02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਡੀ.ਏ.ਵੀ. ਕੋਟਕਪੂਰਾ ਵਿਖੇ ‘ਹੈਰੀਟੇਜ ਅਤੇ ਸਿਟੀਜ਼ਨਸ਼ਿਪ’ ਵਿਸ਼ੇ ’ਤੇ ਵਰਕਸ਼ਾਪ ਲੱਗੀ

ਕੋਟਕਪੂਰਾ, 1 ਅਗਸਤ (ਮੋਹਰ ਸਿੰਘ ਗਿੱਲ)-ਇਨਟੈਕ ਫ਼ਰੀਦਕੋਟ ਵਲੋਂ ਡੀ. ਏ.

Ad Position 21
No active advertisement
ਅਜੀਤ ਡੈਸਕ 02-08-2026
ਕੋਟਕਪੂਰਾ, 1 ਅਗਸਤ (ਮੋਹਰ ਸਿੰਘ ਗਿੱਲ)-ਇਨਟੈਕ ਫ਼ਰੀਦਕੋਟ ਵਲੋਂ ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਵਿਖੇ ‘ਹੈਰੀਟੇਜ ਅਤੇ ਸਿਟੀਜਨਸ਼ਿਪ’ ਵਿਸ਼ੇ ’ਤੇ ਇਕ ਪ੍ਰਭਾਵਸ਼ਾਲੀ ਜਾਗਰੂਕਤਾ ਵਰਕਸਾਪ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਇੰਜ.ਤੇਜ ਸਿੰਘ ਬਰਾੜ (ਕਨਵੀਨਰ), ਇੰਜ. ਰਾਜਕੁਮਾਰ ਅਗਰਵਾਲ (ਕੋ - ਕਨਵੀਨਰ), ਇੰਜ. ਮਨਿੰਦਰ ਸਿੰਘ ਢਿੱਲੋਂ, ਪਿ੍ਰੰਸੀਪਲ ਬਲਜੀਤ ਸਿੰਘ ਅਤੇ ਕਰਨਲ ਬਲਵੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ ਪਿ੍ਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਪਿ੍ਸੀਪਲ ਨੇ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜੋਤੀ ਕਰਨ ਉਪਰੰਤ ਕੀਤੀ ਗਈ। ਇਕ ਰੋਜਾ ਵਰਕਸ਼ਾਪ ਦੇ ਬੁਲਾਰਿਆਂ ਇੰਜ. ਮਨਿੰਦਰ ਸਿੰਘ ਢਿੱਲੋਂ ਅਤੇ ਇੰਜ. ਬਲਤੇਜ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਵਿਰਾਸਤ ਦੀ ਮਹੱਤਤਾ, ਵਾਤਾਵਰਨ ਦੀ ਸੰਭਾਲ ਅਤੇ ਚੰਗੀ ਨਾਗਰਿਕਤਾ ਦੇ ਮੁੱਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਪਣੀ ਸੱਭਿਆਚਾਰਕ, ਇਤਿਹਾਸਕ ਅਤੇ ਕੁਦਰਤੀ ਵਿਰਾਸਤ ਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫ਼ਰਜ ਹੈ। ਇਕ ਜ਼ਿੰਮੇਵਾਰ ਨਾਗਰਿਕ ਹੀ ਸਮਾਜ ਅਤੇ ਦੇਸ਼ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾ ਸਕਦਾ ਹੈ। ਇਸ ਮੌਕੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਅਰਿਆਨ ਮਦਾਨ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪ੍ਰਗਿਆ ਨੇ ‘ਵਿਰਾਸਤ ਅਤੇ ਚੰਗੀ ਨਾਗਰਿਕਤਾ’ ਵਿਸ਼ੇ ’ਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ। ਦੋਵਾਂ ਵਿਦਿਆਰਥੀਆਂ ਨੇ ਆਪਣੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ, ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਅਤੇ ਚੰਗੇ ਨਾਗਰਿਕ ਬਣਨ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੀ ਵਿਸ਼ੇਸ਼ ਖਿੱਚ ਵਿਰਾਸਤੀ ਵਸਤੂਆਂ ਦੀ ਪ੍ਰਦਰਸ਼ਨੀ (ਹੈਰੀਟੇਜ ਐਗਜੀਬਿਸ਼ਨ) ਰਹੀ। ਇਸ ਪ੍ਰਦਰਸਨੀ ਵਿਚ ਪੰਜਾਬ ਦੇ ਪੁਰਾਤਨ ਜੀਵਨ ਨਾਲ ਸਬੰਧਿਤ ਰਵਾਇਤੀ ਘਰੇਲੂ ਸਾਜੋ-ਸਾਮਾਨ, ਖੇਤੀਬਾੜੀ ਦੇ ਸੰਦ, ਪੁਰਾਣੇ ਭਾਂਡੇ, ਲੋਕ-ਕਲਾ ਨਾਲ ਸਬੰਧਿਤ ਵਸਤੂਆਂ ਅਤੇ ਹੋਰ ਵਿਰਾਸਤੀ ਨਿਸ਼ਾਨੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਇਨ੍ਹਾਂ ਵਸਤੂਆਂ ਨੂੰ ਬੜੇ ਉਤਸ਼ਾਹ ਨਾਲ ਦੇਖਿਆ ਅਤੇ ਉਨ੍ਹਾਂ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਹਾਸਿਲ ਕੀਤੀ। ਮੁੱਖ ਮਹਿਮਾਨ ਇੰਜ. ਰਾਜ ਕੁਮਾਰ ਅਗਰਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਵਿਰਾਸਤ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਪਿ੍ਰੰਸੀਪਲ ਨੇ ਇਨਟੈਕ ਫ਼ਰੀਦਕੋਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਵਿਰਾਸਤ ਪ੍ਰਤੀ ਸਤਿਕਾਰ, ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰੀ ਚੇਤਨਾ ਨੂੰ ਮਜ਼ਬੂਤ ਕਰਦੇ ਹਨ। ਸਕੂਲ ਦੇ ਈਕੋ ਕਲੱਬ ਕੋਆਰਡੀਨੇਟਰ ਸੁਮਨਪੁਰੀ ਅਤੇ ਇੰਚਾਰਜ ਸੁਖਜੀਤ ਕੌਰ ਵਲੋਂ ਸਾਉਣ ਮਹੀਨੇ ਦੀ ਸ਼ੁਰੂਆਤ ’ਚ ਵਿਦਿਆਰਥੀਆਂ ਵਲੋਂ ਲਗਪਗ 1500 ਪੌਦੇ ਆਲੇ-ਦੁਆਲੇ ਲਗਵਾਏ। ਆਏ ਹੋਏ ਮਹਿਮਾਨਾਂ ਨੇ ਪੌਦਿਆਂ ਦੀ ਦੇਖ-ਰੇਖ ਅਤੇ ਸਾਂਭ-ਸੰਭਾਲ ਲਈ ਸਹਿਯੋਗ ਦੇਣ ਦੀ ਉਮੀਦ ਜਤਾਈ। ਮਹਿਮਾਨਾਂ ਵਲੋਂ ਵਿਦਿਆਰਥੀ ਹਾਰਦਿਕ ਗੋਇਲ, ਹਰਮੀਤ ਸਿੰਘ, ਹਰਸੀਰਤ ਕੌਰ, ਸਮਰ, ਅਧਿਆਪਕ ਸ਼ਿਲਪੀ ਗਰਗ, ਹਰਿੰਦਰ ਕੌਰ ਅਤੇ ਪ੍ਰਭਜੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸ਼ੀਨਮ ਗੋਇਲ ਵਲੋਂ ਬਾਖ਼ੂਬੀ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਜਸਵੰਤ ਕੌਰ ਦੀ ਕੈਂਸਰ ਨਾਲ ਮੌਤ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਪੰਜਾਬ ਸਰਕਾਰ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ-ਵਿਧਾਇਕ ਸੇਖੋਂ
Ad Position 24
No active advertisement