ਮੁਲਾਜ਼ਮਾਂ ਤੇ ਪੈਨਸਨਰਾਂ ਨੂੰ ਡੀ.ਏ. ਦੇਣ ਸੰਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਵਲੋਂ ਕੀਤੇ ਗਏ ਫ਼ੈਸਲੇ ਦਾ ਸਵਾਗਤ
ਫ਼ਰੀਦਕੋਟ, 3 ਅਗਸਤ (ਸਰਬਜੀਤ ਸਿੰਘ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਲੰਬੀ ਸੁਣਵਾਈ ਤੋਂ ਬਾਅਦ ਡੀ. ਏ.
ਫ਼ਰੀਦਕੋਟ, 3 ਅਗਸਤ (ਸਰਬਜੀਤ ਸਿੰਘ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਲੰਬੀ ਸੁਣਵਾਈ ਤੋਂ ਬਾਅਦ ਡੀ.ਏ. ਸਬੰਧੀ ਡਬਲ ਬੈਂਚ ਵਲੋਂ ਰਾਖਵੇਂ ਰੱਖੇ ਗਏ ਫ਼ੈਸਲੇ ਦਾ ਇੰਤਜਾਰ ਕਰ ਰਹੇ ਸਨ। ਇਸ ਸਬੰਧ ਵਿਚ ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਇਸ ਸਬੰਧ ਵਿਚ ਹੋਈ ਆਨਲਾਈਨ ਮੀਟਿੰਗ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ 1680 ਸੈਕਟਰ 22 ਬੀ ਚੰਡੀਗੜ੍ਹ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਕਰਤਾਰ ਸਿੰਘ ਪਾਲ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਸਰਕਾਰ ਵਲੋਂ ਦਾਇਰ ਕੀਤੀਆਂ ਗਈਆਂ ਸਾਰੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਸਰਕਾਰ ਵਲੋਂ ਮਾਨਯੋਗ ਅਦਾਲਤ ਦੇ ਡਬਲ ਬੈਂਚ ਵਲੋਂ ਕੀਤੇ ਗਏ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨੂੰ ਮਿਤੀ 8 ਅਪ੍ਰੈਲ 2026 ਦੇ ਸਿੰਗਲ ਜੱਜ ਸਾਹਿਬ ਦੇ ਫੈਸਲੇ ਵਾਂਗ ਇਤਿਹਾਸਿਕ ਮੰਨਿਆ ਜਾਵੇਗਾ। ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਾਣਯੋਗ ਅਦਾਲਤ ਦੇ ਫੈਸਲਿਆਂ ਦਾ ਸਤਿਕਾਰ ਕਰਦੇ ਹੋਏ ਬਿਨਾਂ ਕਿਸੇ ਹੋਰ ਦੇਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫ਼ੀਸਦੀ ਦੀ ਦਰ ਨਾਲ ਬਕਾਇਆ ਪਈਆਂ ਡੀ.ਏ. ਦੀਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ। ਆਗੂਆਂ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਮਾਨਯੋਗ ਸੁਪਰੀਮ ਕੋਰਟ ਵਿਚ ਚੈਲੰਜ ਕਰਕੇ ਹੋਰ ਲਮਕਾਉਣ ਦੀ ਕੋਸ਼ਿਸ਼ ਕੀਤੀ ਤਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਗੁੱਸੇ ਦਾ ਨਤੀਜਾ ਭੁਗਤਣਾ ਪਵੇਗਾ। ਆਗੂਆਂ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਤੇ ਆਪਣਾ ਦਬਾਅ ਬਣਾਈ ਰੱਖਣ ਲਈ 7 ਅਗਸਤ ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਵਿਚ ਹੁੰਮ ਹੁੰਮਾ ਕੇ ਸ਼ਾਮਿਲ ਹੋਣ।