ਬਾਬਾ ਫ਼ਰੀਦ ਲਾਅ ਕਾਲਜ ’ਚ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
ਫ਼ਰੀਦਕੋਟ, 3 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਚ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਰਹਿਨੁਮਾਈ ਹੇਠ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਬਤੌਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ।
ਫ਼ਰੀਦਕੋਟ, 3 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਚ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਰਹਿਨੁਮਾਈ ਹੇਠ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਬਤੌਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਵਾਈਸ ਚੇਅਰਮੈਨ ਚਰਨਜੀਤ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ ਸਕੱਤਰ, ਸੁਰਿੰਦਰ ਸਿੰਘ ਰੋਮਾਣਾ, ਨਰਿੰਦਰਪਾਲ ਸਿੰਘ ਬਰਾੜ ਅਤੇ ਕੁਲਜੀਤ ਸਿੰਘ ਮੌਂਗੀਆ ਨੇ ਰਸਮੀ ਤੌਰ ’ਤੇ ਡਾ. ਵਰਿੰਦਰ ਕੁਮਾਰ ਕੌਸ਼ਿਕ ਨੂੰ ਪ੍ਰਿੰਸੀਪਲ ਅਹੁਦੇ ਦਾ ਚਾਰਜ ਸੌਂਪਿਆ। ਜ਼ਿਕਰਯੋਗ ਹੈ ਕਿ ਡਾ. ਵਰਿੰਦਰ ਕੁਮਾਰ ਕੌਸ਼ਿਕ ਪੰਜਾਬੀ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਲਾਅ ਤੋਂ ਰਿਟਾਇਰਡ ਪ੍ਰੋਫੈਸਰ ਅਤੇ 11 ਸਾਲ ਹੈੱਡ ਆਫ਼ ਡਿਪਾਰਟਮੈਂਟ ਦੀ ਸੇਵਾ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਇਹ 2 ਸਾਲ ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਡਿਪਾਰਟਮੈਂਟ ਆਫ਼ ਲਾਅ ਵਿਚ ਬਤੌਰ ਹੈੱਡ ਆਫ਼ ਡਿਪਾਰਮੈਂਟ ਵੀ ਸੇਵਾ ਨਿਭਾ ਚੁੱਕੇ ਹਨ। ਇਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਬਤੌਰ ਰਜਿਸਟਰਾਰ, ਡੀਨ (ਫੈਕਲਟੀ ਆਫ ਲਾਅ ), ਪ੍ਰੋਫੈਸਰ ਇੰਚਾਰਜ (ਲੀਗਲ ਅਫੇਅਰਜ), ਲੀਗਲ ਅਡਵਾਇਜ਼ਰ ਅਤੇ ਡਾਇਰੈਕਟਰ ਆਫ਼ ਯੂਥ ਵੈਲਫੇਅਰ ਡਿਪਾਰਟਮੈਂਟ ਵੀ ਸੇਵਾ ਨਿਭਾਈ ਹੈ। ਡਾ. ਵਰਿੰਦਰ ਕੁਮਾਰ ਕੌਸ਼ਿਕ ਪ੍ਰਿੰਸੀਪਲ ਚਾਰਜ ਸੰਭਾਲਣ ਉਪਰੰਤ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨਾਲ ਰੂਬ-ਰੂ ਹੋਏ। ਇਸ ਮੌਕੇ ਡਾ. ਪੰਕਜ ਕੁਮਾਰ ਗਰਗ, ਡਾ. ਮੋਹਣ ਸਿੰਘ ਸੱਗੂ ਅਤੇ ਡਾ. ਨਵਜੋਤ ਕੌਰ ਵੀ ਹਾਜ਼ਰ ਸਨ।