05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅੰਮ੍ਰਿਤ ਭਾਰਤ ਸਟੇਸ਼ਨ ਪ੍ਰਾਜੈਕਟ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦਾ ਪੁਨਰ ਵਿਕਾਸ ਪੁਲਿਸ ਵਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਅਚਨਚੇਤ ਚੈਕਿੰਗ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਗੁਰਬੰਸ ਸਿੰਘ ਬੈਂਸ ਐਸ. ਐਸ.

Ad Position 21
No active advertisement
ਅਜੀਤ ਡੈਸਕ 05-08-2026
ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ੍ਹ ’ਚ ਅਚਾਨਕ ਅਤੇ ਵਿਸਤ੍ਰਿਤ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਮੁਹਿੰਮ ਲਗਪਗ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਕੀਤੀ ਗਈ। ਇਹ ਆਪ੍ਰੇਸ਼ਨ ਅਵਤਾਰ ਸਿੰਘ ਡੀ.ਐਸ.ਪੀ (ਡੀ) ਫ਼ਰੀਦਕੋਟ ਅਤੇ ਮੁੱਖ ਅਫ਼ਸਰ ਥਾਣਾ ਸਿਟੀ ਫ਼ਰੀਦਕੋਟ ਅਤੇ ਮੁੱਖ ਅਫ਼ਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਚਲਾਇਆ ਗਿਆ, ਜਿਸ ਦੌਰਾਨ ਉਨ੍ਹਾਂ ਨਾਲ ਸਬੰਧਿਤ ਮੁੱਖ ਅਫ਼ਸਰ ਥਾਣਾ ਸਦਰ ਫ਼ਰੀਦਕੋਟ ਸਮੇਤ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ। ਜਿਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜੇਲ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਜਿਸ ਵਿਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ। ਅਵਤਾਰ ਸਿੰਘ ਡੀ.ਐਸ.ਪੀ (ਡੀ) ਫ਼ਰੀਦਕੋਟ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ੍ਹ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। ਪੁਲਿਸ ਟੀਮਾਂ ਵਲੋਂ ਇਹ ਚੈਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਜਾਂਚ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ। ਉਨ੍ਹਾਂ ਕਿਹਾ ਕਿ ਅਜਿਹੀਆਂ ਅਚਾਨਕ ਚੈਕਿੰਗਾਂ ਨਾਲ ਜੇਲ੍ਹ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿਚ ਡਰ ਪੈਦਾ ਕਰਦੀਆਂ ਹਨ ਅਤੇ ਅਜਿਹੀਆਂ ਜਾਂਚਾਂ ਆਉਣ ਵਾਲੇ ਸਮੇਂ ਵਿਚ ਨਿਯਮਤ ਤੌਰ ’ਤੇ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਿਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ੍ਹ ਦੇ ਆਲੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਿਆ ਜਾਵੇ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ੍ਹ ਵਿਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿਚ ਸ਼ਾਮਿਲ ਨਾ ਹੋਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਦੀ ਤਿੰਨ ਰੋਜ਼ਾ ਹੜਤਾਲ ਖ਼ਤਮ ਅਗਲੀ ਖ਼ਬਰ ਵੱਖ-ਵੱਖ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਿਲਮ ਦਿਖਾਈ
Ad Position 24
No active advertisement