02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਯੂਨੀਵਰਸਿਟੀ ਕਾਲਜ ਜੈਤੋ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਸ਼ਾਨਦਾਰ ਪ੍ਰਾਪਤੀ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਦਾ ਵਿਸ਼ੇਸ਼ ਫ਼ੰਡ ਮਨਜ਼ੂਰ-ਚੇਅਰਮੈਨ

ਜੈਤੋ, 2 ਅਗਸਤ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ.

Ad Position 21
No active advertisement
ਚੇਅਰਮੈਨ ਵਨੀਤ ਜਿੰਦਲ ਮੋਂਟੀ। 03-08-2026
ਜੈਤੋ, 2 ਅਗਸਤ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ. ਪੰਜਾਬੀ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਐਮ.ਏ. ਪੰਜਾਬੀ ਤੀਜੇ ਸਮੈਸਟਰ (ਦਸੰਬਰ 2025) ਦੇ ਨਤੀਜਿਆਂ ਵਿਚ ਮਨਜੀਤ ਕੌਰ ਪੁੱਤਰੀ ਗੁਰਜੰਟ ਸਿੰਘ ਨੇ 7.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਰਮਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਅਤੇ ਰਮਨਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 7.40 ਐਸ.ਜੀ.ਪੀ.ਏ. ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦ ਕਿ ਇੰਦਰਜੀਤ ਕੌਰ ਪੁੱਤਰੀ ਸੋਹਣ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਐਮ.ਏ. ਪੰਜਾਬੀ ਚੌਥੇ ਸਮੈਸਟਰ (ਮਈ 2026) ਦੇ ਨਤੀਜਿਆਂ ਵਿਚ ਮਨਜੀਤ ਕੌਰ ਪੁੱਤਰੀ ਗੁਰਜੰਟ ਸਿੰਘ ਨੇ 7.70 ਐਸ.ਜੀ.ਪੀ.ਏ. ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਰਮਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 7.55 ਐਸ. ਜੀ. ਪੀ. ਏ. ਨਾਲ ਦੂਜਾ ਸਥਾਨ ਹਾਸਿਲ ਕੀਤਾ, ਜਦ ਕਿ ਇੰਦਰਜੀਤ ਕੌਰ ਪੁੱਤਰੀ ਸੋਹਣ ਸਿੰਘ ਨੇ 7.05 ਐਸ. ਜੀ. ਪੀ. ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਇੰਚਾਰਜ ਡਾ. ਸਮਰਾਟ ਖੰਨਾ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ, ਅਧਿਆਪਕਾਂ, ਵਿਭਾਗ ਦੇ ਸਟਾਫ਼ ਅਤੇ ਹੋਰ ਸਹਿਯੋਗੀ ਕਰਮਚਾਰੀਆਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਉੱਚ ਪ੍ਰਾਪਤੀਆਂ ਹਾਸਿਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮਹਾਂ ਰੈਲੀ ’ਚ ਆਲ ਇੰਡੀਆ ਆਸ਼ਾ ਵਰਕਰਜ਼ ਫ਼ੈਸਿਲੀਟੇਟਰਜ਼ ਯੂਨੀਅਨ ਭਾਰੀ ਗਿਣਤੀ ’ਚ ਸ਼ਿਰਕਤ ਕਰੇਗੀ ਅਗਲੀ ਖ਼ਬਰ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਸਾਲਾਨਾ ਜੋੜ ਮੇਲਾ 15 ਤੋਂ
Ad Position 24
No active advertisement