06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਿਹਤ ਕੇਂਦਰ ਜੰਡ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਸਾਦਿਕ, 3 ਅਗਸਤ (ਗੁਰਭੇਜ ਸਿੰਘ ਚੌਹਾਨ)-ਪੰਜਾਬ ਸਰਕਾਰ ਵਲੋਂ ਪਿੰਡ ਪੱਧਰ ਤੱਕ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ’ਤੇ ਸਹੂਲਤਾਂ ਪ੍ਰਦਾਨ ਕਰਨ ਹਿੱਤ ਸਿਹਤ ਬਲਾਕ ਜੰਡ ਸਾਹਿਬ ਹਸਪਤਾਲ ਨੂੰ ਨਵੀਂ ਤਕਨੀਕ ਨਾਲ ਬਣਾਇਆ ਜਾਵੇਗਾ। ਇਹ ਹਸਪਤਾਲ ਕਰੀਬ 20-25 ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਸਹੂਲਤਾਂ ਦੇ ਰਿਹਾ ਹੈ ਅਤੇ ਇਹ ਮੁੱਢਲਾ ਸਿਹਤ ਕੇਂਦਰ ਜੰਡ ਸਾਹਿਬ ਦੀ ਬਿਲਡਿੰਗ ਕਰੀਬ 70 ਸਾਲ ਤੋਂ ਪਹਿਲਾਂ ਦੀ ਬਣੀ ਹੋਈ ਸੀ, ਹੁਣ ਇਸ ਬਿਲਡਿੰਗ ਨੂੰ ਢਾਹ ਕੇ ਨਵੀਂ ਬਣਨ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 04-08-2026
ਸਾਦਿਕ, 3 ਅਗਸਤ (ਗੁਰਭੇਜ ਸਿੰਘ ਚੌਹਾਨ)-ਪੰਜਾਬ ਸਰਕਾਰ ਵਲੋਂ ਪਿੰਡ ਪੱਧਰ ਤੱਕ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ’ਤੇ ਸਹੂਲਤਾਂ ਪ੍ਰਦਾਨ ਕਰਨ ਹਿੱਤ ਸਿਹਤ ਬਲਾਕ ਜੰਡ ਸਾਹਿਬ ਹਸਪਤਾਲ ਨੂੰ ਨਵੀਂ ਤਕਨੀਕ ਨਾਲ ਬਣਾਇਆ ਜਾਵੇਗਾ। ਇਹ ਹਸਪਤਾਲ ਕਰੀਬ 20-25 ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਸਹੂਲਤਾਂ ਦੇ ਰਿਹਾ ਹੈ ਅਤੇ ਇਹ ਮੁੱਢਲਾ ਸਿਹਤ ਕੇਂਦਰ ਜੰਡ ਸਾਹਿਬ ਦੀ ਬਿਲਡਿੰਗ ਕਰੀਬ 70 ਸਾਲ ਤੋਂ ਪਹਿਲਾਂ ਦੀ ਬਣੀ ਹੋਈ ਸੀ, ਹੁਣ ਇਸ ਬਿਲਡਿੰਗ ਨੂੰ ਢਾਹ ਕੇ ਨਵੀਂ ਬਣਨ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਮ.ਐਲ.ਏ. ਹਲਕਾ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਵਲੋਂ ਇੱਥੇ ਸਿਹਤ ਬਲਾਕ ਜੰਡ ਸਾਹਿਬ ਦੀ ਨਵੀਂ ਬਣਨ ਜਾ ਰਹੀ ਬਿਲਡਿੰਗ ਦਾ ਆਗਾਜ਼ ਕਰਨ ਮੌਕੇ ਕੀਤਾ। ਹਲਕਾ ਵਿਧਾਇਕ ਨੇ ਦੱਸਿਆ ਕਿ ਇਹ ਤਿੰਨ ਕੰਪਲੈਕਸ (ਬਲਾਕ) ਵਿਚ ਬਣਾਇਆ ਜਾਵੇਗਾ। ਜਿਸ ਵਿਚ ਇਕ 10 ਬੈਡ ਵਾਲਾ ਹਸਪਤਾਲ ਹੋਵੇਗਾ ਅਤੇ ਡਾਕਟਰ, ਪੈਰਾ ਮੈਡੀਕਲ ਸਟਾਫ਼ ਅਤੇ ਦਰਜਾ ਚਾਰ ਕਰਮਚਾਰੀਆਂ ਦੇ ਰਿਹਾਇਸ਼ੀ ਕੁਆਰਟਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਬਿਲਡਿੰਗ ਕਰੀਬ 9 ਮਹੀਨੇ ਵਿਚ ਬਣਕੇ ਤਿਆਰ ਹੋ ਜਾਵੇਗੀ ਅਤੇ ਇਸ ਬਿਲਡਿੰਗ ਤੇ ਬਣਾਉਣ ਲਈ ਘੱਟੋ ਘੱਟ ਕਰੀਬ 5 ਕਰੋੜ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਉੱਚ ਪੱਧਰੀ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਜੰਡ ਸਾਹਿਬ ਪਿਛਲੇ ਕਈ ਸਾਲਾਂ ਤੋਂ ਨੇੜਲੇ ਪਿੰਡਾਂ ਨੂੰ ਉੱਚ ਕੋਟੀ ਦੀਆਂ ਸਿਹਤ ਸੇਵਾਵਾਂ ਤੇ ਸਹੂਲਤਾਂ ਬਿਲਕੁਲ ਮੁਫ਼ਤ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਵੀਂ ਬਿਲਡਿੰਗ ਬਣਨ ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਹੋਰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਇਸ ਮੌਕੇ ਡਾ. ਪਰਮਜੀਤ ਕੌਰ ਮੈਡੀਕਲ ਅਫ਼ਸਰ, ਰਾਜਿੰਦਰ ਅਰੋੜਾ, ਸੁਖਦੀਪ ਸ਼ਰਮਾ ਫ਼ਾਰਮੇਸੀ ਅਫ਼ਸਰ, ਰਾਜਿੰਦਰ ਕੁਮਾਰ ਬਲਾਕ ਐਜੂਕੈਟਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਮੈਂਬਰ ਸਾਹਿਬਾਨ ਅਤੇ ਪਿੰਡਾਂ ਦੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਮੰਗਾਂ ਸੰਬੰਧੀ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਘਰੇਲੂ ਐਲ.ਪੀ.ਜੀ ਉਪਭੋਗਤਾ ਈ.ਕੇ.ਵਾਈ.ਸੀ ਜ਼ਰੂਰ ਕਰਵਾਉਣ : ਗੁਰਿੰਦਰ ਸਿੰਘ ਬਾਵਾ
Ad Position 24
No active advertisement