07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮੁਲਾਜ਼ਮਾਂ ਦੀ 7 ਅਗਸਤ ਦੀ ਮਹਾਂਰੈਲੀ ’ਚ ਸਿਹਤ ਕਾਮੇ ਵੀ ਕਰਨਗੇ ਸ਼ਮੂਲੀਅਤ

ਬਰਗਾੜੀ, 3 ਅਗਸਤ (ਲਖਵਿੰਦਰ ਸ਼ਰਮਾ)-ਮਲਟੀਪਰਪਜ਼ ਹੈਲਥ ਵਰਕਰ ਫ਼ੀਮੇਲ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਬਰਗਾੜੀ ਨੇ ਦੱਸਿਆ ਕਿ 7 ਅਗਸਤ ਨੂੰ ਮੁਹਾਲੀ ਵਿਖੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਪੰਜਾਬ ਦੇ ਸਮੂਹ ਸਿਹਤ ਕਾਮੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਿਹਤ ਕਾਮਿਆਂ ਅਤੇ ਹੋਰਨਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਅਤੇ ਸਰਕਾਰ ਦੇ ਮੰਤਰੀਆਂ ਅਤੇ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਫ਼ਸਰਾਂ ਵਲੋਂ ਲਾਰੇ ਲਗਾਏ ਜਾ ਰਹੇ ਹਨ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਬਰਗਾੜੀ। 04-08-2026
ਬਰਗਾੜੀ, 3 ਅਗਸਤ (ਲਖਵਿੰਦਰ ਸ਼ਰਮਾ)-ਮਲਟੀਪਰਪਜ਼ ਹੈਲਥ ਵਰਕਰ ਫ਼ੀਮੇਲ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਬਰਗਾੜੀ ਨੇ ਦੱਸਿਆ ਕਿ 7 ਅਗਸਤ ਨੂੰ ਮੁਹਾਲੀ ਵਿਖੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਪੰਜਾਬ ਦੇ ਸਮੂਹ ਸਿਹਤ ਕਾਮੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਿਹਤ ਕਾਮਿਆਂ ਅਤੇ ਹੋਰਨਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਅਤੇ ਸਰਕਾਰ ਦੇ ਮੰਤਰੀਆਂ ਅਤੇ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਫ਼ਸਰਾਂ ਵਲੋਂ ਲਾਰੇ ਲਗਾਏ ਜਾ ਰਹੇ ਹਨ। ਸਰਕਾਰ ਦੇ ਲਾਰਿਆਂ ਤੋਂ ਪੰਜਾਬ ਦੇ ਬਹੁ ਗਿਣਤੀ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਰਕਾਰ ਦੇ ਹੁਕਮਾਂ ਅਨੁਸਾਰ ਹਰ ਸਮੇਂ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ, ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖਾਹ, ਪੁਰਾਣੀ ਪੈਨਸ਼ਨ ਬਹਾਲੀ ਆਦਿ ਮੰਗਾਂ ਤੁਰੰਤ ਮੰਨੀਆਂ ਜਾਣ। ਜੇਕਰ ਸਰਕਾਰ ਦੇ ਕੰਨਾਂ ’ਤੇ ਅਜੇ ਵੀ ਜੂੰ ਨਾ ਸਰਕੀ ਤਾਂ ਪੰਜਾਬ ਦੇ ਮੁਲਾਜ਼ਮ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਪੈਸਟੀਸਾਈਡ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
Ad Position 24
No active advertisement