02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਆਸਥਾ ਇਨਕਲੇਵ ਦੇ ਸੰਸਥਾਪਕ ਸਵ : ਲਾਲਾ ਅਮਰਨਾਥ ਜੀ ਬਾਂਸਲ ਦੀ 6 ਵੀਂ ਬਰਸੀ ਮਨਾਈ ਬੂਟਿਆਂ ਦਾ ਲੰਗਰ ਲਗਾ ਕੇ 1500 ਬੂਟੇ ਵੰਡੇ ਅਤੇ ਵਿਸ਼ਾਲ ਭੰਡਾਰਾ ਲਗਾਇਆ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ’ਚ ਅੱਜ ਦਾ ਦਿਨ ਭਾਜਪਾ ਵਰਕਰਾਂ ਅਤੇ ਲੋਕਲ ਲੀਡਰਸ਼ਿਪ ਲਈ ਖਾਸ ਰਿਹਾ। ਜਦੋਂ ਪਹਿਲਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਜ਼ਿਲ੍ਹੇ ਅੰਦਰ ਤਿੰਨ ਪ੍ਰੋਗਰਾਮਾਂ ’ਚ ਸ਼ਿਰਕਤ ਕੀਤੀ ਅਤੇ ਹੁਣ ਭਾਜਪਾ ਹਾਈਕਮਾਂਡ ਵਲੋਂ ਪੰਜ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਸੂਚੀ ਵਿਚ ਸੰਦੀਪ ਸਿੰਘ ਸੰਨੀ ਬਰਾੜ ਨੂੰ ਫ਼ਰੀਦਕੋਟ ਵਿਖੇ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯਕੁਤ ਕੀਤਾ ਹੈ।

Ad Position 21
No active advertisement
ਸੰਦੀਪ ਸਿੰਘ ਸੰਨੀ ਬਰਾੜ 03-08-2026
ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ’ਚ ਅੱਜ ਦਾ ਦਿਨ ਭਾਜਪਾ ਵਰਕਰਾਂ ਅਤੇ ਲੋਕਲ ਲੀਡਰਸ਼ਿਪ ਲਈ ਖਾਸ ਰਿਹਾ। ਜਦੋਂ ਪਹਿਲਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਜ਼ਿਲ੍ਹੇ ਅੰਦਰ ਤਿੰਨ ਪ੍ਰੋਗਰਾਮਾਂ ’ਚ ਸ਼ਿਰਕਤ ਕੀਤੀ ਅਤੇ ਹੁਣ ਭਾਜਪਾ ਹਾਈਕਮਾਂਡ ਵਲੋਂ ਪੰਜ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਸੂਚੀ ਵਿਚ ਸੰਦੀਪ ਸਿੰਘ ਸੰਨੀ ਬਰਾੜ ਨੂੰ ਫ਼ਰੀਦਕੋਟ ਵਿਖੇ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯਕੁਤ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਹੋਣ ਤੋਂ ਬਾਅਦ ਸੰਨੀ ਬਰਾੜ ਦੇ ਸਮਰਥਕਾਂ ’ਚ ਕਾਫ਼ੀ ਖੁਸ਼ੀ ਦਾ ਮਾਹੌਲ ਹੈ। ਸੰਨੀ ਬਰਾੜ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਗੌਰਤਲਬ ਹੈ ਕਿ ਸੰਦੀਪ ਸਿੰਘ ਸੰਨੀ ਬਰਾੜ ਜੋ ਕੈਪਟਨ ਅਮਰਿੰਦਰ ਸਿੰਘ ਦੇ ਕਾਫ਼ੀ ਨਜ਼ਦੀਕੀ ਮੰਨੇ ਜਾਂਦੇ ਹਨ ਅਤੇ ਉਹ ਉਨ੍ਹਾਂ ਦੇ ਓ.ਐਸ.ਡੀ ਵੀ ਰਹੇ ਹਨ ਪਰ ਕੈਪਟਨ ਅਮਰਿੰਦਰ ਦੇ ਕਾਂਗਰਸ ਛੱਡਣ ਤੋਂ ਬਾਅਦ ਸੰਨੀ ਬਰਾੜ ਨੇ ਅਕਾਲੀ ਦਲ ਜੁਆਇੰਨ ਕਰ ਲਿਆ ਜਿਥੇ ਉਹ ਸੁਖਬੀਰ ਬਾਦਲ ਦੇ ਵੀ ਓਐਸਡੀ ਰਹੇ ਪਰ ਕਰੀਬ ਇਕ ਸਾਲ ਪਹਿਲਾਂ ਕੈਪਟਨ ਅਮਰਿੰਦਰ ਜਿਨ੍ਹਾਂ ਨੂੰ ਉਹ ਆਪਣਾ ਸਿਆਸੀ ਗੁਰੂ ਮੰਨਦੇ ਹਨ ਉਨ੍ਹਾਂ ਦੇ ਕਹਿਣ ’ਤੇ ਭਾਜਪਾ ’ਚ ਸ਼ਾਮਿਲ ਹੋਏ ਜਿੱਥੇ ਅੱਜ ਉਨ੍ਹਾਂ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਨਾਲ ਸਨਮਾਨਿਤ ਕੀਤਾ ਗਿਆ ਅਤੇ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਸੰਨੀ ਬਰਾੜ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਅਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਦੇ ਕਾਬਲ ਸਮਝਿਆ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆ ਵਿਧਾਨ ਸਭਾ ਚੋਣਾਂ ’ਚ ਫ਼ਰੀਦਕੋਟ ਦੀਆਂ ਤਿੰਨਾਂ ਸੀਟਾਂ ਜਿੱਤ ਕੇ ਭਾਜਪਾ ਦੀ ਝੋਲੀ ’ਚ ਪਾਉਣਗੇ। ਉਨ੍ਹਾਂ ਕਿਹਾ ਕਿ ਉਹ ਸਾਰੀ ਜ਼ਿਲ੍ਹਾ ਲੀਡਰਸ਼ਿਪ ਅਤੇ ਵਰਕਰਾਂ ਨੂੰ ਨਾਲ ਲੈ ਕੇ ਇਕ ਟੀਮ ਦੇ ਤੌਰ ’ਤੇ ਕੰਮ ਕਰਨਗੇ। ਕਾਂਗਰਸ ਦੇ ਆਪਸੀ ਕਲੇਸ਼ ’ਤੇ ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਅਤੇ ਰਾਜਾ ਵੜਿੰਗ ਵਿਚਕਾਰ ਕੀ ਮਸਲਾ ਹੈ ਉਹ ਇਸ ’ਤੇ ਗੱਲ ਨਹੀਂ ਕਰਨਗੇ ਪਰ ਭਾਜਪਾ ’ਚ ਕੋਈ ਆਪਸੀ ਕਲੇਸ਼ ਦੀ ਗੁੰਜਾਇਸ਼ ਨਹੀਂ ਇਹ ਇਕ ਅਨੁਸ਼ਾਸਿਤ ਪਾਰਟੀ ਹੈ। ਕੋਟਕਪੂਰਾ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਸਿਆਸਤ ਵਿਚ ਚੰਗਾ ਤਜ਼ੁਰਬਾ ਰੱਖਣ ਵਾਲੇ ਸੰਨੀ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜੋ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਤੇ ਜ਼ਿਲ੍ਹੇ ਅੰਦਰ ਭਾਜਪਾ ਦੀ ਪਕੜ ਹੋਰ ਮਜ਼ਬੂਤ ਕਰਨ ’ਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ 20 27 ’ ਚ ਪੰਜਾਬ ’ਚ ਬੀਜੇਪੀ ਦੀ ਸਰਕਾਰ ਬਣਨਾ ਤੈਅ ਹੈ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਪੁਲਿਸ ਨੇ ਮੁਸਾਫ਼ਰਾਂ ਦੀ ਸੁਰੱਖਿਆ ਲਈ ਚਲਾਇਆ ਤਲਾਸ਼ੀ ਅਭਿਆਨ ਅਗਲੀ ਖ਼ਬਰ ਮਾਊਂਟ ਲਰਨਿੰਗ ਜੂਨੀਅਰ ਸਕੂਲ ’ਚ ਰਾਈਮ ਮੁਕਾਬਲੇ ਕਰਵਾਏ
Ad Position 24
No active advertisement