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਦਲਬੀਰ ਸਿੰਘ ਅਤੇ ਰਮਨਜੀਤ ਸਿੰਘ ਉਰਫ਼ ਸੋਨੂੰ ਪੁੱਤਰ ਸਤਨਾਮ ਸਿੰਘ ਵਾਸੀ ਕੁੱਟੀ ਜ਼ਿਲ੍ਹਾ ਫਿਰੋਜ਼ਪੁਰ ਨੂੰ ਵੀ ਮੁੱਕਦਮੇ ਵਿਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ।