03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮਲੋਟ ਵਿਖੇ ਸੰਬੋਧਨ ਕਰਦੇ ਹੋਏ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਤੇ ਹੋਰ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਅੱਗੇ ਆਂਗਣਵਾੜੀ ਵਰਕਰਾਂ ਵਲੋਂ ਰੋਸ ਧਰਨਾ

ਮਲੋਟ, 2 ਅਗਸਤ (ਪਾਟਿਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਅੱਗੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ।

Ad Position 21
No active advertisement
ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦਾ ਚੌਤਰਫ਼ਾ ਵਿਕਾਸ ਕੀਤਾ ਜਾਵੇਗਾ-ਨਾਇਬ ਸਿੰਘ ਸੈਣੀ 03-08-2026
ਮਲੋਟ, 2 ਅਗਸਤ (ਪਾਟਿਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਅੱਗੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਨੇ ਦੋਸ਼ ਲਗਾਇਆ ਕਿ ਸੂਬੇ ਵਿਚ ਮੁਲਾਜ਼ਮਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਆਂਗਣਵਾੜੀ ਵਰਕਰਾਂ ਦੀ ਵੀ ਲਗਾਤਾਰ ਅਣਦੇਖੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀ ਕੋਈ ਸਾਰ ਨਹੀਂ ਲਈ ਅਤੇ ਮਾਣਭੱਤੇ ਸੰਬੰਧੀ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਮਾਣਭੱਤਾ ਮਿਲਣਾ ਤਾਂ ਸ਼ੁਰੂ ਹੋਇਆ, ਪਰ ਅਜੇ ਵੀ ਪੂਰੀ ਰਕਮ ਸਮੇਂ ਸਿਰ ਨਹੀਂ ਮਿਲ ਰਹੀ। ਕਦੇ ਕੇਂਦਰ ਤੇ ਕਦੇ ਸੂਬੇ ਦੇ ਹਿੱਸੇ ਦੀ ਰਕਮ ਰੁਕਣ ਕਾਰਨ ਵਰਕਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਹਕੀਕਤ ਵਿਚ ਪਹਿਲਾਂ ਮਿਲ ਰਹੀਆਂ ਕਈ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਹਰਗੋਬਿੰਦ ਕੌਰ ਨੇ ਕਿਹਾ ਕਿ ਪਿਛਲੇ 9 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਨਹੀਂ ਦਿੱਤੇ ਗਏ, ਜਦਕਿ ਹੋਰ ਸੂਬਿਆਂ ਵਿਚ ਵਰਕਰਾਂ ਨੂੰ ਕਈ ਵਾਰ ਨਵੇਂ ਫ਼ੋਨ ਮਿਲ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਵੱਖ-ਵੱਖ ਸਰਵੇ ਕਰਵਾਉਣ ਲਈ ਵਰਕਰਾਂ ਤੋਂ ਲਗਾਤਾਰ ਕੰਮ ਤਾਂ ਲਿਆ ਜਾਂਦਾ ਹੈ, ਪਰ ਉਸ ਮੁਤਾਬਕ ਭੁਗਤਾਨ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਕੀਮ ਦੇ ਆਨਲਾਈਨ ਫਾਰਮ ਭਰਨ ਦਾ ਕੰਮ ਵੀ ਆਂਗਣਵਾੜੀ ਵਰਕਰਾਂ ਦੇ ਸਿਰ ਪਾਇਆ ਗਿਆ ਹੈ, ਪਰ ਇਸ ਦੇ ਬਦਲੇ ਨਿਗੂਣਾ ਮਿਹਨਤਾਨਾ ਦਿੱਤਾ ਜਾ ਰਿਹਾ ਹੈ। ਪੰਜਾਬ ਪ੍ਰਧਾਨ ਨੇ ਦੋਸ਼ ਲਗਾਇਆ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਯੂਨੀਅਨ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਤੋਂ ਵੀ ਵਰਕਰਾਂ ’ਤੇ ਦਬਾਅ ਬਣਾਇਆ ਜਾਂਦਾ ਹੈ। ਭਰਤੀ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਚਾਰ ਸਾਲਾਂ ਤੱਕ ਖ਼ਾਲੀ ਆਸਾਮੀਆਂ ਨਹੀਂ ਭਰੀਆਂ ਗਈਆਂ ਅਤੇ ਹੁਣ ਕੀਤੀ ਗਈ ਭਰਤੀ ਵਿਚ ਇੰਟਰਵਿਊ ਦੇ ਨਾਂਅ ’ਤੇ ਨਿਯਮਾਂ ਦੀ ਉਲੰਘਣਾ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦੌਰਾਨ ਸਿਫ਼ਾਰਸ਼ ਅਤੇ ਪੈਸਿਆਂ ਦੇ ਆਧਾਰ ’ਤੇ ਚੋਣਾਂ ਕੀਤੀਆਂ ਗਈਆਂ, ਜਦਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਤੀਜੇ ਤੇ ਚੌਥੇ ਦਰਜੇ ਦੀਆਂ ਭਰਤੀਆਂ ਮੈਰਿਟ ਦੇ ਆਧਾਰ ’ਤੇ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਇਕ-ਦੂਜੇ ’ਤੇ ਜ਼ਿੰਮੇਵਾਰੀ ਸੁੱਟਣ ਦੀ ਬਜਾਏ, ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ਵਿਚ ਵਾਧਾ ਕਰੇ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰੇ। ਉਨ੍ਹਾਂ ਦੱਸਿਆ ਕਿ ਯੂਨੀਅਨ ਦਾ ਸੰਘਰਸ਼ ਜਾਰੀ ਰਹੇਗਾ ਅਤੇ ਅਗਲੇ ਪੜਾਅ ਵਿਚ ਮੰਗਾਂ ਨਾ ਮੰਨੇ ਜਾਣ ’ਤੇ ਪੰਜਾਬ ਭਰ ਦੇ ਵਿਧਾਇਕਾਂ ਦੇ ਘਰਾਂ ਅੱਗੇ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਮੀਰੀ-ਪੀਰੀ ਖ਼ਾਲਸਾ ਮਾਰਚ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24
No active advertisement