06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਮੰਗਾਂ ਸੰਬੰਧੀ ਦਿੱਤਾ ਮੰਗ-ਪੱਤਰ

ਸਾਦਿਕ, 3 ਅਗਸਤ (ਗੁਰਭੇਜ ਸਿੰਘ ਚੌਹਾਨ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਸੋਸ਼ਲ ਸਟਾਫ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਸਰਕਾਰ ਵਲੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਭਾਵੇਂ ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਮੀਟਿੰਗ ਵੀ ਹੋ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 04-08-2026
ਸਾਦਿਕ, 3 ਅਗਸਤ (ਗੁਰਭੇਜ ਸਿੰਘ ਚੌਹਾਨ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਸੋਸ਼ਲ ਸਟਾਫ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਸਰਕਾਰ ਵਲੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਭਾਵੇਂ ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਮੀਟਿੰਗ ਵੀ ਹੋ ਚੁੱਕੀ ਹੈ। ਇਹ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਇਸ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸੋਸ਼ਲ ਕਰਮਚਾਰੀ ਯੂਨੀਅਨ ਵਲੋਂ ਮਿਤੀ 1 ਅਗਸਤ ਤੋਂ ਅਣਮਿਥੇ ਸਮੇਂ ਲਈ ਵਿਭਾਗੀ ਕੰਮ ਬੰਦ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਮੰਗ ਪੱਤਰ ਅਨੁਸਾਰ ਅੱਜ ਕਾਰਜਕਾਰੀ ਇੰਜੀਨੀਅਰ ਫ਼ਰੀਦਕੋਟ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਬਾਅਦ ਮਿਤੀ 07 ਅਗਸਤ 2026 ਤੋਂ ਸਰਕਲ ਪੱਧਰ ’ਤੇ ਧਰਨੇ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰੈਸ ਸਕੱਤਰ ਗੁਰਤੇਜ ਸਿੰਘ ਪੱਖੀ ਨੇ ਦੱਸਿਆ ਕਿ ਜੇਕਰ ਫਿਰ ਵੀ ਹੱਲ ਨਾ ਹੋਇਆ ਤਾਂ ਪੰਜਾਬ ਪ੍ਰਧਾਨ ਰਣਜੀਤ ਸਿੰਘ ਅਤੇ ਸੂਬਾ ਕਮੇਟੀ ਦੇ ਸੱਦੇ ’ਤੇ ਕੈਬਨਿਟ ਮੰਤਰੀ ਦੀ ਰਿਹਾਇਸ਼ ਮੁੰਡੀਆਂ ਵਿਖੇ ਮਿਤੀ 12 ਅਗਸਤ 2026 ਨੂੰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਪਿੰਡਾਂ ’ਚ ਮਿਲ ਰਿਹਾ ਭਰਵਾਂ ਹੁੰਗਾਰਾ : ਸੰਦੀਪ ਕੌਰ ਖ਼ਾਲਸਾ ਅਗਲੀ ਖ਼ਬਰ ਸਿਹਤ ਕੇਂਦਰ ਜੰਡ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
Ad Position 24
No active advertisement