02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਵਿਖੇ ਭਾਸ਼ਨ ਪ੍ਰਤੀਯੋਗਤਾ ਮੁਕਾਬਲੇ ਕਰਵਾਏ

ਕੋਟਕਪੂਰਾ, 1 ਅਗਸਤ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਬੱਚਿਆਂ ਦੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਅਧਿਆਪਕਾ ਰਾਜਵਿੰਦਰ ਕੌਰ, ਪਰਮੀਤ ਕੌਰ ਅਤੇ ਅਧਿਆਪਕ ਪ੍ਰਦੀਪ ਕੁਮਾਰ ਨੇ ਬਾਖ਼ੂਬੀ ਨਿਭਾਈ।

Ad Position 21
No active advertisement
ਅਜੀਤ ਡੈਸਕ 02-08-2026
ਕੋਟਕਪੂਰਾ, 1 ਅਗਸਤ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਬੱਚਿਆਂ ਦੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਅਧਿਆਪਕਾ ਰਾਜਵਿੰਦਰ ਕੌਰ, ਪਰਮੀਤ ਕੌਰ ਅਤੇ ਅਧਿਆਪਕ ਪ੍ਰਦੀਪ ਕੁਮਾਰ ਨੇ ਬਾਖ਼ੂਬੀ ਨਿਭਾਈ। ਮੰਚ ਸੰਚਾਲਨ ਦੀ ਭੂਮਿਕਾ ਹੋਣਹਾਰ ਵਿਦਿਆਰਥਣਾਂ ਕਮਲਦੀਪ ਕੌਰ ਅਤੇ ਬੀਨੂੰ ਨੇ ਨਿਭਾਈ ਅਤੇ ਟਾਈਮ ਕੀਪਰ ਦੀ ਭੂਮਿਕਾ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਜਸਕੀਰਤ ਸਿੰਘ ਅਤੇ ਰਣਬੀਰ ਸਿੰਘ ਨੇ ਨਿਭਾਈ। ਤਿੰਨਾਂ ਗਰੁੱਪਾਂ ਵਿਚ ਕਰਵਾਏ ਗਏ ਇਨ੍ਹਾਂ ਭਾਸ਼ਣ ਪ੍ਰਤੀਯੋਗਤਾ ਮੁਕਾਬਲਿਆਂ ਵਿਚ ਪਹਿਲੇ ਗਰੁੱਪ ਵਿਚ ਤੀਜੀ ਤੋਂ ਪੰਜਵੀਂ ਜਮਾਤ, ਦੂਜੇ ਗਰੁੱਪ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਤੀਜੇ ਗਰੁੱਪ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸ਼ਾਮਿਲ ਹੋਏ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਗਰੁੱਪ ਵਿਚੋਂ ਪੰਜਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪਹਿਲਾ, ਚੌਥੀ ਜਮਾਤ ਦੀ ਵਿਦਿਆਰਥਣ ਪੂਜਾ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਸ਼ੇਰਕੁਵਰ ਨੇ ਦੂਜਾ, ਤੀਸਰੀ ਜਮਾਤ ਦੇ ਵਿਦਿਆਰਥੀ ਧਰੁਵ ਸ਼ਰਮਾ ਅਤੇ ਚੌਥੀ ਜਮਾਤ ਦੀ ਵਿਦਿਆਰਥਣ ਸਿਮਰਨ ਨੇ ਤੀਜਾ ਸਥਾਨ ਹਾਸਿਲ ਕੀਤਾ। ਦੁਜੇ ਗਰੁੱਪ ਵਿਚੋਂ ਸੱਤਵੀਂ ਜਮਾਤ ਦੀ ਵਿਦਿਆਰਥਣ ਸ਼ੁਭਰੀਤ ਕੌਰ ਨੇ ਪਹਿਲਾ, ਸੱਤਵੀਂ ਜਮਾਤ ਦੀਆਂ ਵਿਦਿਆਰਥਣਾਂ ਦਪਿੰਦਰ ਕੌਰ ਅਤੇ ਗੁਰਸੀਰਤ ਕੌਰ ਨੇ ਦੂਜਾ, ਹਰਗੁਣ ਕੌਰ ਅਤੇ ਮਨਸੁੱਖ ਕੌਰ ਨੇ ਤੀਜਾ ਸਥਾਨ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਦੀਪ ਕੌਰ ਨੇ ਵਿਸ਼ੇਸ਼ ਸਥਾਨ ਹਾਸਿਲ ਕੀਤਾ। ਤੀਜੇ ਗਰੁੱਪ ਵਿਚੋਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ ਪਹਿਲਾ ਸਥਾਨ, ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਵਰਲੀਨ ਕੌਰ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਤਮੰਨਾ ਨੇ ਦੂਜਾ ਸਥਾਨ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜਸਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਨਵਪ੍ਰੀਤ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਵਪ੍ਰੀਤ ਸ਼ਰਮਾ, ਰਾਜਵਿੰਦਰ ਕੌਰ, ਨੀਲਮ ਰਾਣੀ, ਲਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਸਿਮਰਨ, ਸਵੀਟੀ, ਪਰਮੀਤ ਕੌਰ, ਕੋਮਲ ਅਤੇ ਪ੍ਰਦੀਪ ਕੁਮਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ-ਗਿਆਨੀ ਕੁਲਦੀਪ ਸਿੰਘ ਗੜਗੱਜ ਕਿਹਾ ,ਬੇਅਦਬੀ ਕਾ... ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ- ਵਿਧਾਇਕ
Ad Position 24
No active advertisement