07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਾਉਣ ਦੇ ਪਹਿਲੇ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ

ਜੈਤੋ, 3 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪਿਛਲੇ ਕਈ ਹਫ਼ਤਿਆਂ ਤੋਂ ਭਾਰੀ ਹੁੰਮਸ ਅਤੇ ਅਸਹਿਣਯੋਗ ਗਰਮੀ ਦੀ ਮਾਰ ਝੱਲ ਰਹੇ ਜੈਤੋ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਸਾਉਣ ਦੇ ਮਹੀਨੇ ਦੀ ਪਹਿਲੀ ਭਰਵੀਂ ਵਰਖਾ ਨੇ ਵੱਡੀ ਰਾਹਤ ਦਿੱਤੀ ਹੈ। ਅੱਜ ਸ਼ਾਮ ਤੋਂ ਸ਼ੁਰੂ ਹੋਈ ਬਾਰਿਸ਼ ਨੇ ਨਾ ਸਿਰਫ਼ ਤਪਦੀ ਧੁੱਪ ਅਤੇ ਹੁੰਮਸ ਦਾ ਅਸਰ ਘਟਾਇਆ, ਸਗੋਂ ਖੇਤਾਂ ਵਿਚ ਖੜ੍ਹੀ ਝੋਨੇ ਦੀ ਫ਼ਸਲ ਲਈ ਵੀ ਨਵੀਂ ਉਮੀਦ ਦੀ ਕਿਰਨ ਜਗਾ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 04-08-2026
ਜੈਤੋ, 3 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪਿਛਲੇ ਕਈ ਹਫ਼ਤਿਆਂ ਤੋਂ ਭਾਰੀ ਹੁੰਮਸ ਅਤੇ ਅਸਹਿਣਯੋਗ ਗਰਮੀ ਦੀ ਮਾਰ ਝੱਲ ਰਹੇ ਜੈਤੋ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਸਾਉਣ ਦੇ ਮਹੀਨੇ ਦੀ ਪਹਿਲੀ ਭਰਵੀਂ ਵਰਖਾ ਨੇ ਵੱਡੀ ਰਾਹਤ ਦਿੱਤੀ ਹੈ। ਅੱਜ ਸ਼ਾਮ ਤੋਂ ਸ਼ੁਰੂ ਹੋਈ ਬਾਰਿਸ਼ ਨੇ ਨਾ ਸਿਰਫ਼ ਤਪਦੀ ਧੁੱਪ ਅਤੇ ਹੁੰਮਸ ਦਾ ਅਸਰ ਘਟਾਇਆ, ਸਗੋਂ ਖੇਤਾਂ ਵਿਚ ਖੜ੍ਹੀ ਝੋਨੇ ਦੀ ਫ਼ਸਲ ਲਈ ਵੀ ਨਵੀਂ ਉਮੀਦ ਦੀ ਕਿਰਨ ਜਗਾ ਦਿੱਤੀ ਹੈ। ਲੰਬੇ ਸਮੇਂ ਤੋਂ ਮੀਂਹ ਨਾ ਪੈਣ ਕਾਰਨ ਝੋਨੇ ਦੀ ਫ਼ਸਲ ਦਾ ਫੁਟਾਰਾ ਪ੍ਰਭਾਵਿਤ ਹੋ ਰਿਹਾ ਸੀ। ਕਈ ਥਾਵਾਂ ’ਤੇ ਪੌਦਿਆਂ ਦਾ ਵਿਕਾਸ ਰੁਕ ਗਿਆ ਸੀ ਅਤੇ ਕਿਸਾਨਾਂ ਨੂੰ ਵਾਰ-ਵਾਰ ਟਿਊਬਵੈੱਲਾਂ ਰਾਹੀਂ ਸਿੰਚਾਈ ਕਰਨ ਦੇ ਨਾਲ-ਨਾਲ ਮਹਿੰਗੀਆਂ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਕਰਨੀ ਪੈ ਰਹੀ ਸੀ। ਇਸ ਕਾਰਨ ਖੇਤੀ ਦੀ ਲਾਗਤ ਵਿਚ ਲਗਾਤਾਰ ਵਾਧਾ ਹੋ ਰਿਹਾ ਸੀ ਅਤੇ ਕਿਸਾਨਾਂ ਦੀ ਚਿੰਤਾ ਵੀ ਵਧਦੀ ਜਾ ਰਹੀ ਸੀ। ਅੱਜ ਹੋਈ ਵਰਖਾ ਨੇ ਕਿਸਾਨਾਂ ਦੇ ਚਿਹਰਿਆਂ ’ਤੇ ਮੁੜ ਮੁਸਕਾਨ ਲਿਆ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਝੋਨੇ ਦੀ ਫ਼ਸਲ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ। ਇਸ ਨਾਲ ਫ਼ਸਲ ਦੀ ਗਰੋਥ ਤੇਜ਼ ਹੋਵੇਗੀ, ਪੌਦਿਆਂ ਦਾ ਫੁਟਾਰਾ ਸੁਧਰੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਵਧੀਆ ਪੈਦਾਵਾਰ ਦੀਆਂ ਸੰਭਾਵਨਾਵਾਂ ਮਜ਼ਬੂਤ ਹੋਣਗੀਆਂ। ਲੋਕ ਨੇ ਘਰਾਂ ਤੋਂ ਬਾਹਰ ਨਿਕਲ ਕੇ ਠੰਢੀਆਂ ਹਵਾਵਾਂ ਦਾ ਆਨੰਦ ਮਾਣਿਆ। ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਹੁੰਮਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਸੀ, ਪਰ ਸਾਉਣ ਦੀ ਪਹਿਲੀ ਬਰਸਾਤ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ। ਖੇਤੀਬਾੜੀ ਨਾਲ ਜੁੜੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਵੀ ਸਮੇਂ-ਸਮੇਂ ’ਤੇ ਇਸੇ ਤਰ੍ਹਾਂ ਵਰਖਾ ਹੁੰਦੀ ਰਹੀ ਤਾਂ ਝੋਨੇ ਦੀ ਫ਼ਸਲ ਨੂੰ ਵੱਡਾ ਲਾਭ ਮਿਲੇਗਾ ਅਤੇ ਇਸ ਸਾਲ ਪੈਦਾਵਾਰ ਵੀ ਚੰਗੀ ਰਹਿਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘਣੀਆਂ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸੰਬੰਧੀ ਦਸਤਾਵੇਜ਼ੀ ਫ਼ਿਲਮ ਦਿਖਾਈ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ’ਚ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
Ad Position 24
No active advertisement