05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ 2.0’ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 3 ਅਗਸਤ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਹੇਠ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ 2.

Ad Position 21
No active advertisement
ਅਜੀਤ ਡੈਸਕ 04-08-2026
ਫ਼ਰੀਦਕੋਟ, 3 ਅਗਸਤ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਹੇਠ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ 2.0’ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਐਨ.ਐਸ.ਐਸ. ਵਲੰਟੀਅਰਜ਼ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਨਸ਼ਾ ਵਿਰੋਧੀ ਸਹੁੰ ਚੁੱਕੀ ਗਈ ਅਤੇ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ। ਪ੍ਰੋਗਰਾਮ ਵਿਚ ਲਗਪਗ 80 ਵਿਦਿਆਰਥੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਕਾਲਜ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਹੁਣ ਤੱਕ ਲਗਪਗ 500 ਵਲੰਟੀਅਰਜ਼ ਨਸ਼ਾ ਵਿਰੋਧੀ ਸਹੁੰ ਲੈਂਦੇ ਹੋਏ ਨਸ਼ਾ-ਮੁਕਤ ਸਮਾਜ ਦੀ ਸਥਾਪਨਾ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲੈ ਚੁੱਕੇ ਹਨ। ਇਸ ਪ੍ਰੋਗਰਾਮ ਦਾ ਸੰਚਾਲਨ ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ. ਹਿਮਾਂਸ਼ੂ ਨਾਗਪਾਲ ਦੀ ਅਗਵਾਈ ਹੇਠ ਕੀਤਾ ਗਿਆ। ਅੰਤ ਵਿਚ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਵੀਰਪਾਲ ਕੌਰ, ਪ੍ਰੋ. ਗਗਨਦੀਪ ਸਿੰਘ ਅਤੇ ਪ੍ਰੋ. ਹਰਪ੍ਰੀਤ ਸਿੰਘ ਸਫ਼ੀ, ਕਾਮਰਸ ਵਿਭਾਗ ਤੋਂ ਡਾ. ਗਗਨਦੀਪ ਕੌਰ ਅਤੇ ਪ੍ਰੋ. ਮੁਸਕਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਖੇਡ ਮੁਕਾਬਲਿਆਂ ’ਚ ਰਿਸ਼ੀ ਮਾਡਲ ਸਕੂਲ ਦੀਆਂ ਕੁੜੀਆਂ ਦੀ ਚੜ੍ਹਤ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਰਜਿ (ਸੇਖੋਂ) ਵਲੋਂ ਰੂਬਰੂ ਅਤੇ ਸਨਮਾਨ ਸਮਾਰੋਹ ਕਰਵਾਇਆ
Ad Position 24
No active advertisement