02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਸ਼ਰਧਾ ਨਾਲ ਕੀਤੀ ਸ਼ਮੂਲੀਅਤ

ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਤੋਂ ਸਜਾਏ ਗਏ ਪਵਿੱਤਰ ਨਗਰ ਕੀਰਤਨ ਵਿਚ ਪੂਰੀ ਸ਼ਰਧਾ, ਉਤਸ਼ਾਹ ਅਤੇ ਅਨੁਸ਼ਾਸਨ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬਾਨਾਂ ਦੀ ਮਹਿਮਾ ਦਾ ਜਾਪ ਕਰਦਿਆਂ ਸੰਗਤ ਨਾਲ ਨਗਰ ਕੀਰਤਨ ਵਿਚ ਭਾਗ ਲਿਆ ਅਤੇ ਸਿੱਖੀ ਦੀਆਂ ਮਹਾਨ ਪਰੰਪਰਾਵਾਂ, ਗੁਰਮਤਿ ਸਿਧਾਂਤਾਂ ਅਤੇ ਸੇਵਾ ਭਾਵਨਾ ਨਾਲ ਜੁੜਨ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 02-08-2026
ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਤੋਂ ਸਜਾਏ ਗਏ ਪਵਿੱਤਰ ਨਗਰ ਕੀਰਤਨ ਵਿਚ ਪੂਰੀ ਸ਼ਰਧਾ, ਉਤਸ਼ਾਹ ਅਤੇ ਅਨੁਸ਼ਾਸਨ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬਾਨਾਂ ਦੀ ਮਹਿਮਾ ਦਾ ਜਾਪ ਕਰਦਿਆਂ ਸੰਗਤ ਨਾਲ ਨਗਰ ਕੀਰਤਨ ਵਿਚ ਭਾਗ ਲਿਆ ਅਤੇ ਸਿੱਖੀ ਦੀਆਂ ਮਹਾਨ ਪਰੰਪਰਾਵਾਂ, ਗੁਰਮਤਿ ਸਿਧਾਂਤਾਂ ਅਤੇ ਸੇਵਾ ਭਾਵਨਾ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਨਗਰ ਕੀਰਤਨ ਦੌਰਾਨ ਮਨਜਿੰਦਰ ਸਿੰਘ, ਕਲਾਸ ਇੰਚਾਰਜ ਰਾਣੀ, ਅਮਨਜੋਤ ਕੌਰ ਅਤੇ ਗੁਰਪ੍ਰੀਤ ਸਿੰਘ ਭੁੱਲਰ ਨੇ ਵਿਦਿਆਰਥੀਆਂ ਦੀ ਸੁਚੱਜੀ ਅਗਵਾਈ ਕਰਦਿਆਂ ਅਨੁਸ਼ਾਸਨ ਅਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ। ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਬੱਚਿਆਂ ਵਿਚ ਗੁਰਬਾਣੀ ਪ੍ਰਤੀ ਪਿਆਰ, ਸੇਵਾ ਭਾਵਨਾ, ਅਨੁਸ਼ਾਸਨ ਅਤੇ ਸਿੱਖੀ ਦੇ ਉੱਚੇ ਆਦਰਸ਼ਾਂ ਨੂੰ ਹੋਰ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬਾਵਰੀਆ ਸਮਾਜ ਬਰਗਾੜੀ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਮੁਜ਼ਾਹਰਾ ਕਰਦੇ ਹੋਏ ਆਸ਼ਾ ਵਰਕਰ। ਆਸ਼ਾ ਵਰਕਰਾਂ ਵਲੋਂ ਡਿਪਟੀ ਕਮਿਸ਼ਨ...
Ad Position 24
No active advertisement