02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸ੍ਰੀ ਮੁਕਤਸਰ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਹੋਈ ਰਵਾਨਗੀ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਰਾਤਰੀ ਵਿਸ਼ਰਾਮ ਉਪਰੰਤ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਵਲੋਂ ਕਥਾ ਸਰਵਨ ਕਰਵਾਈ ਗਈ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਗੀ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਣ ਸਮੇਂ। 03-08-2026
ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਰਾਤਰੀ ਵਿਸ਼ਰਾਮ ਉਪਰੰਤ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਵਲੋਂ ਕਥਾ ਸਰਵਨ ਕਰਵਾਈ ਗਈ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤ ਦੇ ਇਕੱਠ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮਗਰੋਂ ਅਗਲੀ ਰੂਪਰੇਖਾ ਤਿਆਰ ਕਰਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੱਕ ਮੀਰੀ ਪੀਰੀ ਖ਼ਾਲਸਾ ਮਾਰਚ ਕੱਢਿਆ ਜਾਵੇਗਾ। ਇਸ ਉਪਰੰਤ ਦੁਆਬੇ ਦੀ ਧਰਤੀ ’ਤੇ ਮੀਰੀ ਪੀਰੀ ਖ਼ਾਲਸਾ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਭਰ ਵਿਚ ਅੰਮ੍ਰਿਤ ਸੰਚਾਰ ਲਹਿਰ ਵੀ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧ ਰਿਹਾ ਨਸ਼ਾ ਚਿੰਤਾ ਦਾ ਵਿਸ਼ਾ ਹੈ ਅਤੇ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਖ਼ਿਲਾਫ਼ ਲਾਮਬੰਦ ਕਰਕੇ ਸਿੱਖੀ ਵਿਰਸੇ ਨਾਲ ਜੋੜ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤੰਜ ਕਸਣ ਵਾਲਿਆਂ ਨੂੰ ਸਮਝਣਾ ਚਾਹੀਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮਹਾਨ ਹੈ ਅਤੇ ਮਹਾਨ ਰਹਿਣਾ ਹੈ। ਅੱਜ ਦੀ ਟਾਂਚ ਕਰਨ ਵਾਲੇ ਅਤੇ ਸਿਧਾਂਤ ’ਤੇ ਚੋਟ ਮਾਰਨ ਵਾਲਿਆਂ ਨੂੰ ਸਮਝਣਾ ਚਾਹੀਦਾ ਹੈ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੀਸ ’ਤੇ ਰੱਖ ਕੇ ਗਿਆਨੀ ਕੇਵਲ ਸਿੰਘ ਪੰਜ ਪਿਆਰਿਆਂ ਤੇ ਸਮੂਹ ਸੰਗਤ ਨਾਲ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਪਹੁੰਚੇ ਅਤੇ ਫ਼ੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਾਲੀ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕੀਤਾ ਗਿਆ। ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਮੀਰੀ ਪੀਰੀ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਈ ਗਈ। ਇਸ ਸਮੇਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਕੇਵਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ, ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਜਥੇਦਾਰ ਹੀਰਾ ਸਿੰਘ ਚੜੇਵਾਨ, ਸਰੂਪ ਸਿੰਘ ਨੰਦਗੜ੍ਹ, ਕੌਰ ਸਿੰਘ ਬਹਾਵਵਾਲਾ, ਦਰਸ਼ਨ ਸਿੰਘ ਮੋਠਾਂਵਾਲਾ, ਹਰਤੇਜ ਸਿੰਘ ਭੁੱਲਰਵਾਲਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ, ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਮਨਜਿੰਦਰ ਸਿੰਘ ਬਿੱਟੂ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਤੇਜਾ ਸਿੰਘ ਨੰਦਗੜ੍ਹ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਿਜੇ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਬਾਬਾ ਮਨਜੀਤ ਸਿੰਘ ਖੂਹ ਸਾਹਿਬ, ਬਾਬਾ ਮਨਪ੍ਰੀਤ ਸਿੰਘ, ਬੀਬੀ ਮਨਦੀਪ ਕੌਰ ਸੰਧੂ, ਬੀਬੀ ਬਲਵਿੰਦਰ ਕੌਰ, ਅਕਾਲੀ ਆਗੂ ਜਗਵੰਤ ਸਿੰਘ ਲੰਬੀਢਾਬ, ਬਿੰਦਰ ਗੋਨਿਆਣਾ ਜ਼ਿਲ੍ਹਾ ਸਕੱਤਰ ਜਨਰਲ, ਲਖਵਿੰਦਰ ਸਿੰਘ ਰੋਹੀਵਾਲਾ, ਜਗਮੀਤ ਸਿੰਘ ਨਾਨਕਪੁਰਾ, ਲਵਦੀਪ ਸਿੰਘ ਲੱਪੀ ਈਨਾਖੇੜਾ, ਗੁਰਪਾਲ ਸਿੰਘ ਪਾਲੀ, ਰੂਬੀ ਬਰਾੜ, ਗੁਰਪ੍ਰੀਤ ਸਿੰਘ ਡੱਬਵਾਲਾ ਕਲਾਂ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਰੇਸ਼ਮ ਸਿੰਘ, ਸਾਬਕਾ ਮੈਨੇਜਰ ਬਲਦੇਵ ਸਿੰਘ, ਸਾਬਕਾ ਮੈਨੇਜਰ ਸੁਮੇਰ ਸਿੰਘ ਬਾਦੀਆਂ, ਸਾਬਕਾ ਮੈਨੇਜਰ ਲਖਬੀਰ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਅਕਾਊਂਟੈਂਟ ਕੁਲਵੰਤ ਸਿੰਘ, ਚੰਨਣ ਸਿੰਘ ਮੰਮੂ ਖੇੜਾ, ਦੀਵਾਨ ਸਿੰਘ, ਗੁਰਮੀਤ ਸਿੰਘ ਸੰਧੂ, ਭਾਈ ਗੁਰਮੇਲ ਸਿੰਘ, ਭਾਈ ਨਿਸ਼ਾਨ ਸਿੰਘ, ਗੁਰਜੀਤ ਸਿੰਘ, ਲਖਵਿੰਦਰ ਸਿੰਘ ਲਾਡੀ, ਪਰਮਜੀਤ ਸਿੰਘ, ਜਗਨੰਦਨ ਸਿੰਘ, ਰਾਗੀ ਭਾਈ ਗੁਰਜੀਤ ਸਿੰਘ, ਰਾਗੀ ਭਾਈ ਜਤਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਟਾਫ਼ ਮੈਂਬਰ ਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਰਸਤੇ ਵਿਚ ਲੋਕਾਂ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਲਾਏ ਗਏ। ਨਾਲ ਚੱਲ ਰਹੀ ਵੱਡੀ ਬੱਸ ਵਿਚ ਵੱਖ-ਵੱਖ ਪੁਰਾਤਨ ਸ਼ਸਤਰਾਂ ਦੇ ਵੀ ਸੰਗਤ ਨੇ ਦਰਸ਼ਨ ਕੀਤੇ।
Ad Position 22
No active advertisement
ਪਿਛਲੀ ਖ਼ਬਰ -ਫਾਰਮੇਸੀ ਅਧਿਕਾਰੀ ਭਰਤੀ ਪ੍ਰੀਖਿਆ ਲੀਕ ਮਾਮਲਾ- ਬਾਬਾ ਫ਼ਰੀਦ ਯੂਨੀਵਰਸਿਟੀ ਸਾਹਮਣੇ ਚੱਲ ਰਿਹਾ ਪੱਕਾ ਧਰਨਾ ਪੰਜਵੇਂ ਦਿਨ... ਅਗਲੀ ਖ਼ਬਰ ਪਿੰਡ ਰਾਮੇਆਣਾ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ
Ad Position 24
No active advertisement