02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਸਰਕਾਰ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ-ਵਿਧਾਇਕ ਸੇਖੋਂ

ਸਾਦਿਕ, 1 ਅਗਸਤ (ਆਰ. ਐਸ.

Ad Position 21
No active advertisement
ਅਜੀਤ ਡੈਸਕ 02-08-2026
ਸਾਦਿਕ, 1 ਅਗਸਤ (ਆਰ.ਐਸ.ਧੁੰਨਾ)-ਹਿਠਾੜ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਾਲੇ ਮੁੱਢਲੇ ਸਿਹਤ ਕੇਂਦਰ ਜੰਡ ਸਾਹਿਬ ਦੀ ਪੁਰਾਣੀ ਇਮਾਰਤ ਨੂੰ ਢਾਹ ਕੇ ਨਵੀਂ ਇਾਮਰਤ ਦਾ ਜਲਦ ਨਿਰਮਾਣ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਹਸਪਤਾਲ ਦੀ ਉਸਾਰੀ ਕਈ ਦਹਾਕੇ ਪਹਿਲਾਂ ਕੀਤੀ ਗਈ ਦੀ ਤੇ ਹੁਣ ਇਸ ਦੀ ਹਾਲਤ ਖਸਤਾ ਹੋ ਗਈ ਹੈ। ਇਸ ਹਸਪਤਾਲ ਦੇ ਨਵ ਨਿਰਮਾਣ ਦਾ ਅਗਾਜ਼ ਕਰਨ ਲਈ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅੱਜ ਰਸਮੀ ਤੌਰ ’ਤੇ ਜੰਡ ਸਾਹਿਬ ਪੁੱਜੇ। ਉਨ੍ਹਾਂ ਦੱਸਿਆ ਕਿ ਇਹ ਮੁੱਢਲਾ ਸਿਹਤ ਕੇਂਦਰ ਜੰਡ ਸਾਹਿਬ 10 ਬੈਡ ਵਾਲਾ ਹਸਪਤਾਲ ਬਣੇਗਾ ਅਤੇ ਇਸ ਨੂੰ ਤਿੰਨ ਕੰਪਲੈਕਸ (ਬਲਾਕਾਂ) ਵਿਚ ਬਣਾਇਆ ਜਾਵੇਗਾ। ਜਿਸ ਵਿਚ ਇਕ 10 ਬੈਡ ਵਾਲਾ ਹਸਪਤਾਲ ਤੋਂ ਇਲਾਵਾ ਡਾਕਟਰ, ਪੈਰਾਮੈਡੀਕਲ ਸਟਾਫ਼ ਅਤੇ ਦਰਜਾ ਚਾਰ ਕਰਮਚਾਰੀਆਂ ਦੇ ਰਿਹਾਇਸ਼ੀ ਕੁਆਰਟਰ ਵੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਇਮਾਰਤ ਕਰੀਬ 9 ਮਹੀਨੇ ਵਿਚ ਬਣ ਕੇ ਤਿਆਰ ਹੋ ਜਾਵੇਗੀ ਅਤੇ ਇਸ ਇਮਾਰਤ ’ਤੇ ਘਟੋ ਘੱਟ 5 ਕਰੋੜ ਰੁਪਏ ਦੇ ਕਰੀਬ ਲਾਗਤ ਆਵੇਗੀ। ਇਹ ਹਸਪਤਾਲ ਕਰੀਬ 20-2 5 ਨੇੜੇ ਦੇ ਪਿੰਡਾਂ ਨੂੰ ਸਿਹਤ ਸੇਵਾਵਾਂ ਤੇ ਸਹੂਲਤਾਂ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ, ਜੰਡ ਸਾਹਿਬ ਪਿਛਲੇ ਕਈ ਸਾਲਾਂ ਤੋਂ ਨੇੜਲੇ ਪਿੰਡਾਂ ਨੂੰ ਉੱਚ ਕੋਟੀ ਦੀਆਂ ਸਿਹਤ ਸੇਵਾਵਾਂ ਤੇ ਸਹੂਲਤਾਂ ਬਿਲਕੁਲ ਮੁਫ਼ਤ ਦੇ ਰਿਹਾ ਹੈ ਅਤੇ ਹੁਣ ਨਵੀਂ ਬਿਲਡਿੰਗ ਦੇ ਬਣਨ ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਹੋਰ ਵੀ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਡਾ. ਪਰਮਜੀਤ ਕੌਰ ਮੈਡੀਕਲ ਅਫ਼ਸਰ, ਫਾਰਮੇਸੀ ਅਫ਼ਸਰ ਡਾ. ਰਾਜਿੰਦਰ ਅਰੋੜਾ, ਸੁਖਦੀਪ ਸ਼ਰਮਾ ਫਾਰਮੇਸੀ ਅਫ਼ਸਰ, ਰਾਜਿੰਦਰ ਕੁਮਾਰ ਬਲਾਕ ਐਜੂਕੈਟਰ, ਸੈਮ, ਅਰਚਨਾ ਏ. ਐਨ. ਐਮ ਅਤੇ ਅੰਕਿਤਾ ਦਾਤਾ ਐਂਟਰੀ ਓਪਰੇਟਰ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਤੇ ਪਿੰਡਾਂ ਦੇ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕੋਟਕਪੂਰਾ ਵਿਖੇ ‘ਹੈਰੀਟੇਜ ਅਤੇ ਸਿਟੀਜ਼ਨਸ਼ਿਪ’ ਵਿਸ਼ੇ ’ਤੇ ਵਰਕਸ਼ਾਪ ਲੱਗੀ ਅਗਲੀ ਖ਼ਬਰ ਵਰਲਡ ਬੋਸ਼ੀਆ ਚੈਲੇਂਜਰ ਚੈਂਪੀਅਨਸ਼ਿਪ ’ਚ ਭਾਰਤ ਨੇ 6 ਚਾਂਦੀ ਤੇ 3 ਕਾਂਸੀ ਦੇ ਤਗਮੇ ਜਿੱਤੇ
Ad Position 24
No active advertisement