ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
ਗਿੱਦੜਬਾਹਾ, 2 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਐੱਸ.
ਗਿੱਦੜਬਾਹਾ, 2 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਐੱਸ.ਐੱਚ.ਓ. ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਦੇ ਨਾਲ ਜਦੋਂ ਦੌਰਾਨੇ ਗਸ਼ਤ ਪਿੰਡ ਭਾਰੂ ਵੱਲ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਅੰਬੇਡਕਰ ਨਗਰ ਗਿੱਦੜਬਾਹਾ ਤੋਂ ਕੁਝ ਅੱਗੇ ਪੁੱਜੀ ਤਾਂ ਲਿੰਕ ਰੋਡ ਦੇ ਖੱਬੇ ਹੱਥ ਬਣੇ ਖਾਲ ਦੇ ਥੜੇ੍ਹ ਉਪਰ ਇਕ ਵਿਅਕਤੀ ਬੈਠਾ ਦਿਖਾਈ ਦਿੱਤਾ, ਜੋ ਆਪਣੇ ਹੱਥ ਵਿਚ ਫ਼ੜੇ੍ ਹੋਏ ਲਿਫ਼ਾਫ਼ੇ ਵਿਚ ਫਰੋਲਾ-ਫਰਾਲੀ ਕਰ ਰਿਹਾ ਸੀ। ਪੁਲਿਸ ਵਲੋਂ ਜਦੋਂ ਉਸ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਾਮ ਸਿੰਘ ਉਰਫ਼ ਰਾਮਾ ਪੁੱਤਰ ਟੇਕ ਸਿੰਘ ਵਾਸੀ ਪਿੰਡ ਗਿੱਦੜਬਾਹਾ ਵਜੋਂ ਹੋਈ ਹੈ। ਪੁਲਿਸ ਨੇ ਉਕਤ ਰਾਮ ਸਿੰਘ ਉਰਫ਼ ਰਾਮਾ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਥਾਣਾ ਕੋਟਭਾਈ ਦੀ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਨਾਲ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਵੀ ਮੁਕੱਦਮਾ ਦਰਜ ਕੀਤਾ ਹੈ। ਥਾਣਾ ਕੋਟਭਾਈ ਪੁਲਿਸ ਨੇ ਸੁਖਚੈਨ ਸਿੰਘ ਉਰਫ਼ ਸੁੱਖਾ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਭਲਾਈਆਣਾ ਪਾਸੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।