06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਡਾਕਟਰ ਅੰਬੇਡਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਸਭਾ ਦੀ ਹੋਈ ਮੀਟਿੰਗ

ਫ਼ਰੀਦਕੋਟ, 3 ਅਗਸਤ (ਜਸਵੰਤ ਸਿੰਘ ਪੁਰਬਾ)-ਡਾਕਟਰ ਅੰਬੇਦਕਰ ਵੈਲਫ਼ੇਅਰ ਸੁਸਾਇਟੀ ਸਭਾ ਫ਼ਰੀਦਕੋਟ ਦੀ ਮੀਟਿੰਗ ਰੈਸਟ ਹਾਊਸ ਵਿਖੇ ਸਭਾ ਦੇ ਨਵੇਂ ਚੁਣੇ ਗਏ ਖਜ਼ਾਨਚੀ ਬੇਅੰਤ ਸਿੰਘ ਦੀ ਅਗਵਾਈ ਹੇਠ ਹੋਈ। ਬੈਠਕ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਨੇ ਕਿਹਾ ਕਿ ਅਜੋਕੇ ਸਮੇਂ ਦੀਆਂ ਹਕੂਮਤਾਂ ਬੇਰੁਜ਼ਗਾਰ ਅੰਗਹੀਣਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 04-08-2026
ਫ਼ਰੀਦਕੋਟ, 3 ਅਗਸਤ (ਜਸਵੰਤ ਸਿੰਘ ਪੁਰਬਾ)-ਡਾਕਟਰ ਅੰਬੇਦਕਰ ਵੈਲਫ਼ੇਅਰ ਸੁਸਾਇਟੀ ਸਭਾ ਫ਼ਰੀਦਕੋਟ ਦੀ ਮੀਟਿੰਗ ਰੈਸਟ ਹਾਊਸ ਵਿਖੇ ਸਭਾ ਦੇ ਨਵੇਂ ਚੁਣੇ ਗਏ ਖਜ਼ਾਨਚੀ ਬੇਅੰਤ ਸਿੰਘ ਦੀ ਅਗਵਾਈ ਹੇਠ ਹੋਈ। ਬੈਠਕ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਨੇ ਕਿਹਾ ਕਿ ਅਜੋਕੇ ਸਮੇਂ ਦੀਆਂ ਹਕੂਮਤਾਂ ਬੇਰੁਜ਼ਗਾਰ ਅੰਗਹੀਣਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੜੇ੍ਹ ਲਿਖੇ ਅੰਗਹੀਣ ਵਰਗ ਨੂੰ ਬਿਨਾਂ ਸਿਫਾਰਸ਼, ਬਿਨਾਂ ਰਿਸ਼ਵਤ ਦੇ ਯੋਗਤਾ ਮੁਤਾਬਿਕ ਵੱਖ-ਵੱਖ ਅਦਾਰਿਆਂ ਵਿਚ ਖਾਲੀ ਪਈਆਂ ਆਸਾਮੀਆਂ ’ਤੇ ਪ੍ਰਾਈਵੇਟ ਅਤੇ ਸਰਕਾਰੀ ਵਿਭਾਗਾਂ ਵਿਚ ਜਨਰਲ ਵਰਗ ਦੇ ਅੰਗਹੀਣਾਂ ਨੂੰ ਵੀ ਨਿਯੁਕਤ ਕਰਨ ਦੇ ਆਦੇਸ਼ ਦੇਵੇ। ਅੰਗਹੀਣ ਵਿਅਕਤੀਆਂ ਨੂੰ ਅੱਜ ਦੀ ਮਹਿੰਗਾਈ ਨੂੰ ਮੁੱਖ ਰੱਖ ਕੇ ਦੂਜੇ ਰਾਜਾਂ ਵਾਂਗ 6000 ਰੁਪਏ ਪ੍ਰਤੀ ਮਹੀਨਾ ਅੰਗਹੀਣ ਵਿਅਕਤੀਆਂ ਨੂੰ ਬਜ਼ੁਰਗਾਂ ਵਿਧਵਾ ਤੋਂ ਵੱਖਰੀ ਪੈਨਸ਼ਨ ਹਰ ਮਹੀਨੇ 10 ਤਰੀਕ ਤੱਕ ਦਿੱਤੀ ਜਾਵੇ। ਇਸ ਮੌਕੇ ਮੀਤ ਪ੍ਰਧਾਨ ਕੁਲਦੀਪ ਸਿੰਘ ਬਰਾੜ, ਸੀਨੀਅਰ ਮੈਂਬਰ ਦੀਪੂ ਸ਼ਰਮਾ, ਕੋਮਲਪ੍ਰੀਤ ਕੌਰ, ਬਲਵਿੰਦਰ ਕੌਰ, ਲਖਵਿੰਦਰ ਸਿੰਘ, ਦਰਸ਼ਨ ਸਿੰਘ, ਸ਼ਿੰਦਰ ਕੌਰ, ਬਲਵਿੰਦਰ ਕੌਰ, ਬਲਵਿੰਦਰ ਸਿੰਘ, ਗੁਰਮੇਲ ਸਿੰਘ, ਸੁਰਿੰਦਰ ਪਾਲ ਸਿੰਘ, ਬਲਵਿੰਦਰ ਕੁਮਾਰ, ਰਣਧੀਰ ਸਿੰਘ ਬਰਾੜ, ਲੱਖਾ ਸਿੰਘ ਸੰਘਰ, ਸੰਯੁਕਤ ਮੋਰਚਾ ਪੰਜਾਬ ਪ੍ਰਧਾਨ ਬਾਬਾ ਹਜੂਰ ਦਾਸ, ਜਤਿੰਦਰ ਕੁਮਾਰ ਜਨਰਲ ਸਕੱਤਰ , ਅਜੈ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਖੇਡ ਮੁਕਾਬਲਿਆਂ ’ਚ ਰਿਸ਼ੀ ਮਾਡਲ ਸਕੂਲ ਦੀਆਂ ਕੁੜੀਆਂ ਦੀ ਚੜ੍ਹਤ ਅਗਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ 2.0’ ਪ੍ਰੋਗਰਾਮ ਕਰਵਾਇਆ
Ad Position 24
No active advertisement