ਪਿੰਡ ਰਾਮੇਆਣਾ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ
ਜੈਤੋ, 2 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਦਸਵੀਂ ਪਾਤਸ਼ਾਹੀ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜ ਪਿਆਰਿਆਂ ਅਤੇ ਸਿੰਘ ਸਾਹਿਬਾਨ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਜੈਤੋ, 2 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਦਸਵੀਂ ਪਾਤਸ਼ਾਹੀ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜ ਪਿਆਰਿਆਂ ਅਤੇ ਸਿੰਘ ਸਾਹਿਬਾਨ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਨਗਰ ਨਿਵਾਸੀਆਂ ਵਲੋਂ ਮਾਰਚ ਵਿਚ ਸ਼ਾਮਿਲ ਸਮੂਹ ਸੰਗਤਾਂ ਲਈ ਅਤੁੱਟ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ। ਧਾਰਮਿਕ ਮਾਰਚ ਦੀ ਵਿਲੱਖਣਤਾ ਇਹ ਰਹੀ ਕਿ ਪਿੰਡ ਵਾਸੀਆਂ ਵਲੋਂ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਘੋੜੇ ’ਤੇ ਸਵਾਰ ਕਰਵਾ ਕੇ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ, ਜਿਸ ਨੇ ਸੰਗਤਾਂ ਦਾ ਵਿਸ਼ੇਸ਼ ਧਿਆਨ ਆਪਣੇ ਵੱਲ ਖਿੱਚਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਨਵਤੇਜ ਸਿੰਘ ਕਾਉਣੀ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਭੁਪਿੰਦਰ ਸਿੰਘ ਪਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸਦ, ਹਲਕਾ ਧਰਮ ਪ੍ਰਚਾਰਕ ਭਾਈ ਅਵਤਾਰ ਸਿੰਘ ਘਰਿਆਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਬਲਵੰਤ ਸਿੰਘ ਕਰੀਰਵਾਲੀ ਗੁਰਦੁਆਰਾ ਸਾਹਿਬ ਬਰਗਾੜੀ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਰਾਮੇਆਣਾ ਦੇ ਮੈਨੇਜਰ ਸੁਖਜਿੰਦਰ ਸਿੰਘ ਧਾਲੀਵਾਲ, ਪ੍ਰੇਮਜੀਤ ਸਿੰਘ ਔਲਖ, ਸਿਕੰਦਰ ਸਿੰਘ ਗਿੱਲ, ਸਾਬਕਾ ਸਰਪੰਚ ਦਲਜਿੰਦਰ ਸਿੰਘ (ਭੋਲਾ) ਧਾਲੀਵਾਲ, ਐਡਵੋਕੇਟ ਗੁਰਲਾਭ ਸਿੰਘ ਔਲਖ, ਸੰਦੀਪ ਸਿੰਘ ਔਲਖ, ਬਲਤੇਜ ਸਿੰਘ ਸਰਾਂ, ਲਖਵਿੰਦਰ ਸਿੰਘ ਗਿੱਲ, ਅਮਰੀਕ ਸਿੰਘ, ਚਮਕੌਰ ਸਿੰਘ ਵਾਂਦਰ, ਮਿੱਠੂ ਸਿੰਘ ਸਰਾਂ, ਬਲਵਿੰਦਰ ਮਲਹੋਤਰਾ, ਜਗਸੀਰ ਸਿੰਘ (ਸਾਬਕਾ ਪੰਚ), ਬੂਟਾ ਸਿੰਘ ਔਲਖ, ਪਿਆਰਾ ਸਿੰਘ ਗਿੱਲ, ਪੂਰਨ ਸਿੰਘ ਗਿੱਲ, ਭੋਲਾ ਸਿੰਘ (ਸਾਬਕਾ ਪੰਚ), ਜਗਰੂਪ ਸਿੰਘ ਧਾਲੀਵਾਲ, ਬਲਜੀਤ ਸਿੰਘ ਔਲਖ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਾਰਚ ਵਿਚ ਸ਼ਾਮਿਲ ਪੰਜ ਪਿਆਰਿਆਂ, ਸਿੰਘ ਸਾਹਿਬਾਨ ਅਤੇ ਸੰਗਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਨੂੰ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ, ਸਿੱਖ ਵਿਰਸੇ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।