03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬਾਬਾ ਫ਼ਰੀਦ ਆਰਟ ਸੁਸਾਇਟੀ ਵਲੋਂ ਕੌਮੀ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਜਾਵੇਗੀ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ (ਰਜਿ.) ਫ਼ਰੀਦਕੋਟ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੀ ਅਗਵਾਈ ਹੇਠ ਸੁਸਾਇਟੀ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ।

Ad Position 21
No active advertisement
ਮੀਟਿੰਗ ਦੌਰਾਨ ਹਾਜ਼ਰ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ (ਰਜਿ.) ਫ਼ਰੀਦਕੋਟ ਦੇ ਅਹੁਦੇਦਾਰ। ਅਜੀਤ ਤਸਵੀਰ 03-08-2026
ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ (ਰਜਿ.) ਫ਼ਰੀਦਕੋਟ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੀ ਅਗਵਾਈ ਹੇਠ ਸੁਸਾਇਟੀ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਹਰ ਸਾਲ ਲੱਗਣ ਵਾਲੇ ਬਾਬਾ ਫ਼ਰੀਦ ਆਗਮਨ ਪੁਰਬ ਦੇ ਸ਼ੁਭ ਮੌਕੇ ’ਤੇ ਇਸ ਵਾਰ 20, 21 ਅਤੇ 22 ਸਤੰਬਰ 2026 ਨੂੰ ਸੰਜੀਵਨੀ ਹਾਲ, ਬ੍ਰਿਜਿੰਦਰ ਕਾਲਜ ਫ਼ਰੀਦਕੋਟ ਵਿਖੇ ਕੌਮੀ ਤਿੰਨ ਰੋਜ਼ਾ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਕਰਵਾਉਣ ਲਈ ਰੂਪ-ਰੇਖਾ ਤਿਆਰ ਕੀਤੀ ਗਈ। ਪ੍ਰਧਾਨ ਪ੍ਰੀਤ ਭਗਵਾਨ ਸਿੰਘ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਕੌਮੀ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਨਾਮਵਰ ਅਤੇ ਮਾਹਿਰ ਕਲਾਕਾਰ ਸ਼ਿਰਕਤ ਕਰਨਗੇ ਅਤੇ ਆਪਣੀਆਂ ਵਿਲੱਖਣ ਕਲਾਕ੍ਰਿਤੀਆਂ ਅਤੇ ਆਰਟ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ 22 ਸਤੰਬਰ ਨੂੰ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਪੇਂਟਿੰਗ ਪ੍ਰਤੀਯੋਗਿਤਾ ਕਰਵਾਈ ਜਾਵੇਗੀ। ਇਸ ਵਿਚ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ, ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਮੁੱਖ ਸਰਪ੍ਰਸਤ ਸੁਖਦੇਵ ਸਿੰਘ ਦੋਸਾਂਝ, ਮੀਤ ਪ੍ਰਧਾਨ ਪਰਮਿੰਦਰ ਸਿੰਘ ਟੋਨੀ, ਜਨਰਲ ਸਕੱਤਰ ਡਿਪਟੀ ਸਿੰਘ, ਮੀਡੀਆ ਕੋ-ਆਰਡੀਨੇਟਰ ਬਲਜੀਤ ਗਰੋਵਰ, ਰਜਿੰਦਰ ਸਿੰਘ ਡਿੰਪਾ, ਖ਼ਜ਼ਾਨਚੀ ਵੀਰਪਾਲ ਕੌਰ, ਸਹਿ-ਖ਼ਜ਼ਾਨਚੀ ਸਤਬੀਰ ਕੌਰ, ਸੱਤਪਾਲ ਕੌਰ, ਅਨੂ ਬਾਲਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜ ਦਿਨ ਤੋਂ ਲਾਪਤਾ ਨਾਬਾਲਗ ਲੜਕੀ ਦਾ ਨਹੀਂ ਮਿਲਿਆ ਕੋਈ ਸੁਰਾਗ ਅਗਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਨਹਿਰਾਂ ਦੇ ਵਿਚਕਾਰਲੀ ਸੜਕ ਉੱਪਰ ਬੂਟੇ ਲਗਾਏ ਗਏ
Ad Position 24
No active advertisement