05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡਦੇ ਹੋਏ ਸਕੂਲ ਸਟਾਫ਼। ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਸ਼ਹਿਰ ਅੰਦਰੋਂ ਕੂੜਾ ਚੁੱਕਣ ਦਾ ਕੰਮ ਹੋਇਆ ਸ਼ੁਰੂ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਕਰੀਬ ਇਕ ਮਹੀਨੇ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਆਖਰ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਤੋਂ ਬਾਅਦ ਸਮਾਪਤ ਹੋ ਗਈ। ਅੱਜ ਸਫ਼ਾਈ ਕਰਮਚਾਰੀਆਂ ਵਲੋਂ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਹੀ ਸ਼ਹਿਰ ਵਾਸੀਆਂ ਨੂੰ ਆਈ ਤਕਲੀਫ਼ ਲਈ ਮਾਫੀ ਮੰਗੀ ਤੇ ਸਹਿਯੋਗ ਲਈ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 05-08-2026
ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਕਰੀਬ ਇਕ ਮਹੀਨੇ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਆਖਰ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਤੋਂ ਬਾਅਦ ਸਮਾਪਤ ਹੋ ਗਈ। ਅੱਜ ਸਫ਼ਾਈ ਕਰਮਚਾਰੀਆਂ ਵਲੋਂ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਹੀ ਸ਼ਹਿਰ ਵਾਸੀਆਂ ਨੂੰ ਆਈ ਤਕਲੀਫ਼ ਲਈ ਮਾਫੀ ਮੰਗੀ ਤੇ ਸਹਿਯੋਗ ਲਈ ਧੰਨਵਾਦ ਕੀਤਾ। ਸਫ਼ਾਈ ਕਰਮਚਾਰੀ ਆਗੂ ਕੁਲਦੀਪ ਸਿੰਘ ਤੇ ਕੁਲਦੀਪ ਸ਼ਰਮਾ ਜਰਨਲ ਸੈਕਟਰੀ ਪੰਜਾਬ ਸਫ਼ਾਈ ਯੂਨੀਅਨ ਨੇ ਕਿਹਾ ਕਿ ਸਾਡੀਆਂ ਜਾਇਜ਼ ਮੰਗਾਂ ਜਿਹੜੀਆਂ ਕਿ ਸਰਕਾਰ ਵਲੋਂ ਹੁਣ ਮੰਨੀਆਂ ਜਾ ਚੁੱਕੀਆਂ ਹਨ ਉਸ ਤੋਂ ਬਾਅਦ ਅਸੀਂ ਸ਼ਹਿਰ ਵਿਚ ਹੜਤਾਲ ਖ਼ਤਮ ਕਰ ਮੁੜ ਸਫ਼ਾਈ ਦਾ ਕੰਮ ਸ਼ੁਰੂ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਬਰਨਾਲਾ ਵਿਚ ਜੋ ਉਨ੍ਹਾਂ ਦੇ ਸਾਥੀਆਂ ਨਾਲ ਹੋਇਆ ਉਹ ਨਹੀਂ ਹੋਣਾ ਚਾਹੀਦਾ ਸੀ ਅਤੇ ਅੱਗੇ ਤੋਂ ਜੇਕਰ ਅਜਿਹੀ ਸਥਿਤੀ ਆਉਂਦੀ ਹੈ ਤਾਂ ਸਫ਼ਾਈ ਕਰਮਚਾਰੀ ਇਸ ਚੀਜ਼ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਆਊਟ ਸੋਰਸਜ਼ ਨੂੰ ਇਨਸੋਰਸਜ਼ ਕਰਨ ਦਾ ਫ਼ੈਸਲਾ ਲਿਆ ਗਿਆ। ਉਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਾਕੀ ਕੈਬਨਿਟ ਦਾ ਬਹੁਤ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਸਾਰੇ ਸਫ਼ਾਈ ਕਰਮਚਾਰੀ ਆਪਣੀਆਂ ਡਿਊਟੀਆਂ ’ਤੇ ਪਰਤਣਗੇ ਅਤੇ ਸ਼ਹਿਰ ਵਿਚ ਸਫ਼ਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਆਉਣ ਵਾਲੇ ਇਕ ਦੋ ਦਿਨਾਂ ਦੇ ਵਿਚ ਹੀ ਸ਼ਹਿਰ ਦੀ ਨੁਹਾਰ ਬਿਲਕੁਲ ਬਦਲ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਿਲਮ ਦਿਖਾਈ ਅਗਲੀ ਖ਼ਬਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਵਣ ਮਹਾਂ ਉਤਸਵ ਮਨਾਇਆ
Ad Position 24
No active advertisement