02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 2 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸ਼ਹਿਰ ’ਚ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਲੈ ਕੇ ਘੁੰਮ ਰਹੇ ਇਕ ਵਿਅਕਤੀ ਨੂੰ 9 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-08-2026
ਫ਼ਰੀਦਕੋਟ, 2 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸ਼ਹਿਰ ’ਚ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਲੈ ਕੇ ਘੁੰਮ ਰਹੇ ਇਕ ਵਿਅਕਤੀ ਨੂੰ 9 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਸੀ ਕਿ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫ਼ਿਰੋਜ਼ਪੁਰ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਲੈ ਕੇ ਸ਼ਹਿਰ ਵਿਚ ਵੇਚਣ ਲਈ ਘੁੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਦੱਸੀ ਹੋਈ ਜਗ੍ਹਾ ’ਤੇ ਰੇਡ ਕਰਕੇ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਸ਼ਰਾਬ ਸੰਬੰਧੀ ਕਥਿਤ ਦੋਸ਼ੀ ਕੋਈ ਲਾਇਸੰਸ ਜਾ ਹੋਰ ਪੁਖਤਾ ਦਸਤਾਵੇਜ ਨਾ ਦਿਖਾ ਸਕਿਆ ਜਿਸ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮੇਆਣਾ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਡੀ.ਏ.ਵੀ. ਸਕੂਲ ’ਚ ਸੰਪੰਨ ਹੋਈ ਇਨਵੈਸਟੀਚਰ ਸੈਰੀਮਨੀ
Ad Position 24
No active advertisement