07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਲਾਇਨਜ਼ ਕਲੱਬ ਜੈਤੋ ਗੰਗਸਰ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਦਾ ਲਗਾਇਆ ਕੈਂਪ

ਜੈਤੋ, 3 ਅਗਸਤ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਕਲੱਬ ਜੈਤੋ ਗੰਗਸਰ ਵਲੋਂ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਲਾਇਨਜ਼ ਆਈ ਕੇਅਰ ਸੈਂਟਰ ਦੇ ਚੇਅਰਮੈਨ ਰਾਕੇਸ਼ ਰੋਮਾਣਾ ਦੀ ਅਗਵਾਈ ਅਤੇ ਕਲੱਬ ਦੇ ਪ੍ਰਧਾਨ ਪ੍ਰਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਜੈਤੋ, 3 ਅਗਸਤ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਕਲੱਬ ਜੈਤੋ ਗੰਗਸਰ ਵਲੋਂ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਲਾਇਨਜ਼ ਆਈ ਕੇਅਰ ਸੈਂਟਰ ਦੇ ਚੇਅਰਮੈਨ ਰਾਕੇਸ਼ ਰੋਮਾਣਾ ਦੀ ਅਗਵਾਈ ਅਤੇ ਕਲੱਬ ਦੇ ਪ੍ਰਧਾਨ ਪ੍ਰਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਪੀ.ਆਰ.ਓ. ਸੰਜੀਵ ਸ਼ਰਮਾ “ਟੀਨੂ” ਅਤੇ ਆਈ ਕੈਂਪ ਚੇਅਰਮੈਨ ਲਾਇਨ ਨਰੇਸ਼ ਮਿੱਤਲ ਨੇ ਦੱਸਿਆ ਕਿ ਕੈਂਪ ਦੌਰਾਨ ਕੁੱਲ 52 ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ 11 ਮਰੀਜ਼ਾਂ ਨੂੰ ਮੁਫ਼ਤ ਮੋਤੀਆ ਬਿੰਦ ਦੇ ਆਪ੍ਰੇਸ਼ਨ ਲਈ ਚੁਣਿਆਂ ਗਿਆ, ਜਿਸ ਨਾਲ ਉਨ੍ਹਾਂ ਨੂੰ ਬਿਹਤਰ ਨਜ਼ਰ ਅਤੇ ਸਿਹਤਮੰਦ ਜੀਵਨ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਲਾਇਨਜ਼ ਕਲੱਬ ਵਲੋਂ ਸਮੇਂ-ਸਮੇਂ ’ਤੇ ਸਮਾਜ ਸੇਵਾ ਦੇ ਵੱਖ-ਵੱਖ ਪ੍ਰੋਜੈਕਟਾਂ ਰਾਹੀਂ ਲੋੜਵੰਦ ਲੋਕਾਂ ਦੀ ਸੇਵਾ ਲਈ ਨਿਰੰਤਰ ਕੰਮ ਕਰ ਰਿਹਾ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਲੋਕ ਭਲਾਈ ਦੇ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ। ਇਸ ਮੌਕੇ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਕੱਤਰ ਮੰਨੂ ਵਰਮਾ, ਖਜ਼ਾਨਚੀ ਜੀਵਨ ਗਰਗ “ਰਿੰਕੂ”, ਉਪ ਪ੍ਰਧਾਨ ਸ਼ਿਵ ਬਾਂਸਲ, ਧਰਮਪਾਲ ਸਿੰਗਲਾ, ਪੀ.ਆਰ.ਓ. ਸੰਜੀਵ ਸ਼ਰਮਾ “ਟੀਨੂ”, ਪੰਕਜ ਸ਼ਰਮਾ, ਸਾਬਕਾ ਪ੍ਰਧਾਨ ਪਰਸ਼ੋਤਮ ਸਿੰਗਲਾ, ਆਈ ਕੈਂਪ ਚੇਅਰਮੈਨ ਨਰੇਸ਼ ਮਿੱਤਲ, ਜੁਆਇੰਟ ਸਕੱਤਰ ਆਸ਼ੂ ਮਿੱਤਲ, ਜੁਆਇੰਟ ਖਜ਼ਾਨਚੀ ਪੰਕਜ ਸ਼ਰਮਾ ਆਦਿ ਸਮੇਤ ਲਾਇਨਜ਼ ਕਲੱਬ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਮਦੇਵ ਸਭਾ ਜੈਤੋ ਵਲੋਂ 37ਵਾਂ ਮੁਫ਼ਤ ਹੋਮਿਓਪੈਥੀ ਕੈਂਪ ਲਗਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਪਿੰਡਾਂ ’ਚ ਮਿਲ ਰਿਹਾ ਭਰਵਾਂ ਹੁੰਗਾਰਾ : ਸੰਦੀਪ ਕੌਰ ਖ਼ਾਲਸਾ
Ad Position 24
No active advertisement