07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਡਾ. ਰਮਨਦੀਪ ਸਿੰਘ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਭਰਵਾਂ ਸਵਾਗਤ

ਜੈਤੋ, 3 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਦੇ ਆਗੂ ਡਾ. ਰਮਨਦੀਪ ਸਿੰਘ ਦੇ ਗ੍ਰਹਿ ਵਿਖੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਪਹੁੰਚਣ ’ਤੇ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਸਮੂਹ ਪਰਿਵਾਰ ਵਲੋਂ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਜੈਤੋ, 3 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਦੇ ਆਗੂ ਡਾ. ਰਮਨਦੀਪ ਸਿੰਘ ਦੇ ਗ੍ਰਹਿ ਵਿਖੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਪਹੁੰਚਣ ’ਤੇ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਸਮੂਹ ਪਰਿਵਾਰ ਵਲੋਂ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਸਤਨਾਮ ਸਿੰਘ ਸੰਧੂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ਸਤਿਕਾਰ ਸਹਿਤ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੁਲਾਕਾਤ ਦੌਰਾਨ ਹਲਕਾ ਜੈਤੋ ਵਿਚ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸੰਗਠਨਾਤਮਕ ਗਤੀਵਿਧੀਆਂ ਨੂੰ ਤੇਜ਼ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਡਾ. ਰਮਨਦੀਪ ਸਿੰਘ ਨੇ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਨੇਹ, ਮਾਰਗਦਰਸ਼ਨ ਅਤੇ ਸਹਿਯੋਗ ਪਾਰਟੀ ਦੇ ਹਰੇਕ ਵਰਕਰ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਸ ਨਾਲ ਲੋਕ ਸੇਵਾ ਲਈ ਹੋਰ ਸਮਰਪਣ ਨਾਲ ਕੰਮ ਕਰਨ ਦੀ ਤਾਕਤ ਮਿਲਦੀ ਹੈ। ਇਸ ਮੌਕੇ ਹਾਜ਼ਰ ਸਮੂਹ ਆਗੂਆਂ ਅਤੇ ਵਰਕਰਾਂ ਨੇ ਵੀ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੇ ਮਾਰਗਦਰਸ਼ਨ ਹੇਠ ਭਾਰਤੀ ਜਨਤਾ ਪਾਰਟੀ ਹਲਕਾ ਜੈਤੋ ਵਿਚ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸਵ. ਰਾਜਿੰਦਰ ਸਿੰਘ ਬਰਾੜ ਨੰਬਰਦਾਰ ਦੀ ਯਾਦ ’ਚ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ
Ad Position 24
No active advertisement