ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 2 ਅਗਸਤ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 2 ਅਗਸਤ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਗੋਲੇਵਾਲਾ, ਡੱਲੇਵਾਲਾ, ਬੇਗੂਵਾਲਾ, ਨੱਥਲਵਾਲਾ, ਝਾੜੀਵਾਲਾ ਆਦਿ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਪੁਲ ਡਰੇਨ ਫ਼ਿਰੋਜ਼ਪੁਰ ਰੋਡ ਗੋਲੇਵਾਲਾ ਪਾਸ ਮੌਜੂਦ ਸੀ ਤਾਂ ਪਿੰਡ ਝਾੜੀਵਾਲਾ ਤਰਫੋਂ ਮਨਪ੍ਰੀਤ ਸਿੰਘ ਉਰਫ਼ ਬੱਬੂ ਪੁੱਤਰ ਮੋਹਨ ਸਿੰਘ ਵਾਸੀ ਝਾੜੀਵਾਲਾ ਆਉਂਦਾ ਦਿਖਾਈ ਦਿਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕਦਮ ਚੁਸਤੀ-ਫੁਰਤੀ ਨਾਲ ਕੋਈ ਵਸਤੂ ਘਾਹ ਵਿਚ ਸੁੱਟ ਕੇ ਡਰੇਨ ਦੇ ਨਾਲ ਕੱਚੇ ਰਸਤੇ ਪਰ ਮੁੜਨ ਲੱਗਾ। ਜਿਸਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਉਸਦੀ ਹਸਬ ਜਾਬਤਾ ਤਲਾਸ਼ੀ ਕੀਤੀ ਤਾ ਉਸ ਪਾਸੋਂ ਕਥਿਤ ਤੌਰ ’ਤੇ 10 ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ।